ਯੋ ਯੋ ਹਨੀ ਸਿੰਘ ਤੇ ਗੁਰੂ ਰੰਧਾਵਾ ਇਕੱਠੇ ਮਸਤੀ ਕਰਦੇ ਆਏ ਨਜ਼ਰ, ਗਾਇਕਾਂ ਦਾ ਇਹ ਅੰਦਾਜ਼ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

ਪੰਜਾਬੀ ਰੈਪਰ ਤੇ ਗਾਇਕ ਯੋ ਯੋ ਹਨੀ ਸਿੰਘ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਨ੍ਹਾਂ ਕੁਝ ਖ਼ਾਸ ਵੀਡੀਓਜ਼ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕੀਤੀਆਂ ਨੇ ।
View this post on Instagram
Brown Brothers in the house!! ?@gururandhawa #BrownRang
ਇੱਕ ਵੀਡੀਓ ‘ਚ ਹਨੀ ਸਿੰਘ ਗੁਰੂ ਰੰਧਾਵਾ ਦੇ ਨਾਲ ਨਜ਼ਰ ਆ ਰਹੇ ਨੇ । ਦੋਵੇਂ ਜਣੇ ਇਸ ਵੀਡੀਓ ‘ਚ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਨੇ । ਵੀਡੀਓ ‘ਚ ਯੋ ਯੋ ਹਨੀ ਸਿੰਘ ਦਾ ਸੁਪਰ ਹਿੱਟ ਗੀਤ ਬ੍ਰਾਊਨ ਰੰਗ ਵੀ ਵੱਜ ਰਿਹਾ ਹੈ । ਦਰਸ਼ਕਾਂ ਨੂੰ ਦੋਵਾਂ ਗਾਇਕਾਂ ਦੀ ਮਸਤੀ ਵਾਲਾ ਇਹ ਅੰਦਾਜ਼ ਖੂਬ ਪਸੰਦ ਆ ਰਿਹਾ ਹੈ । ਇਸ ਵੀਡੀਓ ਨੂੰ ਚਾਰ ਲੱਖ ਤੋਂ ਵੱਧ ਲੋਕ ਇਸ ਨੂੰ ਦੇਖ ਚੁੱਕੇ ਨੇ । ਦੂਜੀ ਵੀਡੀਓ ‘ਚ ਦੋਵੇਂ ਜਣੇ Pool Billiards ਗੇਮ ਖੇਡਦੇ ਹੋਏ ਨਜ਼ਰ ਆ ਰਹੇ ਨੇ ।
View this post on Instagram
#yoyohoneysingh #Yoyo #gururandhawa
ਜੇ ਗੱਲ ਕਰੀਏ ਯੋ ਯੋ ਹਨੀ ਸਿੰਘ ਤੇ ਗੁਰੂ ਰੰਧਾਵਾ ਦੇ ਕੰਮ ਦੀ ਤਾਂ ਦੋਵੇਂ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ । ਦੋਵਾਂ ਨੇ ਬਾਲੀਵੁੱਡ ਦੇ ਦਿੱਗਜ ਕਲਾਕਾਰਾਂ ਦੇ ਨਾਲ ਕੰਮ ਕੀਤਾ ਹੈ ।