ਦੇਸ਼ ਦੀਆਂ ਧੀਆਂ ਟੋਕੀਓ ਓਲੰਪਿਕ ‘ਚ ਕਾਮਯਾਬੀ ਦੇ ਝੱਡੇ ਗੱਡ ਰਹੀਆਂ ਨੇ। ਇੱਕ ਵਾਰ ਫਿਰ ਤੋਂ ਧੀਆਂ ਨੇ ਮਾਣ ਵਧਾਉਂਦੇ ਹੋਏ ਨਵਾਂ ਇਤਿਹਾਸ ਰਚ ਦਿੱਤਾ ਹੈ।
image source-instagram
ਹੋਰ ਪੜ੍ਹੋ : ਗਾਇਕ ਹੈਪੀ ਰਾਏਕੋਟੀ ਨੇ ਆਪਣੇ ਨਵੇਂ ਗੀਤ ‘Zinda Han Mai’ ਦਾ ਫਰਸਟ ਲੁੱਕ ਕੀਤਾ ਸ਼ੇਅਰ
ਹੋਰ ਪੜ੍ਹੋ : ਅਦਾਕਾਰਾ ਅੰਮ੍ਰਿਤਾ ਰਾਓ ਨੇ ਆਪਣੇ 9 ਮਹੀਨਿਆਂ ਦੇ ਪੁੱਤਰ ਵੀਰ ਅਤੇ ਪਤੀ ਅਨਮੋਲ ਨਾਲ ਪਹਿਲੀ ਪਰਿਵਾਰਕ ਤਸਵੀਰ ਕੀਤੀ ਸਾਂਝੀ
image source-instagram
ਅੱਜ ਦੇ ਦਿਨ ਮਹਿਲਾ ਹਾਕੀ ਟੀਮ ਨੇ ਟੋਕੀਓ ਵਿੱਚ ਇਤਿਹਾਸ ਰਚ ਦਿੱਤਾ ਹੈ। ਮਹਿਲਾ ਹਾਕੀ ਟੀਮ ਨੇ ਕੁਆਰਟਰ ਫਾਈਨਲ ਵਿੱਚ ਆਸਟਰੇਲੀਆ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਥਾਂ ਬਣਾਈ ਹੈ। ਓਲੰਪਿਕ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਮਹਿਲਾਵਾਂ ਸੈਮੀਫਾਈਨਲ ਖੇਡਣਗੀਆਂ।
image source-instagram
ਰਾਣੀ ਰਾਮਪਾਲ ਦੀ ਟੀਮ ਨੇ ਆਸਟਰੇਲੀਆ ਨੂੰ 1-0 ਨਾਲ ਹਰਾ ਕੇ ਸੈਮੀਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ। ਇਸ ਸ਼ਾਨਦਾਰ ਜਿੱਤ 'ਤੇ ਬਾਲੀਵੁੱਡ ਤੋਂ ਵਧਾਈ ਸੰਦੇਸ਼ ਆਉਣੇ ਸ਼ੁਰੂ ਹੋ ਗਏ ਹਨ। ਅਦਾਕਾਰਾ ਪ੍ਰੀਤੀ ਜਿੰਟਾ ਤੋਂ ਲੈ ਕੇ ਤਾਪਸੀ ਪੰਨੂ ਨੇ ਇਸ ਜਿੱਤ 'ਤੇ ਖੁਸ਼ੀ ਜ਼ਾਹਿਰ ਕਰਦਿਆਂ ਟਵੀਟ ਕੀਤਾ ਹੈ।
ਅਦਾਕਾਰਾ ਪ੍ਰੀਤੀ ਜਿੰਟਾ ਨੇ ਟਵੀਟ ਕਰਦੇ ਹੋਏ ਭਾਰਤੀ ਮਹਿਲਾ ਟੀਮ ਦੇ ਨਾਲ ਪੁਰਸ਼ ਦੀ ਹਾਕੀ ਟੀਮ ਨੂੰ ਵਧਾਈਆਂ ਦਿੱਤੀਆਂ ਨੇ। ਉਨ੍ਹਾਂ ਨੇ ਅੱਗੇ ਲਿਖਿਆ ਹੈ- Here’s wishing them all the very best & hope to see history being written in Blue? #Olympics2020 #JaiHind??
#GoForGold #Tokyo2020’ । ਤਾਪਸੀ ਪੰਨੂ ਨੇ ਵੀ ਟਵੀਟ ਕਰਕੇ ਭਾਰਤੀ ਹਾਕੀ ਮਹਿਲਾ ਟੀਮ ਨੂੰ ਵਧਾਈ ਦਿੱਤੀ ਹੈ।
Our chakk de moment never felt more real! Our girls beat Aussies 1-0 and storm into semis !!!! Go for it @imranirampal your girls have our heart! ????
— taapsee pannu (@taapsee) August 2, 2021