ਯੁਵਰਾਜ ਹੰਸ (Yuvraj Hans) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਬੇਟੇ (Son) ਅਤੇ ਪਤਨੀ ਦੇ ਨਾਲ ਨਜ਼ਰ ਆ ਰਹੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਯੁਵਰਾਜ ਹੰਸ ਆਪਣੇ ਬੇਟੇ ਦੇ ਨਾਲ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਉਨ੍ਹਾਂ ਦਾ ਬੇਟਾ ਬਹੁਤ ਹੀ ਖੁਸ਼ ਦਿਖਾਈ ਦੇ ਰਿਹਾ । ਸ਼ੋਸ਼ਲ ਮੀਡੀਆ ‘ਤੇ ਇੱਕ ਵੀਡੀਓ ਨੂੰਨ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।
image From instagram
ਹੋਰ ਪੜ੍ਹੋ : ਗੁਰਦਾਸ ਮਾਨ ਨੇ ਬੇਟੇ ਦਾ ਜਨਮ ਦਿਨ ਬਹੁਤ ਸਾਦੇ ਅੰਦਾਜ਼ ‘ਚ ਮਨਾਇਆ, ਵੇਖੋ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ
ਇਸ ਵੀਡੀਓ ‘ਚ ਯੁਵਰਾਜ ਹੰਸ ਹਰੀਦਾਨ ਯੁਵਰਾਜ ਹੰਸ ਦੇ ਨਾਲ ਖੇਡਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਉਸ ਦੇ ਹੱਥ ‘ਚ ਗੁਬਾਰੇ ਉਡਾਉਣ ਵਾਲੀ ਗੰਨ ਫੜੀ ਹੋਈ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਯੁਵਰਾਜ ਹੰਸ ਨੇ ਲਿਖਿਆ ਕਿ ਉਹ ਕਈ ਦਿਨਾਂ ਬਾਅਦ ਆਪਣੇ ਪੁੱਤਰ ਨੂੰ ਮਿਲ ਰਹੇ ਹਨ । ਸਾਰਾ ਪਰਿਵਾਰ ਬਹੁਤ ਹੀ ਖੁਸ਼ ਦਿਖਾਈ ਦੇ ਰਿਹਾ ਹੈ ।
image From instagram
ਸੋਸ਼ਲ ਮੀਡੀਆ ‘ਤੇ ਵੀ ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਇਸ ‘ਤੇ ਖੂਬ ਕਮੈਟਸ ਵੀ ਕੀਤੇ ਜਾ ਰਹੇ ਹਨ । ਯੁਵਰਾਜ ਹੰਸ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹੁਣ ਤੱਕ ਉਨ੍ਹਾਂ ਨੇ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਇਸ ਤੋਂ ਇਲਾਵਾ ਉਨ੍ਹਾਂ ਨੇ ਹੁਣ ਤੱਕ ਕਈ ਪੰਜਾਬੀ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਜਿਸ ‘ਚ ਯਾਰ ਅਣਮੁੱਲੇ, ਯਾਰ ਅਣਮੁੱਲੇ ਰਿਟਰਨਸ, ਮਿਸਟਰ ਐਂਡ ਮਿਸਿਜ਼ 420 ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਪਸੰਦ ਕੀਤਾ ਗਿਆ ਸੀ ।ਜਲਦ ਹੀ ਉਹ ਆਪਣੀ ਪਤਨੀ ਦੇ ਨਾਲ ਫ਼ਿਲਮ ਪਰਿੰਦੇ ‘ਚ ਨਜ਼ਰ ਆਉਣਗੇ । ਇਸ ਤੋਂ ਪਹਿਲਾਂ ਹਾਲ ਹੀ ‘ਚ ਉਨ੍ਹਾਂ ਦੀ ਰਿਲੀਜ਼ ਹੋਈ ‘ਯਾਰ ਅਣਮੁੱਲੇ ਰਿਟਰਨਸ’ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ।
View this post on Instagram
A post shared by Yuvraaj Hans (@yuvrajhansofficial)