ਯੋ ਯੋ ਹਨੀ ਸਿੰਘ ਦੇ ਨਵੇਂ ਗੀਤ 'ਲੋਕਾ' ਦਾ ਟੀਜ਼ਰ ਛਾਇਆ ਟਰੈਂਡਿੰਗ 'ਚ, ਦੇਖੋ ਵੀਡੀਓ
ਪੰਜਾਬੀ ਗਾਇਕ ਯੋ ਯੋ ਹਨੀ ਸਿੰਘ ਜੋ ਕਿ ਇੱਕ ਵਾਰ ਫਿਰ ਤੋਂ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ । ਜੀ ਹਾਂ ਉਹ ‘ਲੋਕਾ’ (LOCA) ਟਾਈਟਲ ਹੇਠ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਨੇ । ਪੋਸਟਰ ਦੇ ਰਿਲੀਜ਼ ਤੋਂ ਬਾਅਦ ਗਾਣੇ ਦਾ ਟੀਜ਼ਰ ਦਰਸ਼ਕਾਂ ਦੇ ਸਨਮੁਖ ਹੋ ਚੁੱਕਿਆ ਹੈ । ਟੀਜ਼ਰ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ।
ਪਾਰਟੀ ਸੌਂਗ ਲੋਕਾ ਨੂੰ ਹਨੀ ਸਿੰਘ ਤੇ ਸਿਮਰ ਕੌਰ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਦੇ ਹੋਏ ਨਜ਼ਰ ਆਉਣਗੇ । ਜੇ ਗੱਲ ਕਰੀਏ ਲੋਕਾ ਗਾਣੇ ਦੇ ਬੋਲਾਂ ਦੀ ਤਾਂ ਉਹ LIL GOLU ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਖੁਦ ਹਨੀ ਸਿੰਘ ਦਾ ਹੈ । ਗੀਤ ਦਾ ਟੀਜ਼ਰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ਤੇ ਟਰੈਂਡਿੰਗ ‘ਤੇ ਚੱਲ ਰਿਹਾ ਹੈ । ਪੂਰਾ ਗੀਤ ਤਿੰਨ ਮਾਰਚ ਨੂੰ ਰਿਲੀਜ਼ ਹੋਣ ਜਾ ਰਿਹਾ ਹੈ ।
View this post on Instagram
ਯੋ ਯੋ ਹਨੀ ਸਿੰਘ ਇਸ ਤੋਂ ਪਹਿਲਾਂ ਵੀ ਬਲਿਊ ਆਇਸ, ਸੰਨੀ ਸੰਨੀ,ਬਰਾਊਨ ਰੰਗ, ਦੇਸੀ ਕਲਾਕਾਰ,ਪਾਰਟੀ ਆਲ ਨਾਇਟ ਵਰਗੇ ਕਈ ਵਧੀਆ ਗੀਤਾਂ ਦੇ ਨਾਲ ਦਰਸ਼ਕਾਂ ਮਨੋਰੰਜਨ ਕਰ ਚੁੱਕੇ ਨੇ । ਇੱਕ ਲੰਬੇ ਅਰਸੇ ਤੋਂ ਬਾਅਦ ਉਨ੍ਹਾਂ ਨੇ ਸਾਲ 2018 ‘ਚ ਮੱਖਣਾ ਗੀਤ ਦੇ ਨਾਲ ਮਿਊਜ਼ਿਕ ਇੰਡਸਟਰੀ ‘ਚ ਕਮਬੈਕ ਕੀਤਾ ਸੀ । ਇਸ ਤੋਂ ਇਲਾਵਾ ਬਾਲੀਵੁੱਡ ਦੀ ਕਈ ਫ਼ਿਲਮ ‘ਚ ਵੀ ਆਪਣਾ ਮਿਊਜ਼ਿਕ ਤੇ ਸੁਪਰ ਹਿੱਟ ਗੀਤ ਦੇ ਚੁੱਕੇ ਹਨ । ਫੈਨਜ਼ ਵੱਲੋਂ ਉਨ੍ਹਾਂ ਦੇ ਨਵੇਂ ਗੀਤ ‘ਲੋਕਾ’ ਦੀ ਬੜੀ ਹੀ ਬੇਸਬਰੀ ਦੇ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ ।