ਅੰਮ੍ਰਿਤ ਮਾਨ ਦਾ ਨਵਾਂ ਗੀਤ ‘ਹਾਂਜੀ ਹਾਂਜੀ’ ਰਿਲੀਜ਼, ਕੁੜੀ ਦੇ ਹੁਸਨ ਦੀ ਤਾਰੀਫ ਕਰਦੇ ਨਜ਼ਰ ਆਇਆ ਗਾਇਕ
ਅੰਮ੍ਰਿਤ ਮਾਨ (Amrit Maan) ਦਾ ਨਵਾਂ ਗੀਤ (Song) ‘ਹਾਂਜੀ ਹਾਂਜੀ’ (Hanji Hanji) ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਅੰਮ੍ਰਿਤ ਮਾਨ ਨੇ ਲਿਖੇ ਹਨ । ਗੀਤ ‘ਚ ਇੱਕ ਕੁੜੀ ਦੇ ਹੁਸਨ ਦੀ ਤਾਰੀਫ ਕੀਤੀ ਗਈ ਹੈ । ਵੀਡੀਓ ਸੁੱਖ ਸੰਘੇੜਾ ਦੇ ਵੱਲੋਂ ਬਣਾਈ ਗਾਈ ਹੈ ਅਤੇ ਫੀਚਰਿੰਗ ‘ਚ ਅੰਮ੍ਰਿਤ ਮਾਨ ਦੇ ਨਾਲ ਫੀਮੇਲ ਮਾਡਲ ਦੇ ਤੌਰ ‘ਤੇ ਪ੍ਰੀਤ ਔਜਲਾ ਨਜ਼ਰ ਆ ਰਹੀ ਹੈ ।
Image Source : Instagram
ਹੋਰ ਪੜ੍ਹੋ : ਅਪਾਰਸ਼ਕਤੀ ਖੁਰਾਣਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਵੀਡੀਓ ਹੋ ਰਿਹਾ ਵਾਇਰਲ
ਇਸ ਗੀਤ ‘ਚ ਅੰਮ੍ਰਿਤ ਮਾਨ ਨੇ ਇੱਕ ਕੁੜੀ ਦੇ ਹੁਸਨ ਦੀ ਤਾਰੀਫ ਕੀਤੀ ਹੈ । ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ।
Image Source : Instagram
ਹੋਰ ਪੜ੍ਹੋ : ਪ੍ਰਮਿੰਦਰ ਗਿੱਲ ਨੇ ਆਪਣੀ ਧੀ ਦੇ ਵਿਆਹ ਦੀਆਂ ਨਵੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਧੀ ਨੂੰ ਵਿਆਹੁਤਾ ਜੀਵਨ ਦੇ ਲਈ ਦਿੱਤੀਆਂ ਅਸੀਸਾਂ
ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗੀਤਕਾਰ ਕੀਤੀ ਸੀ । ੳੇੁਨ੍ਹਾਂ ਦੇ ਲਿਖੇ ਗੀਤ ਕਈ ਗਾਇਕਾਂ ਨੇ ਗਾਏ ਹਨ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਹੱਥ ਅਜ਼ਮਾਇਆ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ।
Image Source : Instagram
ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦੀ ਫ਼ਿਲਮ ‘ਬੱਬਰ’ ਆਈ ਸੀ । ਇਸ ਫ਼ਿਲਮ ‘ਚ ਉਹ ਨੈਗਟਿਵ ਕਿਰਦਾਰ ‘ਚ ਨਜ਼ਰ ਆਏ ਸਨ । ਇਸ ਤੋਂ ਇਲਾਵਾ ‘ਆਟੇ ਦੀ ਚਿੜੀ’, ‘ਚੰਨਾ ਮੇਰਿਆ’ ਸਣੇ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ।