Honey Singh new album Honey 3.0: ਮਸ਼ਹੂਰ ਗਾਇਕ ਤੇ ਰੈਪਰ ਯੋ ਯੋ ਹਨੀ ਸਿੰਘ ਇਨ੍ਹੀਂ ਦਿਨੀਂ ਆਪਣੀ ਪਤਨੀ ਨਾਲ ਤਲਾਕ ਲੈਣ ਦੇ ਚੱਲਦੇ ਸੁਰਖੀਆਂ 'ਚ ਹਨ। ਹੁਣ ਲੰਮੇਂ ਸਮੇਂ ਬਾਅਦ ਹਨੀ ਸਿੰਘ ਸੋਸ਼ਲ ਮੀਡੀਆ 'ਤੇ ਵਾਪਸੀ ਕਰ ਰਹੇ ਹਨ। ਸੋਸ਼ਲ ਮੀਡੀਆ 'ਤੇ ਵਾਪਸੀ ਕਰਦੇ ਹੀ ਹਨੀ ਸਿੰਘ ਨੇ ਆਪਣੇ ਫੈਨਜ਼ ਨੂੰ ਸਰਪ੍ਰਾਈਜ਼ ਦਿੰਦੇ ਹੋਏ ਨਵੀਂ ਐਲਬਮ ਰਿਲੀਜ਼ ਕਰਨ ਦਾ ਐਲਾਨ ਕੀਤਾ ਹੈ।
Image Source : Instagram
ਹਨੀ ਸਿੰਘ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਵੀਡੀਓ ਪੋਸਟ ਕੀਤੀ ਹੈ। ਇਸ ਪੋਸਟ ਦੇ ਨਾਲ ਹੀ ਉਨ੍ਹਾਂ ਨੇ ਫੈਨਜ਼ ਨੂੰ ਆਪਣੀ ਨਵੀਂ ਐਲਬਮ ਰਿਲੀਜ਼ ਕਰਨ ਦੀ ਜਾਣਕਾਰੀ ਦਿੱਤੀ ਹੈ। ਇਸ ਪੋਸਟ ਨੂੰ ਸ਼ੇਅਰ ਕਰਦੇ ਹੋਏ ਯੋ ਯੋ ਹਨੀ ਸਿੰਘ ਨੇ ਕੈਪਸ਼ਨ ਵਿੱਚ ਲਿਖਿਆ, "HONEY 3.0 Album coming soon!!"
ਯੋ ਯੋ ਹਨੀ ਸਿੰਘ ਨੇ ਇੱਕ ਸ਼ਾਨਦਾਰ ਵੀਡੀਓ ਦੇ ਨਾਲ ਸੋਸ਼ਲ ਮੀਡੀਆ 'ਤੇ ਆਪਣੀ ਵਾਪਸੀ ਦਾ ਐਲਾਨ ਕੀਤਾ ਅਤੇ ਸਾਂਝਾ ਕੀਤਾ ਕਿ ਉਹ 'ਹਨੀ 3.0' ਨਾਮ ਦੀ ਇੱਕ ਨਵੀਂ ਐਲਬਮ ਰਿਲੀਜ਼ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।
image From instagram
ਹਨੀ ਸਿੰਘ ਵੱਲੋਂ ਸ਼ੇਅਰ ਕੀਤੀ ਗਈ ਇਸ ਵੀਡੀਓ ਦੇ ਵਿੱਚ ਕੁਝ ਤਸਵੀਰਾਂ ਨਜ਼ਰ ਆ ਰਹੀਆਂ ਹਨ। ਇਹ ''ਅਖਬਾਰਾਂ ਦੀਆਂ ਕਲਿੱਪਿੰਗਾਂ ਹਨ ਅਤੇ ਇਨ੍ਹਾਂ ਉੱਤੇ ਲਿਖਿਆ ਹੈ ਯੋ ਯੋ ਹਨੀ ਸਿੰਘ ਕਿੱਥੇ ਹੈ? ਕੀ ਉਹ ਸੰਗੀਤ ਬਣਾਉਣ ਦੇ ਯੋਗ ਹੈ?"
ਇਸ ਵੀਡੀਓ ਦੇ ਬੈਕਗ੍ਰਾਊਂਡ ਵਿੱਚ ਹਨੀ ਸਿੰਘ ਨੂੰ ਹਿੰਦੀ 'ਚ ਕਹਿੰਦੇ ਸੁਣਿਆ ਜਾ ਸਕਦਾ ਹੈ, ''ਮੈਂ ਵਾਪਸ ਨਹੀਂ ਆ ਸਕਾਂਗਾ। ਮੈਂ ਸੰਗੀਤ ਨਹੀਂ ਬਣਾ ਪਾਵਾਂਗਾ, ਪਰ ਤੁਹਾਡੇ ਪਿਆਰ ਨੇ ਮੈਨੂੰ ਵਾਪਸ ਆਉਣ ਲਈ ਬਣਾਇਆ...'ਹਨੀ 3.0', ਇੱਕ ਨਵੀਂ ਐਲਬਮ ਅਤੇ ਇੱਕ ਨਵਾਂ ਸੰਸਕਰਣ ਸਿਰਫ਼ ਤੁਹਾਡੇ ਲਈ। ਕੀ ਤੁਸੀਂ ਤਿਆਰ ਹੋ?''
Image Source : Instagram
ਹੋਰ ਪੜ੍ਹੋ: Dream Girl 2: ਆਯੁਸ਼ਮਾਨ ਖੁਰਾਨਾ ਸਟਾਰਰ ਫ਼ਿਲਮ ਡ੍ਰੀਮ ਗਰਲ 2 ਦੀ ਰਿਲੀਜ਼ ਡੇਟ ਦਾ ਹੋਇਆ ਐਲਾਨ, ਜਾਣੋ ਕਦੋਂ ਰਿਲੀਜ਼ ਹੋਵੇਗੀ ਫ਼ਿਲਮ
ਹਨੀ ਸਿੰਘ ਵੱਲੋਂ ਸ਼ੇਅਰ ਕੀਤੀ ਗਈ ਇਸ ਪੋਸਟ ਨੂੰ ਹੁਣ ਤੱਕ 1.8 ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ ਹੈ, ''ਹਨੀ 3.0 ਐਲਬਮ ਜਲਦੀ ਆ ਰਹੀ ਹੈ!!'' ਦੱਸਣਯੋਗ ਹੈ ਕਿ ਹਨੀ ਸਿੰਘ ਨੂੰ ਉਨ੍ਹਾਂ ਦੇ ਰੈਪ ਗੀਤਾਂ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਦੇ ਕਈ ਗੀਤ 'ਬ੍ਰਾਊਨ ਰੰਗ', 'ਬਲੂ ਆਈਜ਼', 'ਅੰਗਰੇਜ਼ੀ ਬੀਟ', 'ਡੋਪ ਸ਼ਾਪ' ਅਤੇ 'ਮਨਾਲੀ ਟਰਾਂਸ' ਵਰਗੇ ਗੀਤਾਂ ਲਈ ਜਾਣਿਆ ਜਾਂਦਾ ਹੈ। ਹਨੀ ਸਿੰਘ ਦੇ ਫੈਨਜ਼ ਉਨ੍ਹਾਂ ਦੀ ਇਸ ਨਵੀਂ ਮਿਊਜ਼ਿਕ ਐਲਬਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
View this post on Instagram
A post shared by Yo Yo Honey Singh (@yoyohoneysingh)