ਪੀਟੀਸੀ ਪੰਜਾਬੀ ਦੇ ਟੈਲੇਂਟ ਹੰਟ ਸ਼ੋਅ ‘ਵਾਇਸ ਆਫ਼ ਪੰਜਾਬ ਸੀਜ਼ਨ-11’ ਲਈ ਇਸ ਤਰ੍ਹਾਂ ਭੇਜੋ ਆਪਣੀ ਐਂਟਰੀ

By  Rupinder Kaler September 9th 2020 02:45 PM
ਪੀਟੀਸੀ ਪੰਜਾਬੀ ਦੇ ਟੈਲੇਂਟ ਹੰਟ ਸ਼ੋਅ ‘ਵਾਇਸ ਆਫ਼ ਪੰਜਾਬ ਸੀਜ਼ਨ-11’ ਲਈ ਇਸ ਤਰ੍ਹਾਂ ਭੇਜੋ ਆਪਣੀ ਐਂਟਰੀ

ਪੀਟੀਸੀ ਪੰਜਾਬੀ ਦੇ ਦਰਸ਼ਕਾਂ ਲਈ ਖੁਸ਼ੀ ਦੀ ਖ਼ਬਰ ਹੈ ਕਿਉਂਕਿ ਪੀਟੀਸੀ ਨੈੱਟਵਰਕ ਛੇਤੀ ਹੀ ‘ਵਾਇਸ ਆਫ਼ ਪੰਜਾਬ ਸੀਜ਼ਨ 11’ ਲੈ ਕੇ ਆ ਰਿਹਾ ਹੈ । ਇਸ ਰਿਆਲਟੀ ਸ਼ੋਅ ਵਿੱਚ ਗਾਇਕੀ ਦੇ ਖੇਤਰ ਵਿੱਚ ਨਾਂਅ ਕਮਾਉਣ ਦੇ ਇੱਛੁਕ ਮੁੰਡੇ ਕੁੜੀਆਂ ਨੂੰ ਇੱਕ ਫਿਰ ਆਪਣਾ ਟੈਲੇਂਟ ਦਿਖਾਉਣ ਦਾ ਮੌਕਾ ਮਿਲੇਗਾ । ਇਸ ਵਾਰ ਪੀਟੀਸੀ ਪੰਜਾਬੀ ਦੇ ਇਸ ਟੈਲੇਂਟ ਹੰਟ ਸ਼ੋਅ ਦਾ ਵੱਖਰਾ ਅੰਦਾਜ਼ ਹੋਵੇਗਾ ।

ਜੇਕਰ ਤੁਸੀਂ ਵੀ ਗਾਇਕੀ ਦੇ ਖੇਤਰ ਵਿੱਚ ਨਾਂਅ ਬਨਾਉਣਾ ਚਾਹੁੰਦੇ ਹੋ ਤਾਂ ਅੱਜ ਹੀ ਭੇਜੋ ਆਪਣੀ ਐਂਟਰੀ । ਐਂੇਟਰੀ ਭੇਜਣ ਵਾਲੇ ਪ੍ਰਤੀਭਾਗੀ ਦੀ ਉਮਰ 18 ਤੋਂ 25 ਸਾਲ ਹੋਣੀ ਚਾਹੀਦੀ ਹੈ । ਐਂਟਰੀ ਭੇਜਣ ਲਈ ਤੁਹਾਡੇ ਕੋਲ ਏਜਪਰੂਫ ਦੇ ਡਾਕੂਮੈਂਟ ਹੋਣੇ ਚਾਹੀਦੇ ਹਨ । ਹੁਣ ਦੇਰ ਕਿਸ ਗੱਲ ਦੀ ਮੋਬਾਇਲ ਚੁੱਕੋ ਤੇ ਬਣਾਓ ਆਪਣੇ ਗਾਣੇ ਦਾ ਦੋ ਮਿੰਟ ਦਾ ਐੱਚ ਡੀ ਵੀਡੀਓ ਤੇ ਡਾਕੂਮੈਂਟ ਦੀ ਤਸਵੀਰ ਖਿੱਚ ਕੇ ਇਸ ਵਟਸਐੱਪ ਨੰਬਰ ‘9811757373’ ’ਤੇ ਭੇਜ ਦਿਓ।

ਇਸ ਤੋਂ ਇਲਾਵਾ ਤੁਸੀਂ ਆਪਣੀ ਐਂਟਰੀ ਪੀਟੀਸੀ ਪੰਜਾਬੀ ਦੇ ਫੇਸਬੁੱਕ ਮਸੈਂਜਰ ’ਤੇ ਵੀ ਭੇਜ ਸਕਦੇ ਹੋ ਜਾਂ ਫਿਰ ਭੇਜ ਸਕਦੇ ਹੋ ‘ਪੀਟੀਸੀ ਪਲੇਅ’ ਐਪ ‘ਤੇ ਵੀ। ਹੁਣ ਦੇਰ ਕਿਸ ਗੱਲ ਦੀ ਤਿਆਰ ਹੋ ਜਾਓ ‘ਵਾਇਸ ਆਫ਼ ਪੰਜਾਬ ਸੀਜ਼ਨ-11’ ਲਈ ।

Related Post