ਫ਼ਿਲਮ ‘ਨੀ ਮੈਂ ਸੱਸ ਕੁੱਟਣੀ’ ਦਾ 4 ਜੂਨ ਨੂੰ ਪੀਟੀਸੀ ਪੰਜਾਬੀ ਗੋਲਡ ਉੱਤੇ ਹੋਵੇਗਾ ਵਰਲਡ ਟੀਵੀ ਪ੍ਰੀਮੀਅਰ

ਲਓ ਜੀ ਮਹਿਤਾਬ ਵਿਰਕ ਦੀ ਡੈਬਿਊ ਫ਼ਿਲਮ ‘ਨੀ ਮੈਂ ਸੱਸ ਕੁੱਟਣੀ’ Ni Main Sass Kuttni ਦਾ ਵਰਲਡ ਟੀਵੀ ਪ੍ਰੀਮੀਅਰ ਹੋਣ ਜਾ ਰਿਹਾ ਹੈ। ਸੋ ਦਰਸ਼ਕਾਂ ਦੇ ਲਈ ਗੁੱਡ ਨਿਊਜ਼ ਹੈ। ਦਰਸ਼ਕ ਇਸ ਨਵੀਂ ਫ਼ਿਲਮ ਨੂੰ ਆਪਣੀ ਟੀਵੀ ਸਕਰੀਨ ਉੱਤੇ ਦੇਖ ਸਕਦੇ ਹਨ।
ਫ਼ਿਲਮ ‘ਨੀ ਮੈਂ ਸੱਸ ਕੁੱਟਣੀ’ ਵਰਲਡ ਟੀਵੀ ਪ੍ਰੀਮੀਅਰ 4 ਜੂਨ ਨੂੰ ਪੀਟੀਸੀ ਪੰਜਾਬੀ ਗੋਲਡ ਉੱਤੇ ਕੀਤਾ ਜਾਵੇਗਾ। ਹਾਸਿਆਂ ਦੇ ਰੰਗਾਂ ਤੋਂ ਲੈ ਕੇ ਪਰਿਵਾਰਕ ਰਿਸ਼ਤਿਆਂ ਦੇ ਤਾਣੇ-ਬਾਣੇ ਨੂੰ ਵੀ ਬਹੁਤ ਹੀ ਖ਼ੂਬਸੂਰਤੀ ਦੇ ਨਾਲ ਬਿਆਨ ਕਰਨ ਵਾਲੀ ਇਸ ਫ਼ਿਲਮ ਨੂੰ ਸਿਨੇਮਾ ਘਰਾਂ 'ਚ ਭਰਵਾਂ ਹੁੰਗਾਰਾ ਮਿਲਿਆ ਸੀ।
ਫ਼ਿਲਮ ਦੀ ਕਹਾਣੀ ਪੰਜਾਬੀ ਇੰਡਸਟਰੀ ਦੇ ਨਾਮਵਰ ਲੇਖ਼ਕ ਰਾਜੂ ਵਰਮਾ ਵੱਲੋਂ ਲਿਖੀ ਗਈ ਹੈ। ਬਨਵੈਤ ਫ਼ਿਲਮਜ਼ ਦੇ ਬੈਨਰ ਹੇਠ ਫ਼ਿਲਮ ਰਿਲੀਜ਼ ਕੀਤੀ ਜਾਵੇਗੀ। ਫ਼ਿਲਮ ਦਾ ਨਿਰਦੇਸ਼ਨ ਪ੍ਰਵੀਨ ਕੁਮਾਰ ਨੇ ਕੀਤਾ ਹੈ। ਮੋਹਿਤ ਬਨਵੈਤ ਵੱਲੋਂ ਫ਼ਿਲਮ ਨੂੰ ਪ੍ਰੋਡਿਊਸ ਕੀਤਾ ਹੈ। ਇਸ ਫ਼ਿਲਮ ਮਹਿਤਾਬ ਵਿਰਕ ਤੇ ਤਨਵੀ ਨਾਗੀ ਲੀਡ ਰੋਲ ‘ਚ ਹਨ। ਨਿਰਮਲ ਰਿਸ਼ੀ, ਨਿਸ਼ਾ ਬਾਨੋ, ਅਨਿਤਾ ਦੇਵਗਨ, ਗੁਰਪ੍ਰੀਤ ਘੁੱਗੀ ਤੇ ਕਰਮਜੀਤ ਅਨਮੋਲ ਤੋਂ ਇਲਾਵਾ ਕਈ ਹੋਰ ਕਲਾਕਾਰ ਦਰਸ਼ਕਾਂ ਨੂੰ ਹਸਾਉਂਦੇ ਹੋਏ ਨਜ਼ਰ ਆਉਣਗੇ। ਸੋ ਦੇਖਣਾ ਨਾ ਭੁੱਲਣਾ ‘ਨੀ ਮੈਂ ਸੱਸ ਕੁੱਟਣੀ’ ਦਾ ਟੀਵੀ ਪ੍ਰੀਮੀਅਰ ਪੀਟੀਸੀ ਪੰਜਾਬੀ ਗੋਲਡ ਉੱਤੇ।
ਪੀਟੀਸੀ ਗੋਲਡ ਉੱਤੇ ਰੋਜ਼ਾਨਾ ਹੀ ਪੰਜਾਬੀ ਫ਼ਿਲਮਾਂ ਨੂੰ ਦਿਖਾਇਆ ਜਾਂਦਾ ਹੈ। ਦਰਸ਼ਕਾਂ ਦਾ ਪੂਰੀ ਤਰ੍ਹਾਂ ਦੇ ਨਾਲ ਮਨੋਰੰਜਨ ਕੀਤਾ ਜਾਂਦਾ ਹੈ। ਇਸ ਤਰ੍ਹਾਂ ਦਰਸ਼ਕ ਨਵੀਆਂ ਅਤੇ ਪੁਰਾਣੀਆਂ ਪੰਜਾਬੀ ਫ਼ਿਲਮਾਂ ਦਾ ਲੁਤਫ ਪੀਟੀਸੀ ਗੋਲਡ ਉੱਤੇ ਲੈ ਸਕਦੇ ਹਨ।