ਪੀਟੀਸੀ ਪੰਜਾਬੀ ‘ਤੇ ਵੇਖੋ 23 ਅਗਸਤ ਤੋਂ ਵਾਇਸ ਆਫ਼ ਪੰਜਾਬ ਛੋਟਾ ਚੈਂਪ ਸੀਜ਼ਨ-7

By  Shaminder August 20th 2021 05:49 PM -- Updated: August 20th 2021 06:19 PM

ਪੀਟੀਸੀ ਪੰਜਾਬੀ ‘ਤੇ ਵਾਇਸ ਆਫ਼ ਪੰਜਾਬ ਸੀਜ਼ਨ-7  (Voice Of Punjab Chhota Champ 7) ਦਾ ਪਹਿਲਾ ਐਪੀਸੋਡ 23 ਅਗਸਤ, ਦਿਨ ਸੋਮਵਾਰ ਨੂੰ ਕੀਤਾ ਜਾਵੇਗਾ । ਇਸ ਸ਼ੋਅ ਨੂੰ ਲੈ ਕੇ ਹਰ ਕੋਈ ਐਕਸਾਈਟਿਡ ਹੈ । ਪੀਟੀਸੀ ਪੰਜਾਬੀ ਵੱਲੋਂ ਸ਼ੁਰੂ ਕੀਤੇ ਗਏ ਇਸ ਰਿਆਲਟੀ ਸ਼ੋਅ (Reality Show) ‘ਚ ਛੋਟੇ-ਛੋਟੇ ਬੱਚੇ ਆਪਣਾ ਹੁਨਰ ਦਿਖਾਉਣਗੇ । ਇਨ੍ਹਾਂ ਬੱਚਿਆਂ ਦੇ ਹੁਨਰ ਨੂੰ ਪਰਖਣਗੇ ਸਾਡੇ ਜੱਜ ਅਫਸਾਨਾ ਖ਼ਾਨ, ਸਚਿਨ ਆਹੁਜਾ ਅਤੇ ਬੀਰ ਸਿੰਘ ।

vop-min

ਹੋਰ ਪੜ੍ਹੋ : ਵਿੱਕੀ ਕੌਸ਼ਲ ਅਤੇ ਕੈਟਰੀਨਾ ਦੀ ਮੰਗਣੀ ਦੀਆਂ ਅਫਵਾਹਾਂ ਤੋਂ ਬਾਅਦ ਸੋਸ਼ਲ ਮੀਡੀਆ ਤੇ ਬਣਾਇਆ ਜਾ ਰਿਹਾ ਹੈ ਮਜ਼ਾਕ, ਤੁਹਾਡਾ ਵੀ ਨਿਕਲ ਜਾਵੇਗਾ ਹਾਸਾ

ਤੁਸੀਂ ਵੀ ਇਸ ਸ਼ੋਅ ਦਾ ਅਨੰਦ ਮਾਣ ਸਕਦੇ ਹੋ । ਵੱਖ ਵੱਖ ਰਾਊਂਡ ਦੇ ਤਹਿਤ ਇਨ੍ਹਾਂ ਬੱਚਿਆਂ ਦੇ ਗਾਇਕੀ ਦੇ ਹੁਨਰ ਨੂੰ ਪਰਖਿਆ ਜਾਵੇਗਾ ।

VOP Chotta Champ pp-min

ਜੀ ਹਾਂ ਬਹੁਤ ਜਲਦ ਸ਼ੁਰੂ ਹੋਣ ਜਾ ਰਿਹਾ ਹੈ ਨੰਨ੍ਹੇ ਬੱਚਿਆਂ ਦਾ ਹਰਮਨ ਪਿਆਰਾ ਸ਼ੋਅ ਵਾਇਸ ਆਫ਼ ਪੰਜਾਬ ਛੋਟਾ ਚੈਂਪ ਸੀਜ਼ਨ -7 । ਪੀਟੀਸੀ ਨੈੱਟਵਰਕ ਆਪਣੇ ਰਿਆਲਟੀ ਸ਼ੋਅਜ਼ ਦੇ ਰਾਹੀਂ ਪੰਜਾਬ ਤੇ ਪੰਜਾਬੀਅਤ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾ ਰਿਹਾ ਹੈ। ਇਸ ਕਾਰਵਾਂ ਦੇ ਚੱਲਦੇ 23 ਅਗਸਤ ਨੂੰ ਵਾਇਸ ਆਫ਼ ਪੰਜਾਬ ਛੋਟਾ ਚੈਂਪ ਸੀਜ਼ਨ ਸੱਤ ਦਾ ਆਗਾਜ਼ ਹੋਣ ਜਾ ਰਿਹਾ ਹੈ।

 

Related Post