ਮਾਂ ਨਾਲ ਬਚਪਨ ਦੀ ਤਸਵੀਰ ਸਾਂਝੀ ਕਰਕੇ ਭਾਵੁਕ ਹੋਏ ਅੰਮ੍ਰਿਤ ਮਾਨ
ਮਾਂ ਦੇ ਦਿਹਾਂਤ ਤੋਂ ਬਾਅਦ ਗਾਇਕ ਅੰਮ੍ਰਿਤ ਮਾਨ ਸਦਮੇ ਵਿੱਚ ਹਨ । ਆਪਣੀ ਮਾਂ ਨੂੰ ਯਾਦ ਕਰਦੇ ਹੋਏ ਗਾਇਕ ਅੰਮ੍ਰਿਤ ਮਾਨ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਹਰ ਦਿਨ ਕੋਈ ਨਾ ਕੋਈ ਪੋਸਟ ਸ਼ੇਅਰ ਕਰਦੇ ਰਹਿੰਦੇ ਹਨ । ਇਸ ਸਭ ਦੇ ਚਲਦੇ ਉਹਨਾਂ ਨੇ ਇੱਕ ਪੁਰਾਣੀ ਤਸਵੀਰ ਸਾਂਝੀ ਕੀਤੀ ਹੈ । ਇਹ ਤਸਵੀਰ ਅੰਮ੍ਰਿਤ ਮਾਨ ਦੇ ਬਚਪਨ ਦੀ ਹੈ, ਜਿਸ ਵਿੱਚ ਉਹਨਾਂ ਦੀ ਮਾਂ ਵੀ ਨਜ਼ਰ ਆ ਰਹੇ ਹਨ ।
https://www.instagram.com/p/CCIu7jzhsdi/
ਇਸ ਤਸਵੀਰ ਨੂੰ ਸਾਂਝੀ ਕਰਦੇ ਹੋਏ ਉਹਨਾਂ ਨੇ ਲਿਖਿਆ ਹੈ ‘ਤਸਵੀਰਾਂ ਚੋਂ ..ਕਦੇ ਤਾਰਿਆਂ ਚੋਂ ਤੈਨੂੰ ਰੋਜ਼ ਲੱਭਦਾਂ ਮਾਂ ?’ ਅੰਮ੍ਰਿਤ ਮਾਨ ਵੱਲੋਂ ਸ਼ੇਅਰ ਕੀਤੀ ਇਸ ਤਸਵੀਰ ਨੂੰ ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਇਸ ਤਸਵੀਰ ਤੇ ਕੁਝ ਲੋਕਾਂ ਵੱਲੋਂ ਕਮੈਂਟ ਵੀ ਕੀਤੇ ਜਾ ਰਹੇ ਹਨ ।
https://www.instagram.com/p/CCQRUSMhZuE/
ਤੁਹਾਨੂੰ ਦੱਸ ਦਿੰਦੇ ਹਾਂ ਕਿ ਕੁਝ ਦਿਨ ਪਹਿਲਾਂ ਹੀ ਅੰਮ੍ਰਿਤ ਮਾਨ ਦੀ ਮਾਂ ਦਾ ਦਿਹਾਂਤ ਹੋਇਆ ਹੈ । ਇਸ ਸਭ ਤੋਂ ਬਾਅਦ ਅੰਮ੍ਰਿਤ ਮਾਨ ਸਦਮੇ ਵਿੱਚ ਹਨ । ਅੰਮ੍ਰਿਤ ਮਾਨ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਹਾਲ ਹੀ ਵਿੱਚ ਸਿੱਧੂ ਮੂਸੇਵਾਲਾ ਦੇ ਨਾਲ ਉਹਨਾਂ ਦਾ ਗਾਣਾ ‘ਬੰਬੀਹਾ ਬੋਲੇ’ ਰਿਲੀਜ਼ ਹੋਇਆ ਹੈ ।
https://www.instagram.com/p/CCA53KyhZ15/