ਸਿੰਘਾੜਿਆਂ ਵਿੱਚ ਹੁੰਦੇ ਹਨ ਕਈ ਜ਼ਰੂਰੀ ਤੱਤ, ਇਹ ਬਿਮਾਰੀਆਂ ਹੁੰਦੀਆਂ ਹਨ ਦੂਰ
Rupinder Kaler
June 24th 2021 06:25 PM
ਸਿੰਘਾੜੇ ਵਿੱਚ ਵਿਟਾਮਿਨ ਬੀ, ਸੀ, ਪ੍ਰੋਟੀਨ, ਕਾਰਬੋਹਾਈਡਰੇਟ, ਆਇਰਨ, ਕੈਲਸ਼ੀਅਮ, ਮੈਗਨੀਸ਼ਿਅਮ, ਫਸਫੋਰਸ ਵਰਗੇ ਤੱਤ ਹੁੰਦੇ ਹਨ। ਇਸ ਨੂੰ ਕੱਚਾ ਜਾਂ ਉਬਾਲ ਕੇ ਖਾਣ ਨਾਲ ਸਰੀਰ ਨੂੰ ਸਾਰੇ ਜ਼ਰੂਰੀ ਤੱਤ ਮਿਲਣ ਦੇ ਨਾਲ ਇਮਿਊਨਿਟੀ ਵੀ ਵਧਦੀ ਹੈ। ਇਸ ਦਾ ਨਿਯਮਿਤ ਸੇਵਨ ਕਰਨ ਨਾਲ ਸਾਹ ਦੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਅਜਿਹੇ ‘ਚ ਅਸਥਮਾ ਦੇ ਮਰੀਜ਼ਾਂ ਨੂੰ ਇਸ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ।