ਨਿੰਜਾ ਨੇ ਆਪਣੇ ਫੈਨਜ਼ ਦਾ ਕੁਝ ਇਸ ਤਰ੍ਹਾਂ ਕੀਤਾ ਸਤਿਕਾਰ, ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ ਇਹ ਵੀਡੀਓ
ਪੰਜਾਬੀ ਗਾਇਕ ਨਿੰਜਾ ਜੋ ਕਿ ਪੰਜਾਬੀ ਫ਼ਿਲਮਾਂ ਚ ਕਾਫੀ ਸਰਗਰਮ ਨੇ। ਜੇ ਗੱਲ ਕਰੀਏ ਉਨ੍ਹਾਂ ਦੇ ਕੰਮ ਦੀ ਤਾਂ ਉਹ ਪੰਜਾਬੀ ਫ਼ਿਲਮ ‘ਦੂਰਬੀਨ’ ਨਾਲ ਦਰਸ਼ਕਾਂ ਦੇ ਸਨਮੁਖ ਹੋ ਚੁੱਕੇ ਹਨ। ਉਨ੍ਹਾਂ ਦੀ ਇਹ ਫ਼ਿਲਮ 27 ਸਤੰਬਰ ਨੂੰ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਚੁੱਕੀ ਹੈ। ਦੂਰਬੀਨ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਿਸਦੇ ਚੱਲਦੇ ਫ਼ਿਲਮ ਦੇ ਸ਼ੋਅ ਹਾਊਸਫੁੱਲ ਚੱਲ ਰਹੇ ਹਨ। ਫ਼ਿਲਮ 'ਚ ਦਿੱਤਾ ਗਏ ਮੈਸੇਜ ਨੂੰ ਸਰੋਤਿਆਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਫ਼ਿਲਮ ਦੂਰਬੀਨ ਤੋਂ ਹੋਣ ਵਾਲੀ ਕਮਾਈ ‘ਚੋਂ 20 ਪ੍ਰਤੀਸ਼ਤ ਹਿੱਸਾ ਪਿਛਲੇ ਦਿਨੀਂ ਆਏ ਪੰਜਾਬ ‘ਚ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਦਿੱਤਾ ਜਾਵੇਗਾ।
View this post on Instagram
#giveRespect always #ninjastyle #NINJA? #doorbeen?
ਹੋਰ ਵੇਖੋ:ਅਫਸਾਨਾ ਖ਼ਾਨ ਨੇ ‘ਵਾਇਸ ਆਫ਼ ਪੰਜਾਬ’ ਸੀਜ਼ਨ 4 ਨਾਲ ਜੁੜੀ ਯਾਦ ਨੂੰ ਕੀਤਾ ਸਾਂਝਾ, ਦੇਖੋ ਵੀਡੀਓ
ਗੱਲ ਕਰਦੇ ਹਾਂ ਨਿੰਜਾ ਦੀ ਇੱਕ ਵੀਡੀਓ ਦੀ ਜੋ ਕੇ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਉਹ ਆਪਣੀ ਦੋ ਫੀਮੇਲ ਫੈਨਜ਼ ਦੇ ਨਾਲ ਨਜ਼ਰ ਆ ਰਿਹਾ ਹੈ। ਨਿੰਜਾ ਨੇ ਇਨ੍ਹਾਂ ਫੈਨਜ਼ ਨੂੰ ਝੁਕ ਕੇ ਤੇ ਫਿਰ ਸਿਰ ਉੱਤੇ ਹੱਥ ਰੱਖ ਕੇ ਸਤਿਕਾਰ ਦਿੱਤਾ। ਵੀਡੀਓ 'ਚ ਦੇਖ ਸਕਦੇ ਹੋ ਨਿੰਜਾ ਵੱਲੋਂ ਇੰਨਾ ਸਤਿਕਾਰ ਮਿਲਣ 'ਤੇ ਫੈਨਜ਼ ਭਾਵੁਕ ਹੋ ਗਈ। ਇਸ ਵੀਡੀਓ ‘ਚ ਉਨ੍ਹਾਂ ਦੇ ਇਸ ਅੰਦਾਜ਼ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਜਿਸਦੇ ਚੱਲਦੇ ਪ੍ਰਸ਼ੰਸਕਾਂ ਵੱਲੋਂ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।