ਪੰਜਾਬੀ ਗਾਇਕ ਅਤੇ ਐਕਟਰ ਗੁਰਸ਼ਬਦ Gurshabad ਇੱਕ ਵਾਰ ਫਿਰ ਤੋਂ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਹਨ। ਜੀ ਹਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਤੇ ਆਪਣੇ ਗੀਤ ‘ਪੈਂਡਾਂ ਉਮਰਾਂ ਦਾ’ (Painda Umraan Da ) ਦਾ ਲਿੰਕ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਪੈਂਡਾਂ ਉਮਰਾਂ ਦਾ ਤੈਂਡੇ ਨਾਲ ਹੋਵੇ..ਰਿਲੀਜ਼ ਹੋ ਗਿਆ ਹੈ...ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ ਟੈਗ ਕਰੋ ਆਪਣੇ ਪਿਆਰੇ ਨੂੰ’
ਹੋਰ ਪੜ੍ਹੋ : ਪੈਰਿਸ ਦੀ ਗੋਰੀ ਮੈਮ ਦਾ ਦਿਲ ਆਇਆ ਹਿੰਦੁਸਤਾਨੀ ਮੁੰਡੇ ‘ਤੇ, ਵਿਦੇਸ਼ ਤੋਂ ਆਈ ਲਾੜੀ ਨੇ ਸੱਤ ਸਮੁੰਦਰ ਪਾਰ ਕਰਕੇ ਬੇਗੂਸਰਾਏ ‘ਚ ਲਏ ਸੱਤ ਫੇਰੇ
ਪੈਂਡਾਂ ਉਮਰਾਂ ਦਾ ਗੀਤ ਹਾਲ ਹੀ 'ਚ ਆਈ ਅਮਰਿੰਦਰ ਗਿੱਲ ਦੀ ਫ਼ਿਲਮ ਚੱਲ ਮੇਰਾ ਪੁੱਤ-3 ‘ਚੋਂ ਹੈ। ਜੀ ਹਾਂ ਇਹ ਗੀਤ ਫ਼ਿਲਮ ‘ਚ ਜਿੰਦਰ ਅਤੇ ਸੈਵੀ ਉੱਤੇ ਫਿਲਮਾਇਆ ਗਿਆ ਹੈ। ਜਿੰਦਰ ਦਾ ਕਿਰਦਾਰ ਅਮਰਿੰਦਰ ਗਿੱਲ ਅਤੇ ਸੈਵੀ ਦਾ ਕਿਰਦਾਰ ਸਿੰਮੀ ਚਾਹਲ ਨੇ ਨਿਭਾਇਆ ਹੈ। ਇਹ ਗੀਤ ਉਸ ਵੇਲੇ ਚੱਲਦਾ ਹੈ ਜਦੋਂ ਜਿੰਦਰ ਅਤੇ ਸੈਵੀ ਦਾ ਵਿਆਹ ਰੱਖਿਆ ਜਾਂਦਾ ਹੈ ਅਤੇ ਸਾਰੇ ਜਣੇ ਦੋਵਾਂ ਦਾ ਵਿਆਹ ਦੀਆਂ ਤਿਆਰੀਆਂ ਕਰਦੇ ਹਨ। ਇਸ ਮਿੱਠਾ ਜਿਹੇ ਗੀਤ ਨੂੰ ਗੁਰਸ਼ਬਦ ਨੇ ਗਾਇਆ ਹੈ । ਇਸ ਗੀਤ ਦੇ ਬੋਲ Satta Vairowalia ਨੇ ਲਿਖੇ ਨੇ ਅਤੇ ਮਿਊਜ਼ਿਕ ਬੀਟ ਮਨਿਸਟਰ ਨੇ ਦਿੱਤਾ ਹੈ। Rhythm Boyz ਦੇ ਯੂਟਿਊਬ ਚੈਨਲ ਉੱਤੇ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਹੋਰ ਪੜ੍ਹੋ : ਮਨਾਲੀ ਦੀ ਖ਼ੂਬਸੂਰਤ ਵਾਦੀਆਂ ਦਾ ਲੁਤਫ ਲੈਂਦੇ ਨਜ਼ਰ ਆਏ ਧਰਮਿੰਦਰ ਆਪਣੇ ਪੁੱਤਰ ਸੰਨੀ ਦਿਓਲ ਦੇ ਨਾਲ, ਪਿਉ-ਪੁੱਤ ਦਾ ਇਹ ਪਿਆਰਾ ਜਿਹਾ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ
ਡਾਇਰੈਕਟਰ ਜਨਜੋਤ ਸਿੰਘ ਵੱਲੋਂ ਹੀ ਫ਼ਿਲਮ ਦੇ ਤਿੰਨੋਂ ਭਾਗਾਂ ਨੂੰ ਡਾਇਰੈਕਟ ਕੀਤਾ ਗਿਆ ਹੈ ਤੇ ਕਹਾਣੀ ਰਾਕੇਸ਼ ਧਵਨ ਵੱਲੋਂ ਲਿਖੀ ਗਈ ਹੈ। ‘ਚੱਲ ਮੇਰਾ ਪੁੱਤ 3’ (Chal Mera Putt 3)‘ਚ ਵੀ ਅਮਰਿੰਦਰ ਗਿੱਲ ਤੇ ਸਿੰਮੀ ਚਾਹਲ ਤੋਂ ਇਲਾਵਾ ਗੁਰਸ਼ਬਦ, ਹਰਦੀਪ ਗਿੱਲ, ਕਰਮਜੀਤ ਅਨਮੋਲ ਤੇ ਨਾਲ ਹੀ ਪਾਕਿਸਤਾਨੀ ਕਲਾਕਾਰ ਇਫ਼ਤਿਖ਼ਾਰ ਠਾਕੁਰ, ਨਾਸਿਰ ਚਿਨੋਟੀ, ਅਕਰਮ ਉਦਾਸ, ਜ਼ਫ਼ਰੀ ਖਾਨ, ਸਾਜਨ ਅੱਬਾਸ ਵਰਗੇ ਕਈ ਹੋਰ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ। ਰਿਦਮ ਬੁਆਏਜ਼ ਦੇ ਲੇਬਲ ਹੇਠ ਸਾਂਝੇ ਪੰਜਾਬ ਵਾਲੀ ਇਸ ਫ਼ਿਲਮ ਦਾ ਚੌਥਾ ਭਾਗ ਵੀ ਤਿਆਰ ਕੀਤਾ ਜਾ ਰਿਹਾ ਹੈ। ਇਹ ਫ਼ਿਲਮ ਵੀ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋ ਜਾਵੇਗੀ।
Latest Punjabi Song:-