ਬਲੈਕ ਆਉਟਫਿੱਟ ‘ਚ ਕਹਿਰ ਢਾਹ ਰਹੀ ਹੈ ਸ਼ਹਿਨਾਜ਼ ਗਿੱਲ, ਖੂਬ ਵਾਇਰਲ ਹੋ ਰਿਹਾ ਹੈ ਇਹ ਵੀਡੀਓ

ਪੰਜਾਬ ਦੀ ਕੈਟਰੀਨਾ ਕੈਫ ਯਾਨੀ ਕਿ ਸ਼ਹਿਨਾਜ਼ ਗਿੱਲ ਜੋ ਕਿ ਆਪਣੀ ਵੀਡੀਓਜ਼ ਤੇ ਤਸਵੀਰਾਂ ਕਰਕੇ ਸੋਸ਼ਲ ਮੀਡੀਆ ਉੱਤੇ ਟਰੈਂਡ ਕਰਦੀ ਰਹਿੰਦੀ ਹੈ । ਉਨ੍ਹਾਂ ਦੀਆਂ ਚੁਲਬੁਲੀਆਂ ਗੱਲਾਂ ਤੇ ਅਦਾਵਾਂ ਦਰਸ਼ਕਾਂ ਨੂੰ ਖੂਬ ਪਸੰਦ ਆਉਂਦੀਆਂ ਨੇ । ਹਾਲ ਹੀ ‘ਚ ਉਨ੍ਹਾਂ ਦੀ ਇੱਕ ਵੀਡੀਓ ਸਭ ਦਾ ਧਿਆਨ ਖਿੱਚ ਰਹੀ ਹੈ ।
ਹੋਰ ਪੜ੍ਹੋ : ਦਿਲਪ੍ਰੀਤ ਢਿੱਲੋਂ ਦੀ ਜ਼ਿੰਦਗੀ ‘ਚ ਆਈ ਖੁਸ਼ੀ, ਲਈ ਨਵੀਂ ਕਾਰ, ਪ੍ਰਸ਼ੰਸਕ ਦੇ ਰਹੇ ਨੇ ਮੁਬਾਰਕਾਂ
ਇਸ ਵੀਡੀਓ ‘ਚ ਉਹ ਬਲੈਕ ਜੈਕੇਟ, ਬਲੈਕ ਸ਼ਿਮਰੀ ਪੈਂਟ ਤੇ ਬਲੈਕ ਸ਼ੂ ‘ਚ ਨਜ਼ਰ ਆ ਰਹੀ ਹੈ । ਵੀਡੀਓ ‘ਚ ਉਹ ਆਪਣੇ ਕਾਲੇ ਰੰਗ ਦੇ ਜੁੱਤਿਆਂ ਨੂੰ ਸ਼ੋਅ ਕਰਦੀ ਹੋਈ ਦਿਖਾਈ ਦੇ ਰਹੀ ਹੈ । ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਹੀ ਹੈ ।
ਇਸ ਤੋਂ ਇਲਾਵਾ ਇਸ ਡਰੈੱਸ ਦੇ ਨਾਲ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਵੀ ਕੁਝ ਫੋਟੋਆਂ ਦਰਸ਼ਕਾਂ ਦੇ ਨਾਲ ਸਾਂਝੀਆਂ ਕੀਤੀਆਂ ਨੇ । ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ‘ਪੰਜਾਬ ਦੀ ਕੁੜੀ ਮੈਂ ਸਰਦਾਰਨੀ’ । ਇਸ ਪੋਸਟ ਉੱਤੇ ਵੀ ਅੱਠ ਲੱਖ ਤੋਂ ਵੱਧ ਲਾਈਕਸ ਤੇ ਵੱਡੀ ਗਿਣਤੀ ‘ਚ ਕਮੈਂਟਸ ਆ ਚੁੱਕੇ ਨੇ ।
View this post on Instagram