ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !
ਪੰਜਾਬੀ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਅਜਿਹੇ ਹੀ ਇੱਕ ਪੰਜਾਬੀ ਸਿਤਾਰੇ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ ਜੋ ਟੇਢੀ ਪੱਗ ਵਾਲੇ ਮੁੰਡੇ ਦੇ ਨਾਂਅ ਨਾਲ ਮਸ਼ਹੂਰ ਹੈ । ਜਿਸ ਨੇ ਗੀਤਾਂ ਦੇ ਨਾਲ ਨਾਲ ਆਪਣੀ ਅਦਾਕਾਰੀ ਦੇ ਨਾਲ ਵੀ ਦਰਸ਼ਕਾਂ ਦਾ ਦਿਲ ਜਿੱਤਿਆ ਹੈ ।
ਪੰਜਾਬੀ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਅਜਿਹੇ ਹੀ ਇੱਕ ਪੰਜਾਬੀ ਸਿਤਾਰੇ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ ਜੋ ਟੇਢੀ ਪੱਗ ਵਾਲੇ ਮੁੰਡੇ ਦੇ ਨਾਂਅ ਨਾਲ ਮਸ਼ਹੂਰ ਹੈ । ਜਿਸ ਨੇ ਗੀਤਾਂ ਦੇ ਨਾਲ ਨਾਲ ਆਪਣੀ ਅਦਾਕਾਰੀ ਦੇ ਨਾਲ ਵੀ ਦਰਸ਼ਕਾਂ ਦਾ ਦਿਲ ਜਿੱਤਿਆ ਹੈ । ਹੁਣ ਤਸੀਂ ਸਮਝ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ । ਨਹੀਂ ਸਮਝੇ ! ਅਸੀਂ ਗੱਲ ਕਰ ਰਹੇ ਹਾਂ ਰਵਿੰਦਰ ਗਰੇਵਾਲ (Ravinder Grewal) ਦੀ ਜਿਨ੍ਹਾਂ ਦੇ ਬਚਪਨ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ।
ਹੋਰ ਪੜ੍ਹੋ : ਅਦਾਕਾਰਾ ਜਸਪਿੰਦਰ ਚੀਮਾ ਨੇ ਪਤੀ ਗੁਰਜੀਤ ਸਿੰਘ ਦੇ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ, ਵੇਖੋ ਤਸਵੀਰਾਂ
ਰਵਿੰਦਰ ਗਰੇਵਾਲ ਦਾ ਵਰਕ ਫ੍ਰੰਟ
ਰਵਿੰਦਰ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਜਿਸ ‘ਚ ਐਂਵੇ ਈ ਰੌਲਾ ਪੈ ਗਿਆ, ਟੇਢੀ ਪੱਗ ਵਾਲਿਆਂ, ਕਬੂਤਰ, ਫੋਰ ਬਾਏ ਫੋਰ ਸਣੇ ਕਈ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕੀਤਾ ਹੈ ।
ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਗੀਤਾਂ ਦੇ ਨਾਲ ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ । ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਜਿਸ ‘ਚ ‘ਵਿੱਚ ਬੋਲੂੰਗਾ ਤੇਰੇ’, ‘ਗਿੱਦੜਸਿੰਗੀ’, ‘ਡੰਗਰ ਡਾਕਟਰ’, ‘ਜੱਜ ਸਿੰਘ ਐੱਲਐੱਲਬੀ’, ‘ਰੌਲਾ ਪੈ ਗਿਆ’, ‘੧੫ ਲੱਖ ਕਦੋਂ ਆਊਗਾ’ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ।