ਯੁਜ਼ਵੇਂਦਰ ਚਾਹਲ ਦੀ ਮੰਗੇਤਰ ਧਨਾਸ਼੍ਰੀ ਵਰਮਾ ਨੇ ਲਾਲ ਲਹਿੰਗੇ ‘ਚ ਤਸਵੀਰਾਂ ਕੀਤੀਆਂ ਸ਼ੇਅਰ

ਭਾਰਤੀ ਕ੍ਰਿਕੇਟਰ ਯੁਜ਼ਵੇਂਦਰ ਚਾਹਲ ਦੀ ਮੰਗੇਤਰ ਧਨਾਸ਼੍ਰੀ ਵਰਮਾ ਆਪਣੇ ਡਾਂਸ ਨਾਲ ਸੋਸ਼ਲ ਮੀਡੀਆ ‘ਤੇ ਧਮਾਲ ਮਚਾਈ ਰੱਖਦੀ ਹੈ।ਇਸ ਦੇ ਨਾਲ ਹੀ ਉਨ੍ਹਾਂ ਦੇ ਡਾਂਸ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੁੰਦੇ ਰਹਿੰਦੇ ਹਨ । ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵਾਰ ਮੁੜ ਤੋਂ ਆਪਣੀਆਂ ਤਸਵੀਰਾਂ ਨੂੰ ਲੈ ਕੇ ਚਰਚਾ ‘ਚ ਹੈ ।
ਹਾਲ ਹੀ ਉਨ੍ਹਾਂ ਨੇ ਆਪਣਾ ਫੋਟੋ ਸ਼ੂਟ ਕਰਵਾਇਆ ਹੈ। ਇਨ੍ਹਾਂ ਤਸਵੀਰਾਂ ‘ਚ ਉਹ ਰੈੱਡ ਕਲਰ ਦੇ ਲਹਿੰਗੇ ‘ਚ ਨਜ਼ਰ ਆ ਰਹੀ ਹੈ । ਧਨਾਸ਼੍ਰੀ ਇਨ੍ਹਾਂ ਤਸਵੀਰਾਂ ‘ਚ ਕਾਫੀ ਖੂਬਸੂਰਤ ਲੱਗ ਰਹੀ ਹੈ । ਤਸਵੀਰੑਾਂ ‘ਚ ਉਹ ਸ਼ਰਮਾਉਂਦੀ ਹੋਈ ਵਿਖਾਈ ਦੇ ਰਹੀ ਹੈ ।
ਹੋਰ ਪੜ੍ਹੋ : ਕ੍ਰਿਕੇਟਰ ਯੁਜ਼ਵੇਂਦਰ ਚਹਿਲ ਨੇ ਆਈਪੀਐੱਲ ਮੈਚ ਦੌਰਾਨ ਆਪਣੀ ਮੰਗੇਤਰ ਨਾਲ ਬਿਤਾਏ ਖੁਸ਼ਨੁਮਾ ਪਲ
ਇਨ੍ਹਾਂ ਤਸਵੀਰਾਂ ‘ਤੇ ਪ੍ਰਸ਼ੰਸਕ ਵੀ ਕਮੈਂਟਸ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਧਨਾਸ਼੍ਰੀ ਨੇ ਲਿਖਿਆ ਕਿ ‘ਹਰ ਮਹਿਲਾ ਦੇ ਲਈ ਰੈੱਡ ਕਲਰ ਦਾ ਵੱਖਰਾ ਹੀ ਸ਼ੇਡ ਹੁੰਦਾ ਹੈ’।
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਉਹ ਆਪਣੇ ਮੰਗੇਤਰ ਨਾਲ ਦੁਬਈ ‘ਚ ਕਵਾਲਿਟੀ ਟਾਈਮ ਬਿਤਾਉਂਦੀ ਹੋਈ ਨਜ਼ਰ ਆਈ ਸੀ ।
View this post on Instagram