ਅੰਮ੍ਰਿਤ ਮਾਨ ਲੈ ਕੇ ਆ ਰਹੇ ਨੇ ਆਪਣੀ ਮਿਊਜ਼ਿਕ ਐਲਬਮ ਦਾ ਟਾਈਟਲ ਟਰੈਕ 'ALL BAMB', ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ
ਪੰਜਾਬੀ ਗਾਇਕ ਅੰਮ੍ਰਿਤ ਮਾਨ ਬਹੁਤ ਜਲਦ ਆਪਣੀ ਨਵੀਂ ਮਿਊਜ਼ਿਕ ਐਲਬਮ 'ALL BAMB' ਦਾ ਟਾਈਟਲ ਟਰੈਕ ਲੈ ਕੇ ਆ ਰਹੇ ਨੇ । ਉਨ੍ਹਾਂ ਨੇ ਇੰਸਟਾਗ੍ਰਾਮ ਅਕਾਉਂਟ ਉੱਤੇ ਸੌਂਗ ਦੀ ਪਹਿਲੀ ਝਲਕ ਸ਼ੇਅਰ ਕਰਦੇ ਹੋਏ ਲਿਖਿਆ- ‘ਚੱਕੋ ਸਰਪ੍ਰਾਈਜ਼ ਫੇਰ 27 ਨਵੰਬਰ ਨੂੰ ਐਲਬਮ ਦਾ ਪਹਿਲਾ ਗਾਣਾ 'ALL BAMB' ਫੀਚਰਿੰਗ ਨੀਰੂ ਬਾਜਵਾ’।
ਹੋਰ ਪੜ੍ਹੋ : ਵਿਆਹ ਦੀ 11ਵੀਂ ਵਰ੍ਹੇਗੰਢ ‘ਤੇ ਸ਼ਿਲਪਾ ਸ਼ੈੱਟੀ ਨੇ ਪਿਆਰੀ ਜਿਹੀ ਪੋਸਟ ਦੇ ਨਾਲ ਕੀਤਾ ਪਤੀ ਰਾਜ ਕੁੰਦਰਾ ਨੂੰ ਵਿਸ਼
ਇਸ ਗੀਤ ‘ਚ ਅੰਮ੍ਰਿਤ ਮਾਨ ਦੇ ਨਾਲ ਅਦਾਕਾਰੀ ਕਰਦੀ ਹੋਈ ਨਜ਼ਰ ਆਈ ਨੀਰੂ ਬਾਜਵਾ । ਇਸ ਗੀਤ ਦੇ ਬੋਲ ਖੁਦ ਅੰਮ੍ਰਿਤ ਮਾਨ ਨੇ ਹੀ ਲਿਖੇ ਨੇ ਤੇ ਮਿਊਜ਼ਿਕ ਇੱਕਵਿੰਦਰ ਸਿੰਘ ਨੇ ਦਿੱਤਾ ਹੈ । ਪੂਰਾ ਗੀਤ 27 ਨਵੰਬਰ ਨੂੰ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ ।
ਜੇ ਗੱਲ ਕਰੀਏ ਅੰਮ੍ਰਿਤ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਕਾਫੀ ਸਰਗਰਮ ਨੇ ।
View this post on Instagram