ਰੁਪਿੰਦਰ ਹਾਂਡਾ ਤੋਂ ਬਾਅਦ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਵਿਗੜੀ, ਹਸਪਤਾਲ ‘ਚ ਹੋਏ ਭਰਤੀ
ਗਾਇਕ ਰਾਜਵੀਰ ਜਵੰਦਾ ਦੀ ਸਿਹਤ ਖਰਾਬ ਹੋ ਗਈ ਹੈ । ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ । ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਜਿਸ ਤੋਂ ਬਾਅਦ ਰਾਜਵੀਰ ਜਵੰਦਾ ਨੇ ਇੱਕ ਪੋਸਟ ਸਾਂਝੀ ਕਰਦੇ ਹੋਏ ਸਭ ਨੂੰ ਆਪਣੀ ਸਿਹਤ ਬਾਰੇ ਦੱਸਿਆ ਹੈ ।
ਗਾਇਕ ਰਾਜਵੀਰ ਜਵੰਦਾ (Rajvir Jawanda) ਦੀ ਸਿਹਤ ਖਰਾਬ ਹੋ ਗਈ ਹੈ । ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ । ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਜਿਸ ਤੋਂ ਬਾਅਦ ਰਾਜਵੀਰ ਜਵੰਦਾ ਨੇ ਇੱਕ ਪੋਸਟ ਸਾਂਝੀ ਕਰਦੇ ਹੋਏ ਸਭ ਨੂੰ ਆਪਣੀ ਸਿਹਤ ਬਾਰੇ ਦੱਸਿਆ ਹੈ । ਗਾਇਕ ਨੇ ਦੱਸਿਆ ਕਿ ਉਹ ਬਿਲਕੁਲ ਠੀਕ ਹਨ ਅਤੇ ਜਲਦ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਗੱਲਬਾਤ ਕਰਕੇ ਆਪਣੀ ਸਿਹਤ ਬਾਰੇ ਦੱਸਣਗੇ ।
ਹੋਰ ਪੜ੍ਹੋ :
ਰਾਜਵੀਰ ਜਵੰਦਾ ਦੀ ਹਸਪਤਾਲ ਤੋਂ ਤਸਵੀਰ ਆਈ ਸਾਹਮਣੇ
ਰਾਜਵੀਰ ਜਵੰਦਾ ਦੀ ਹਸਪਤਾਲ ਤੋਂ ਇੱਕ ਤਸਵੀਰ ਸਾਹਮਣੇ ਆਈ । ਜਿਸ ਤੋਂ ਬਾਅਦ ਗਾਇਕ ਦੇ ਫੈਨਸ ਦੇ ਵੱਲੋਂ ਲਗਾਤਾਰ ਫੋਨ ਕਾਲਸ ਕਰਕੇ ਉਸ ਦੇ ਹਾਲ ਚਾਲ ਬਾਰੇ ਪੁੱਛਿਆ ਜਾ ਰਿਹਾ ਸੀ । ਜਿਸ ਤੋਂ ਬਾਅਦ ਗਾਇਕ ਦੇ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪੋਸਟ ਪਾਈ ਗਈ ਸੀ ।
ਰਾਜਵੀਰ ਜਵੰਦਾ ਦਾ ਵਰਕ ਫਰੰਟ
ਰਾਜਵੀਰ ਜਵੰਦਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਬਤੌਰ ਗਾਇਕ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।
ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਿਸਮਤ ਅਜ਼ਮਾਈ ਅਤੇ ਕਈ ਹਿੱਟ ਫ਼ਿਲਮਾਂ ‘ਚ ਨਜ਼ਰ ਆਏ । ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਐਕਟਿੰਗ ਕਰ ਚੁੱਕੇ ਹਨ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਦੇ ਵੱਲੋਂ ਸਰਾਹਿਆ ਗਿਆ ਹੈ ।