ਪਾਲੀਵੁੱਡ ਤੇ ਬਾਲੀਵੁੱਡ ਤੋਂ ਬਾਅਦ ਯੋਗਰਾਜ ਸਿੰਘ ਦਾ ਸਾਊਥ ਦੀਆਂ ਫ਼ਿਲਮਾਂ ’ਚ ਵੀ ਚੱਲਣ ਲੱਗਾ ਸਿੱਕਾ, ਹੁਣ ਇਸ ਫ਼ਿਲਮ ਵਿੱਚ ਆਉਣਗੇ ਨਜ਼ਰ ...!

By  Rupinder Kaler March 3rd 2020 12:00 PM
ਪਾਲੀਵੁੱਡ ਤੇ ਬਾਲੀਵੁੱਡ ਤੋਂ ਬਾਅਦ ਯੋਗਰਾਜ ਸਿੰਘ ਦਾ ਸਾਊਥ ਦੀਆਂ ਫ਼ਿਲਮਾਂ ’ਚ ਵੀ ਚੱਲਣ ਲੱਗਾ ਸਿੱਕਾ, ਹੁਣ ਇਸ ਫ਼ਿਲਮ ਵਿੱਚ ਆਉਣਗੇ ਨਜ਼ਰ ...!

ਬਾਲੀਵੁੱਡ ਤੇ ਪਾਲੀਵੁੱਡ ਵਿੱਚ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕੇ ਯੋਗਰਾਜ ਸਿੰਘ ਹੁਣ ਇੱਕ ਤੋਂ ਬਾਅਦ ਇੱਕ ਸਾਊਥ ਦੀਆਂ ਫ਼ਿਲਮਾਂ ਵਿੱਚ ਨਜ਼ਰ ਆ ਰਹੇ ਹਨ । ਖਬਰਾਂ ਦੀ ਮੰਨੀਏ ਤਾਂ ਯੋਗਰਾਜ ਸਿੰਘ ਹੁਣ ਛੇਤੀ ਹੀ ਕਮਲ ਹਸਨ ਦੀ ਫ਼ਿਲਮ ‘ਇੰਡੀਅਨ-2’ ਵਿੱਚ ਨਜ਼ਰ ਆਉਣ ਵਾਲੇ ਹਨ । ਇੱਕ ਵੈਬਸਾਈਟ ਦੀ ਰਿਪੋਰਟ ਮੁਤਾਬਿਕ ਯੋਗਰਾਜ ਸਿੰਘ ਇਸ ਫ਼ਿਲਮ ਦੀ ਸ਼ੂਟਿੰਗ ਲਈ ਅਮਰੀਕਾ ਗਏ ਹੋਏ ਹਨ ।

https://www.instagram.com/p/Byg_AVjlHzz/

ਇਸ ਤੋਂ ਇਲਾਵਾ ਉਹ ਇੱਥੇ ਇੱਕ ਹੋਰ ਪੰਜਾਬੀ ਫ਼ਿਲਮ ਦੀ ਸ਼ੂਟਿੰਗ ਵੀ ਕਰ ਰਹੇ ਹਨ । ਤੁਹਾਨੂੰ ਦੱਸ ਦਿੰਦੇ ਹਾਂ ਕਿ ਯੋਗਰਾਜ ਸਿੰਘ ਨੇ ਹਾਲ ਹੀ ਵਿੱਚ ਰਜਨੀਕਾਂਤ ਦੀ ਫ਼ਿਲਮ ‘ਦਰਬਾਰ’ ਨਾਲ ਤਾਮਿਲ ਸਿਨੇਮਾ ਵਿੱਚ ਕਦਮ ਰੱਖਿਆ ਸੀ, ਤੇ ਹੁਣ ਉਹ ਕਮਲ ਹਸਨ ਦੀ ਫ਼ਿਲਮ ‘ਇੰਡੀਅਨ-2’ ਵਿੱਚ ਨਜ਼ਰ ਆਉਣ ਵਾਲੇ ਹਨ ।

https://www.instagram.com/p/B8oodk6HIDg/

ਕਮਲ ਹਸਨ ਦੀ ਇਹ ਫ਼ਿਲਮ ‘ਇੰਡੀਅਨ’ ਦਾ ਸੀਕਵਲ ਹੈ । ਕਮਲ ਹਸਨ ਦੀ ਇਹ ਫ਼ਿਲਮ ਬਾਕਸ ਆਫ਼ਿਸ ਤੇ ਸੁਪਰ ਹਿੱਟ ਰਹੀ ਹੈ । ਹੁਣ ਦੇਖਣਾ ਇਹ ਹੋਵੇਗਾ ਕਿ ‘ਇੰਡੀਅਨ-2’ ਵਿੱਚ ਕਮਲ ਹਸਨ ਦੇ ਨਾਲ ਯੋਗਰਾਜ ਕੀ ਕਮਾਲ ਦਿਖਾਉਂਦੇ ਹਨ ।

https://www.instagram.com/p/B9MxlHpHX9R/

Related Post