ਮਰਹੂਮ ਗਾਇਕ ਕੁਲਦੀਪ ਮਾਣਕ ਦੇ ਬੇਟੇ ਯੁੱਧਵੀਰ ਮਾਣਕ ਨੇ ਵੀ ਕਿਸਾਨਾਂ ਦੇ ਹੱਕ ਲਈ ਕੀਤੀ ਆਪਣੀ ਆਵਾਜ਼ ਬੁਲੰਦ
Lajwinder kaur
January 10th 2021 10:44 AM
ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਦਿੱਗਜ ਗਾਇਕ ਕੁਲਦੀਪ ਮਾਣਕ ਦੇ ਪੁੱਤਰ ਯੁੱਧਵੀਰ ਮਾਣਕ ਵੀ ਆਪਣਾ ਸਮਰਥਨ ਕਿਸਾਨਾਂ ਦਿੰਦੇ ਹੋਏ ਨਜ਼ਰ ਆਏ । ਯੁੱਧਵੀਰ ਮਾਣਕ ਨੇ ਵੀਡੀਓ ਸੁਨੇਹੇ ਦੇ ਰਾਹੀਂ ਆਪਣੀ ਆਵਾਜ਼ ਕਿਸਾਨਾਂ ਦੇ ਹੱਕਾਂ ਲਈ ਬੁਲੰਦ ਕੀਤੀ ਹੈ । ਹੋਰ ਪੜ੍ਹੋ : ਗਾਇਕ ਦੀਪੇਸ਼ ਰਾਹੀ ਦਾ ਨਵਾਂ ਗੀਤ ‘DUMADUM MAST KALANDAR’ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ
ਉਨ੍ਹਾਂ ਨੇ ਵੀਡੀਓ ‘ਚ ਕਿਹਾ ਹੈ ਕਿ ਉਹ ਕਿਸਾਨਾਂ ਦੇ ਨਾਲ ਹਾਂ ਤੇ ਨਾਲ ਹੀ ਰਹਿਣਗੇ । ਉਨ੍ਹਾਂ ਨੇ ਪਰਮਾਤਮਾ ਅੱਗੇ ਪ੍ਰਾਥਨਾ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੀ ਜਿੱਤ ਜ਼ਰੂਰ ਹੋਵੇ ।
ਦੱਸ ਦਈਏ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਸ਼ਾਂਤਮਈ ਢੰਗ ਦੇ ਨਾਲ ਦਿੱਲੀ ਦੀ ਸਰਹੱਦਾਂ ਉੱਤੇ ਆਪਣਾ ਪ੍ਰਦਰਸ਼ਨ ਕਰ ਰਹੇ ਨੇ । ਪਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਉੱਤੇ ਕੋਈ ਧਿਆਨ ਨਹੀਂ ਦੇ ਰਹੀ ਹੈ । ਕਿਸਾਨਾਂ ਦੀ ਸਰਕਾਰ ਦੇ ਆਗੂਆਂ ਨਾਲ ਹੋਈਆਂ ਮੀਟਿੰਗਾਂ ਵੀ ਬੇਸਿੱਟਾ ਰਹੀਆਂ ਹਨ।
View this post on Instagram