ਜਦੋਂ ਨੇਹਾ ਕੱਕੜ ਦੀ ਰੋਹਨਪ੍ਰੀਤ ਨੇ ਕੀਤੀ ਨਕਲ, ਪ੍ਰਸ਼ੰਸਕਾਂ ਨੂੰ ਵੀਡੀਓ ਆ ਰਹੀ ਹੈ ਖੂਬ ਪਸੰਦ
Rupinder Kaler
July 29th 2021 04:20 PM

ਨੇਹਾ ਕੱਕੜ ਆਪਣੀ ਗਾਇਕੀ ਨੂੰ ਲੈ ਕੇ ਹਮੇਸ਼ਾ ਸੁਰਖੀਆਂ ਵਿੱਚ ਰਹਿੰਦੀ ਹੈ । ਸੋਸ਼ਲ ਮੀਡੀਆ ਤੇ ਵੀ ਉਹਨਾਂ ਦੀ ਚੰਗੀ ਫੈਨ ਫਾਲੋਵਿੰਗ ਹੈ । ਹਾਲ ਹੀ ਵਿੱਚ ਉਸ ਦਾ ਗਾਣਾ ਦਿਲ ਕੋ ਕਰਾਰ ਆਇਆ ਰਿਲੀਜ਼ ਹੋਇਆ ਹੈ । ਜਿਸ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।
Pic Courtesy: Instagram
ਹੋਰ ਪੜ੍ਹੋ :
Pic Courtesy: Instagram
ਇਸ ਸਭ ਦੇ ਚਲਦੇ ਨੇਹਾ ਦਾ ਪਤੀ ਰੋਹਨਪ੍ਰੀਤ ਵੀ ਇਸ ਗਾਣੇ ਨੂੰ ਗਾਉਂਦਾ ਨਜ਼ਰ ਆ ਰਿਹਾ ਹੈ । ਉਸ ਦਾ ਇਹ ਵੀਡੀਓ ਵੀ ਸੋਸ਼ਲ ਮੀਡੀਆ ਤੇ ਧਮਾਲ ਪਾਉਂਦਾ ਨਜ਼ਰ ਆ ਰਿਹਾ ਹੈ । ਇਸ ਵੀਡੀਓ ਨੂੰ ਰੋਹਨ ਨੇ ਆਪਣੇ ਇੰਸਟਾਗ੍ਰਾਮ ਹੈਂਡਲ ਤੇ ਸ਼ੇਅਰ ਕੀਤਾ ਹੈ ।
Pic Courtesy: Instagram
ਇਸ ਵੀਡੀਓ ਵਿੱਚ ਰੋਹਨ ਨੇਹਾ ਦੀ ਨਕਲ ਕਰਦਾ ਨਜ਼ਰ ਆ ਰਿਹਾ ਹੈ । ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ ‘ਬੈਠ ਜਾਓ ਬੈਠ ਜਾਓ ਓ ਹੋ ਓ …’ ਇਸ ਤੋਂ ਬਾਅਦ ਉਹ ਨੇਹਾ ਦੀ ਆਵਾਜ਼ ਦੀ ਤਾਰੀਫ ਕਰ ਰਹੇ ਹਨ । ਰੋਹਨਪ੍ਰੀਤ ਦੀ ਇਸ ਵੀਡੀਓ ਤੇ ਲੋਕ ਲਗਾਤਾਰ ਕਮੈਂਟ ਕਰ ਰਹੇ ਹਨ ।
View this post on Instagram