ਅਮਰਿੰਦਰ ਗਿੱਲ ਦੀ ਫ਼ਿਲਮ ‘ਛੱਲਾ ਮੁੜ ਕੇ ਨਹੀਂ ਆਇਆ’ ਦਾ ਨਵਾਂ ਪੋਸਟਰ ਆਇਆ ਸਾਹਮਣੇ, ਜਾਣੋ ਕਿਸ ਦਿਨ ਰਿਲੀਜ਼ ਹੋਵੇਗਾ ਟ੍ਰੇਲਰ
Chhalla Mud Ke Nahi Aaya trailer Releasing Date: ਪੰਜਾਬੀ ਫ਼ਿਲਮੀ ਜਗਤ ਦੇ ਹਰਮਨ ਪਿਆਰੇ ਐਕਟਰ ਅਮਰਿੰਦਰ ਗਿੱਲ ਜੋ ਕਿ ਬਹੁਤ ਜਲਦ ਵੱਡੇ ਪਰਦੇ ਉੱਤੇ ਨਜ਼ਰ ਆਉਣ ਵਾਲੇ ਨੇ। ਜੀ ਹਾਂ ਉਹ ਫ਼ਿਲਮ ‘ਛੱਲਾ ਮੁੜ ਕੇ ਨਹੀਂ ਆਇਆ’ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੇ ਹਨ। ਜਦੋਂ ਤੋਂ ਫ਼ਿਲਮ ਦੀ ਰਿਲੀਜ਼ ਡੇਟ ਦਾ ਖੁਲਾਸਾ ਹੋਇਆ ਹੈ ਤੇ ਫ਼ਿਲਮ ਦਾ ਟੀਜ਼ਰ ਆਇਆ ਹੈ, ਉਸ ਦਿਨ ਤੋਂ ਹੀ ਪ੍ਰਸ਼ੰਸਕ ਬਹੁਤ ਹੀ ਬੇਸਬਰੀ ਦੇ ਨਾਲ ਫ਼ਿਲਮ ਦੇ ਟ੍ਰੇਲਰ ਦੀ ਉਡੀਕ ਕਰ ਰਹੇ ਹਨ।
ਹੋਰ ਪੜ੍ਹੋ : 15 ਮਿੰਟਾਂ 'ਚ ਹੋਇਆ ‘Anupamaa’ ਦੀ ਰੂਪਾਲੀ ਗਾਂਗੁਲੀ ਦਾ ਅਸਲੀ ਵਿਆਹ, 12 ਸਾਲ ਤੱਕ ਪਤੀ ਦਾ ਇੰਤਜ਼ਾਰ
Image Source: Instagram
ਹਾਲ ਹੀ ‘ਚ ਕਾਰਜ ਗਿੱਲ ਨੇ ‘ਛੱਲਾ ਮੁੜ ਕੇ ਨਹੀਂ ਆਇਆ’ ਦਾ ਨਵਾਂ ਪੋਸਟਰ ਸਾਂਝਾ ਕੀਤਾ ਹੈ । ਜੇ ਗੱਲ ਕਰੀਏ ਨਵੇਂ ਪੋਸਟਰ ਦੀ ਤਾਂ ਉਹ ਬਹੁਤ ਹੀ ਸ਼ਾਨਦਾਰ ਹੈ। ਪੋਸਟਰ ‘ਚ ਅਮਰਿੰਦਰ ਗਿੱਲ, ਕਰਮਜੀਤ ਅਨਮੋਲ, ਬਿੰਨੂ ਢਿੱਲੋਂ ਅਤੇ ਕੁਝ ਹੋਰ ਕਲਾਕਾਰ ਵੀ ਨਜ਼ਰ ਆ ਰਹੇ ਹਨ। ਸਾਰੇ ਹੀ ਕਿਰਦਾਰਾਂ ਦਸਤਾਰ ‘ਚ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ਉੱਤੇ ਇਹ ਪੋਸਟਰ ਖੂਬ ਵਾਇਰਲ ਹੋ ਰਿਹਾ ਹੈ। ਇਸ ਪੋਸਟਰ ਨੂੰ ਖੁਦ ਅਮਰਿੰਦਰ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਦੀ ਸਟੋਰੀ ‘ਚ ਵੀ ਸਾਂਝਾ ਕੀਤਾ ਹੈ।
image from Instagram
ਦੱਸ ਦਈਏ ਇਸ ਫ਼ਿਲਮ ਦੇ ਨਾਲ ਅਮਰਿੰਦਰ ਗਿੱਲ ਜੋ ਕਿ ਡਾਇਰੈਕਸ਼ਨ ‘ਚ ਡੈਬਿਊ ਕਰਨ ਜਾ ਰਹੇ ਹਨ। ਫਿਲਮ ਦੀ ਸਕ੍ਰਿਪਟ ਅੰਬਰਦੀਪ ਸਿੰਘ ਨੇ ਲਿਖੀ ਹੈ। ਅਸੀਂ ਸਾਰੇ ਜਾਣਦੇ ਹਾਂ ਕਿ ਅੰਬਰਦੀਪ ਇੰਡਸਟਰੀ ਦੇ ਸਭ ਤੋਂ ਪ੍ਰਤਿਭਾਸ਼ਾਲੀ ਲੇਖਕਾਂ ‘ਚੋਂ ਇੱਕ ਹੈ ਤੇ ਉਨ੍ਹਾਂ ਦੀ ਕਲਮ ਨੇ ਹਮੇਸ਼ਾ ਸ਼ਾਨਦਾਰ ਕਹਾਣੀਆਂ ਦਰਸ਼ਕਾਂ ਦੇ ਸਾਹਮਣੇ ਪੇਸ਼ ਕੀਤੀਆਂ ਹਨ।
Image Source: YouTube
ਅਮਰਿੰਦਰ ਗਿੱਲ ਤੋਂ ਇਲਾਵਾ ਸਰਗੁਣ ਮਹਿਤਾ, ਕਰਮਜੀਤ ਅਨਮੋਲ, ਬਿੰਨੂ ਢਿੱਲੋਂ, ਜਰਨੈਲ ਸਿੰਘ ਤੋਂ ਇਲਾਵਾ ਕਈ ਹੋਰ ਨਾਮੀ ਕਲਾਕਾਰ ਨਜ਼ਰ ਆਉਣਗੇ। ਦੱਸ ਇਸ ਫ਼ਿਲਮ ਦਾ ਟ੍ਰੇਲਰ 23 ਜੁਲਾਈ ਨੂੰ ਰਿਲੀਜ਼ ਹੋਵੇਗਾ। ਜਦਕਿ ਇਹ ਫ਼ਿਲਮ ਸਿਨੇਮਾ ਘਰਾਂ ‘ਚ 29 ਜੁਲਾਈ ਨੂੰ ਰਿਲੀਜ਼ ਹੋਵੇਗੀ। ਦੱਸ ਦਈਏ ਅਮਰਿੰਦਰ ਗਿੱਲ ਅਖੀਰਲੀ ਵਾਰ ਚੱਲ ਮੇਰਾ ਪੁੱਤ-3 ‘ਚ ਨਜ਼ਰ ਆਏ ਸੀ। ਇਸ ਫ਼ਿਲਮ ਦਾ ਵੀ ਚੌਥਾ ਭਾਗ ਵੀ ਬਹੁਤ ਜਲਦ ਰਿਲੀਜ਼ ਹੋਵੇਗਾ।
View this post on Instagram