ਅਕਸਰ ਕਿਹਾ ਜਾਂਦਾ ਹੈ ਪੂਤ ਦੇ ਪੈਰ ਪੰਘੂੜੇ ‘ਚ ਹੀ ਦਿੱਸਣੇ ਸ਼ੁਰੂ ਹੋ ਜਾਂਦੇ ਹਨ । ਇਹ ਗੱਲ ਢੁਕਵੀਂ ਸਾਬਿਤ ਹੁੰਦੀ ਹੈ ਮਾਨਸੀ ਸ਼ਰਮਾ (Mansi Sharma ) ਅਤੇ ਯੁਵਰਾਜ ਹੰਸ (Yuvraj Hans) ਦੇ ਬੇਟੇ ਹਰੀਦਾਨ ਯੁਵਰਾਜ ਹੰਸ ‘ਤੇ । ਜਿਸ ‘ਚ ਗਾਇਕੀ ਦੇ ਗੁਰ ਹੁਣ ਤੋਂ ਹੀ ਦਿਖਾਈ ਦੇਣ ਲੱਗ ਪਏ ਹਨ । ਮਾਨਸੀ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਹਰੀਦਾਨ ਯੁਵਰਾਜ ਹੰਸ ਟੀਵੀ ਦੇ ਸਾਹਮਣੇ ਬੈਠ ਕੇ ਸੁਰਾਂ ਦੇ ਨਾਲ ਸੁਰ ਮਿਲਾਉਂਦਾ ਹੋਇਆ ਨਜ਼ਰ ਆ ਰਿਹਾ ਹੈ ।
Image From Instagram
ਹੋਰ ਪੜ੍ਹੋ : ਨੁਸਰਤ ਜਹਾਂ ਨੇ ਆਪਣੀ ਨਵੀਂ ਤਸਵੀਰ ਕੀਤੀ ਸਾਂਝੀ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ
ਹਰੀਦਾਨ ਯੁਵਰਾਜ ਹੰਸ ਦੇ ਇਸ ਰੂਪ ਨੂੰ ਵੇਖ ਕੇ ਹਰ ਕੋਈ ਹੈਰਾਨ ਹੈ । ਮਾਨਸੀ ਸ਼ਰਮਾ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ਨੂੰ ਉਸ ਦੇ ਪ੍ਰਸ਼ੰਸਕਾਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।ਗਾਇਕੀ ਦੀ ਗੁੜਤੀ ਹਰੀਦਾਨ ਨੂੰ ਉਸ ਦੇ ਘਰੋਂ ਹੀ ਮਿਲ ਰਹੀ ਹੈ ।
View this post on Instagram
A post shared by Mansi Sharma (@mansi_sharma6)
ਦੱਸ ਦਈਏ ਕਿ ਪਦਮ ਸ਼੍ਰੀ ਹੰਸ ਰਾਜ ਹੰਸ ਵੀ ਗਾਇਕੀ ਦੇ ਬਾਬਾ ਬੋਹੜ ਮੰਨੇ ਜਾਂਦੇ ਹਨ ਅਤੇ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।
Image From Instagram
ਉਨ੍ਹਾਂ ਦੇ ਦੋਵੇਂ ਪੁੱਤਰ ਵੀ ਵਧੀਆ ਗਾਇਕ ਹਨ ਅਤੇ ਗਾਇਕੀ ਦੇ ਨਾਲ –ਨਾਲ ਦੋਵੇਂ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰ ਰਹੇ ਹਨ । ਜਲਦ ਹੀ ਯੁਵਰਾਜ ਹੰਸ ਆਪਣੀ ਪਤਨੀ ਮਾਨਸੀ ਸ਼ਰਮਾ ਦੇ ਨਾਲ ਫ਼ਿਲਮ ‘ਪਰਿੰਦੇ’ ‘ਚ ਨਜ਼ਰ ਆਉਣਗੇ । ਇਸ ਤੋਂ ਇਲਾਵਾ ਯੁਵਰਾਜ ਹੰਸ ਹੋਰ ਵੀ ਕਈ ਪ੍ਰਾਜੈਕਟਸ ‘ਤੇ ਕੰਮ ਕਰ ਰਹੇ ਹਨ ।