ਦੇਖੋ ਵੀਡੀਓ : ਯੋਗਰਾਜ ਸਿੰਘ ਨੇ ਸ਼ਹੀਦ ਬਾਬਾ ਦੀਪ ਸਿੰਘ ਅੱਗੇ ਕਿਸਾਨਾਂ ਦੀ ਕਾਮਯਾਬੀ ਤੇ ਖੁਸ਼ਹਾਲੀ ਦੇ ਲਈ ਕੀਤੀ ਅਰਦਾਸ, ਕਿਸਾਨ ਵੀਰਾਂ ਨੂੰ ਹੌਸਲਾ ਰੱਖਣ ਦੇ ਲਈ ਕਿਹਾ
Lajwinder kaur
October 1st 2020 10:21 AM --
Updated:
October 1st 2020 10:22 AM
ਪੰਜਾਬੀ ਫ਼ਿਲਮੀ ਜਗਤ ਦੇ ਦਿੱਗਜ ਐਕਟਰ ਯੋਗਰਾਜ ਸਿੰਘ ਜੋ ਕਿ ਕਿਸਾਨਾਂ ਦੇ ਹੱਕ ਲਈ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ ।
ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਉਹ ਕਿਸਾਨ ਵੀਰਾਂ ਦੇ ਲਈ ਸ਼ਹੀਦ ਬਾਬਾ ਦੀਪ ਸਿੰਘ ਅੱਗੇ ਕਿਸਾਨਾਂ ਦੇ ਲਈ ਅਰਦਾਸ ਕੀਤੀ ਹੈ ।
ਵੀਡੀਓ ‘ਚ ਉਹ ਪੰਜਾਬ ਤੇ ਦੇਸ਼ ਦੇ ਕਿਸਾਨ ਵੀਰਾਂ ਨੂੰ ਕਹਿੰਦੇ ਹੋਏ ਨਜ਼ਰ ਆ ਰਹੇ ਨੇ, ਕਿ ਹੌਸਲਾ ਰੱਖਣਾ, ਡਰਨਾ ਨਹੀਂ । ਉਨ੍ਹਾਂ ਨੇ ਕਿਹਾ ਕਿ ਆਪਣੇ ਕਿਸਾਨ ਵੀਰਾਂ ਦੇ ਲਈ ਸ਼ਹੀਦ ਬਾਬਾ ਦੀਪ ਸਿੰਘ ਅੱਗੇ ਅਰਦਾਸ ਕਰ ਰਹੇ ਹਨ ।
ਦੱਸ ਦਈਏ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਖ਼ਿਲਾਫ ਕਿਸਾਨ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੇ ਹਨ । ਪੰਜਾਬੀ ਗਾਇਕ ਤੇ ਕਲਾਕਾਰ ਕਿਸਾਨਾਂ ਦੇ ਨਾਲ ਮੋਢੇ ਦੇ ਨਾਲ ਮੋਢਾ ਲਾ ਕੇ ਖੜ੍ਹੇ ਹੋਏ ਨੇ ।
ਪੰਜਾਬੀ ਗਾਇਕ ਵੀ ਰੋਸ ਪ੍ਰਦਰਸ਼ਨਾਂ ‘ਚ ਸ਼ਾਮਿਲ ਹੋ ਰਹੇ ਹਨ ਤੇ ਕੇਂਦਰ ਸਰਕਾਰ ਨੂੰ ਖੇਤੀ ਬਿੱਲ ਵਾਪਿਸ ਲੈਣ ਦਾ ਦਬਾਅ ਬਣਾ ਰਹੇ ਹਨ ।
View this post on Instagram