ਗਾਇਕ ਜ਼ੋਰਾ ਰੰਧਾਵਾ ਦਾ ਨਵਾਂ ਗੀਤ ‘Sunroof’ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

ਪੰਜਾਬੀ ਗਾਇਕ ਜ਼ੋਰਾ ਰੰਧਾਵਾ ਜੋ ਕਿ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ। ਜੀ ਹਾਂ ਉਹ ਸਨਰੂਫ (Sunroof) ਟਾਈਟਲ ਹੇਠ ਚੱਕਵੀਂ ਬੀਟ ਵਾਲਾ ਸੌਗ ਲੈ ਕੇ ਆਏ ਨੇ।
Image Source: youtube
ਹੋਰ ਪੜ੍ਹੋ : ਐਮੀ ਵਿਰਕ ਤੇ ਸਰਗੁਣ ਮਹਿਤਾ ਦਾ ਇਹ ਮਸਤੀ ਵਾਲਾ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ
Image Source: youtube
ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ Navaan Sandhu ਨੇ ਲਿਖੇ ਨੇ ਤੇ ਮਿਊਜ਼ਿਕ San B ਨੇ ਦਿੱਤਾ ਹੈ। ਗਾਣੇ ਦਾ ਸ਼ਾਨਦਾਰ ਵੀਡੀਓ Rupan Bal ਵੱਲੋਂ ਡਾਇਰੈਕਟ ਕੀਤਾ ਗਿਆ ਹੈ। ਗੀਤ ਚ ਵਿਦੇਸ਼ੀ ਮਾਡਲਾਂ ਦੇ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਜ਼ੋਰਾ ਰੰਧਾਵਾ । ਇਸ ਗੀਤ ਨੂੰ ਸਾਗਾ ਹਿੱਟਜ਼ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ, ਜਿਸ ਕਰਕੇ ਗਾਣੇ ਦੇ ਵਿਊਜ਼ ਲਗਾਤਾਰ ਵੱਧ ਰਹੇ ਨੇ।
Image Source: youtube
ਜੇ ਗੱਲ ਕਰੀਏ ਜ਼ੋਰਾ ਰੰਧਾਵਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ। ਇੰਚ, ਵੂਫ਼ਰ, ਵੰਡਰਲੈਂਡ, ਪਟਾਕੇ, ਬਾਈ ਦਾ, ਠੋਕੋ ਤਾਲੀ ਵਰਗੇ ਬਾਕਮਾਲ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਗਾਇਕ ਜ਼ੋਰਾ ਰੰਧਾਵਾ ਦੀ ਸੋਸ਼ਲ ਮੀਡੀਆ ਉੱਤੇ ਚੰਗੀ ਫੈਨ ਫਾਲਵਿੰਗ ਹੈ।