ਅੰਮ੍ਰਿਤ ਮਾਨ ਨੇ ਸ਼ੇਅਰ ਕੀਤਾ ਆਪਣੇ ਆਉਣ ਵਾਲੇ ਗੀਤ ‘ਅਸੀਂ ਓਹ ਹੁੰਨੇ ਆਂ’ ਦਾ ਨਵਾਂ ਪੋਸਟਰ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ
ਪੰਜਾਬੀ ਗਾਇਕ ਅੰਮ੍ਰਿਤ ਮਾਨ ਜੋ ਕਿ ਬਹੁਤ ਜਲਦ ਦਰਸ਼ਕਾਂ ਦੇ ਲਈ ਨਵਾਂ ਗੀਤ ਲੈ ਕੇ ਆਉਣ ਵਾਲੇ ਨੇ । ਉਨ੍ਹਾਂ ਨੇ ਆਪਣੇ ਨਵੇਂ ਗੀਤ ‘ਅਸੀਂ ਓਹ ਹੁੰਨੇ ਆਂ’ (ASI OH HUNNE AA) ਦਾ ਇੱਕ ਹੋਰ ਨਵਾਂ ਪੋਸਟਰ ਸ਼ੇਅਰ ਕੀਤਾ ਹੈ । ਜਿਸ ਨੂੰ ਸੋਸ਼ਲ ਮੀਡੀਆ ਉੱਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।
ਉਨ੍ਹਾਂ ਨੇ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਦਿਲ ਨਾ ਦੇ ਪਛਤਾਵੇਂਗੀ..ਕਿਵੇਂ ਚੀਤਾ ਪਿੰਜਰੇ ਪਾਵੇਂਗੀ’ । ਪੋਸਟਰ ‘ਚ ਅੰਮ੍ਰਿਤ ਮਾਨ ਇੱਕ ਕਬਿਰਸਤਾਨ ‘ਚ ਬੈਠੇ ਹੋਏ ਦਿਖਾਈ ਦੇ ਰਹੇ ਨੇ । ਇਸ ਪੋਸਟ ਨੂੰ ਇੱਕ ਤੋਂ ਵੱਧ ਲਾਈਕਸ ਆ ਚੁੱਕੇ ਨੇ । ਫੈਨਜ਼ ਇਸ ਗੀਤ ਨੂੰ ਲੈ ਕੇ ਬਹੁਤ ਉਤਸੁਕ ਨੇ ।
ਇਸ ਗੀਤ ਦੇ ਬੋਲ ਖੁਦ ਅੰਮ੍ਰਿਤ ਮਾਨ ਨੇ ਲਿਖੇ ਨੇ ਤੇ ਮਿਊਜ਼ਿਕ Ikky ਦਾ ਸੁਣਨ ਨੂੰ ਮਿਲੇਗਾ । ਗਾਣੇ ਦਾ ਵੀਡੀਓ ਟਰੂ ਮੇਕਰਸ ਵੱਲੋਂ ਤਿਆਰ ਕੀਤਾ ਗਿਆ ਹੈ । ਇਹ ਗੀਤ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ । ਜੇ ਗੱਲ ਕਰੀਏ ਅੰਮ੍ਰਿਤ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਬਹੁਤ ਸਾਰੇ ਹਿੱਟ ਗੀਤ ਦੇ ਚੁੱਕੇ ਹਨ ।