ਬੱਬੂ ਮਾਨ ਨੇ ਆਪਣੀ ਖ਼ੂਬਸੂਰਤ ਸਤਰਾਂ ਦੇ ਰਾਹੀਂ ਪੇਸ਼ ਕੀਤਾ ਪਾਣੀ ਦੇ ਦਰਦ ਨੂੰ, ਦੇਖੋ ਵੀਡੀਓ
ਪੰਜਾਬੀ ਇੰਡਸਟਰੀ ਦੇ ਨਾਮੀ ਗਾਇਕ ਬੱਬੂ ਮਾਨ ਜੋ ਕਿ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਬੇਬਾਕ ਬੋਲਣ ਦੇ ਅੰਦਾਜ਼ ਲਈ ਵੀ ਜਾਣੇ ਜਾਂਦੇ ਹਨ। ਉਨ੍ਹਾਂ ਦੀ ਫੈਨ ਫਾਲੋਵਿੰਗ ਦਾ ਦਾਇਰਾ ਬਹੁਤ ਵੱਡਾ ਹੈ। ਬੱਬੂ ਮਾਨ ਦੇ ਚਾਹੁਣ ਵਾਲੇ ਉਨ੍ਹਾਂ ਦੀ ਇੱਕ ਝਲਕ ਪਾਉਣ ਲਈ ਲੰਬੀ-ਲੰਬੀ ਕਤਰਾਂ ‘ਚ ਖੜੇ ਨਜ਼ਰ ਆਉਂਦੇ ਨੇ। ਬੱਬੂ ਮਾਨ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਇਸ ਦਰਮਿਆਨ ਇੱਕ ਹੋਰ ਵਾਇਰਲ ਵੀਡੀਓ ਸਾਹਮਣੇ ਆਈ ਹੈ। ਜਿਸ ‘ਚ ਉਹ ਆਪਣੀ ਸ਼ਾਨਦਾਰ ਸਤਰਾਂ ਦਰਸ਼ਕਾਂ ਨੂੰ ਸੁਣਾ ਰਹੇ ਨੇ। ਉਨ੍ਹਾਂ ਨੇ ਆਪਣੀਆਂ ਇਨ੍ਹਾਂ ਸਤਰਾਂ ਚ ਪਾਣੀ ਨੂੰ ਲੈ ਕੇ ਫ਼ਿਕਰ ਜ਼ਾਹਿਰ ਕੀਤਾ ਹੈ। ਇਹ ਵੀਡੀਓ ਉਨ੍ਹਾਂ ਦੇ ਕਿਸੇ ਮਿਊਜ਼ਿਕ ਲਾਇਵ ਸ਼ੋਅ ਦੀ ਹੈ, ਜੋ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।
View this post on Instagram
ਹੋਰ ਵੇਖੋ:ਵਿਆਹ ਵਾਲੇ ਦਿਨ ਵੀ ਲਾੜਾ ਖੇਡਦਾ ਰਿਹਾ PUBG ਗੇਮ, ਵੀਡੀਓ ਹੋ ਰਹੀ ਹੈ ਖੂਬ ਵਾਇਰਲ
ਜੇ ਗੱਲ ਕਰੀਏ ਬੱਬੂ ਮਾਨ ਦੇ ਕੰਮ ਦੀ ਤਾਂ ਇੱਕ ਵਾਰ ਫ਼ਿਰ ਤੋਂ ਵੱਡੇ ਪਰਦੇ ਉੱਤੇ ਨਜ਼ਰ ਆਉਣ ਵਾਲੇ ਹਨ। ਪੰਜਾਬੀ ਫ਼ਿਲਮ ਸੁੱਚਾ ਸੂਰਮਾ ‘ਚ ਮੁੱਖ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਉਣਗੇ। ਸੁੱਚਾ ਸੂਰਮਾ ਫ਼ਿਲਮ ਨੂੰ ਡਾਇਰੈਕਟਰ ਅਮਿਤੋਜ ਮਾਨ ਵੱਲੋਂ ਡਾਇਰੈਕਟ ਕੀਤਾ ਜਾ ਰਿਹਾ ਹੈ।