ਦੇਖੋ ਵੀਡੀਓ : ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਕ੍ਰਿਕੇਟਰ ਯੁਜਵੇਂਦਰ ਚਾਹਲ ਦੀ ਮੰਗੇਤਰ ਧਨਾਸ਼ਰੀ ਵਰਮਾ ਦਾ ਇਹ ਵੀਡੀਓ, ਪੰਜਾਬੀ ਗੀਤ ‘ਇਸ਼ਕ ਤੇਰਾ ਤੜਪਾਵੇ’ ‘ਤੇ ਸ਼ਾਨਦਾਰ ਡਾਂਸ ਕਰਦੀ ਆਈ ਨਜ਼ਰ

ਕ੍ਰਿਕੇਟਰ ਯੁਜਵੇਂਦਰ ਚਾਹਲ ਦੀ ਮੰਗੇਤਰ ਧਨਾਸ਼ਰੀ ਵਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ ।
ਹੋਰ ਪੜ੍ਹੋ : ਪੰਜਾਬੀ ਅਦਾਕਾਰਾ ਕੁਲਰਾਜ ਰੰਧਾਵਾ ਗੁਰਦੁਆਰਾ ਸਾਹਿਬ ‘ਚ ਹੋਈ ਨਤਮਸਤਕ ਤੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਉਹ ਅਕਸਰ ਹੀ ਪੰਜਾਬੀ ਗੀਤਾਂ ਉੱਤੇ ਆਪਣੀ ਡਾਂਸ ਵੀਡੀਓ ਬਣਾ ਕੇ ਸ਼ੇਅਰ ਕਰਦੇ ਰਹਿੰਦੇ ਨੇ । ਉਨ੍ਹਾਂ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੁੰਦੀਆਂ ਨੇ । ਜੇ ਗੱਲ ਕਰੀਏ ਧਨਾਸ਼ਰੀ ਵਰਮਾ ਪੇਸ਼ੇ ਤੋਂ ਡਾਕਟਰ ਹਨ, ਪਰ ਉਨ੍ਹਾਂ ਨੇ ਡਾਂਸਰ ਦੇ ਤੌਰ ‘ਤੇ ਵੱਖਰੀ ਪਛਾਣ ਬਣਾਈ ਹੈ ।
ਉਨ੍ਹਾਂ ਦਾ ਇੱਕ ਨਵਾਂ ਵੀਡੀਓ ਜੋ ਕਿ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਉਹ ਪੰਜਾਬੀ ਗੀਤ ਉੱਤੇ ਸ਼ਾਨਦਾਰ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਧਨਾਸ਼ਰੀ ਨੇ ਵੀ ਆਪਣੇ ਪੁਰਾਣੇ ਦਿਨਾਂ ਨੂੰ ਯਾਦ ਕਰਦੇ ਹੋਏ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕੀਤਾ ਹੈ ।
ਇਸ ਵੀਡੀਓ ‘ਚ ਉਹ ਪੰਜਾਬੀ ਗਾਇਕ ਸੁਖਬੀਰ ਦੇ ‘ਓ ਹੋ ਓ ਹੋ ਇਸ਼ਕ ਤੇਰਾ ਤੜਪਾਵੇ’ ਉੱਤੇ ਸ਼ਾਨਦਾਰ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਨੇ । ਇਸ ਵੀਡੀਓ ਉੱਤੇ ਛੇ ਲੱਖ ਤੋਂ ਵੱਧ ਵਿਊਜ਼ ਆ ਚੁੱਕੇ ਹਨ ।
View this post on Instagram