ਯੋ ਯੋ ਹਨੀ ਸਿੰਘ ਨੇ ਆਪਣੇ ਮੰਮੀ-ਪਾਪਾ ਨੂੰ ਜਨਮਦਿਨ ਦੀਆਂ ਕੁਝ ਇਸ ਤਰ੍ਹਾਂ ਦਿੱਤੀਆਂ ਵਧਾਈਆਂ

ਪੰਜਾਬੀ ਗਾਇਕ ਤੇ ਰੈਪਰ ਯੋ ਯੋ ਹਨੀ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਆਪਣੇ ਮਾਪਿਆਂ ਦੀ ਤਸਵੀਰ ਸ਼ੇਅਰ ਕਰਦੇ ਹੋਏ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਨੇ । ਉਨ੍ਹਾਂ ਨੇ ਕਪੈਸ਼ਨ ‘ਚ ਲਿਖਿਆ ਹੈ, ‘ਅੱਜ ਪਾਪਾ ਦਾ ਜਨਮਦਿਨ ਹੈ ਤੇ ਕੱਲ ਮੰਮੀ ਦਾ ਹੈਪੀ ਬਰਥਡੇਅ ਹੈ !! #blessed #yoyohoneysingh’।
View this post on Instagram
Aaj papa ka happy birthday kal mummy ka happy birthday!! #blessed #yoyohoneysingh
ਯੋ ਯੋ ਹਨੀ ਸਿੰਘ ਵੱਲੋਂ ਪੋਸਟ ਕੀਤੀ ਇਸ ਤਸਵੀਰ ਉੱਤੇ ਇੱਕ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ ਅਤੇ ਫੈਨਜ਼ ਤੇ ਮਨੋਰੰਜਨ ਜਗਤ ਦੇ ਕਈ ਕਲਾਕਾਰਾਂ ਨੇ ਕਮੈਂਟਸ ਕਰਕੇ ਹਨੀ ਸਿੰਘ ਦੇ ਮਾਪਿਆਂ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਨੇ । ਹਨੀ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਦੀ ਸਟੋਰੀ ‘ਚ ਆਪਣੀ ਮੰਮੀ ਦੀ ਵੀਡੀਓ ਸ਼ੇਅਰ ਕੀਤੀ ਹੈ । ਜਿਸ ਉਹ ਆਪਣੀ ਮੰਮੀ ਨੂੰ ਜਨਮਦਿਨ ਦੀਆਂ ਵਧਾਈਆਂ ਦਿੰਦੇ ਹੋਏ ਨਜ਼ਰ ਆ ਰਹੇ ਨੇ । ਹਨੀ ਸਿੰਘ ਦੀ ਮੰਮੀ ਪਪੀਤੇ ਨੂੰ ਕੱਟਦੇ ਹੋਏ ਦਿਖਾਈ ਦੇ ਰਹੇ ਨੇ ਤੇ ਬਾਕੀ ਪਰਿਵਾਰ ਵਾਲੇ ਹੈਪੀ ਬਰਥਡੇਅ ਵਾਲਾ ਗੀਤ ਗਾ ਰਹੇ ਨੇ ।
ਹਨੀ ਸਿੰਘ ਅਕਸਰ ਹੀ ਆਪਣੇ ਪਰਿਵਾਰ ਤੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਫੈਨਜ਼ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਨੇ । ਜੇ ਗੱਲ ਕਰੀਏ ਯੋ ਯੋ ਹਨੀ ਸਿੰਘ ਦੇ ਕੰਮ ਦੀ ਤਾਂ ਉਹ ਕਈ ਬਾਲੀਵੁੱਡ ਫ਼ਿਲਮਾਂ ‘ਚ ਰੈਪ ਦੇ ਨਾਲ ਆਪਣਾ ਸੰਗੀਤ ਵੀ ਦੇ ਚੁੱਕੇ ਨੇ । ਉਨ੍ਹਾਂ ਨੇ ਸਲਮਾਨ ਖ਼ਾਨ, ਸ਼ਾਹਰੁਖ ਖ਼ਾਨ, ਅਮਿਤਾਭ ਬੱਚਨ, ਅਕਸ਼ੇ ਕੁਮਾਰ ਤੇ ਕਈ ਹੋਰ ਨਾਮੀ ਸਿਤਾਰਿਆਂ ਦੇ ਨਾਲ ਕੰਮ ਕੀਤਾ ਹੋਇਆ ਹੈ ।