ਗਾਇਕੀ ਤੋਂ ਇਲਾਵਾ ਦਿਲਜੀਤ ਦੋਸਾਂਝ ਕੋਲ ਹੈ ਇਸ ਤਰ੍ਹਾਂ ਸਾਈਕਲ ਚਲਾਉਣ ਦਾ ਹੁਨਰ, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਇਹ ਵੀਡੀਓ

Reported by: PTC Punjabi Desk | Edited by: Lajwinder kaur  |  July 10th 2022 01:11 PM |  Updated: July 10th 2022 01:11 PM

ਗਾਇਕੀ ਤੋਂ ਇਲਾਵਾ ਦਿਲਜੀਤ ਦੋਸਾਂਝ ਕੋਲ ਹੈ ਇਸ ਤਰ੍ਹਾਂ ਸਾਈਕਲ ਚਲਾਉਣ ਦਾ ਹੁਨਰ, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਇਹ ਵੀਡੀਓ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਜਿੱਥੇ ਉਹ ਆਪਣੇ ਫੈਨਜ਼ ਦਾ ਮਨੋਰੰਜਨ ਕਰਨ ਲਈ ਅਕਸਰ ਹੀ ਆਪਣੀ ਦਿਲਚਸਪ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ।

ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਨੂੰ ਲੈ ਕੇ ਉਹ ਸੁਰਖੀਆਂ 'ਚ ਰਹਿੰਦੇ ਹਨ। ਇਨ੍ਹੀਂ ਦਿਨੀਂ ਦਿਲਜੀਤ ਦੋਸਾਂਝ ਆਪਣੇ ਨਵੇਂ ਵੀਡੀਓ ਨੂੰ ਲੈ ਕੇ ਸੁਰਖੀਆਂ 'ਚ ਹਨ, ਜਿਸ ਨੂੰ ਦੇਖ ਕੇ ਪ੍ਰਸ਼ੰਸਕ ਹੈਰਾਨ ਹੋ ਰਹੇ ਹਨ। ਆਪਣੀ ਇਸ ਨਵੀਂ ਵੀਡੀਓ ‘ਚ ਉਹ ਅਜੀਬੋ ਗਰੀਬੋ ਸਾਈਕਲ ਚਲਾਉਂਦੇ ਹੋਏ ਨਜ਼ਰ ਆ ਰਹੇ ਹਨ।

ਹੋਰ ਪੜ੍ਹੋ : ਜਾਣੋ ਭਗਵੰਤ ਮਾਨ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਦੇ ਲਹਿੰਗੇ ਦੀ ਕੀ ਸੀ ਕੀਮਤ?

ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣਾ ਇੱਕ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ 'ਚ ਉਸ ਦਾ ਬਿਲਕੁਲ ਵੱਖਰਾ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਵੀਡੀਓ 'ਚ ਦਿਲਜੀਤ ਦੋਸਾਂਝ ਦਿਲਚਸਪ ਤੇ ਵੱਖਰੇ ਸਟਾਈਲ ਵਾਲੀ ਸਾਈਕਲ ਚਲਾਉਂਦੇ ਹੋਏ ਨਜ਼ਰ ਆ ਰਹੇ ਹਨ।

inside image of diljit dosanjh ride funny bycycle

ਉਹ ਸਾਈਕਲ ਉੱਤੇ ਆਰਾਮ ਦੇ ਨਾਲ ਲੇਟ ਕੇ ਚਲਾਉਂਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ‘ਚ ਦੇਖ ਸਕਦੇ ਹੋ ਇਹ ਸਾਈਕਲ ਆਮ ਸਾਈਕਲਾਂ ਤੋਂ ਵੱਖਰਾ ਹੈ। ਜਿਸ ਦੇ ਪੈਂਡਲ ਅਗਲੇ ਚੱਕੇ ਉੱਤੇ ਲੱਗੇ ਹੋਏ ਹਨ। ਵੀਡੀਓ 'ਚ ਦਿਲਜੀਤ ਦੋਸਾਂਝ ਬਲੈਕ ਐਂਡ ਵ੍ਹਾਈਟ ਪ੍ਰਿੰਟ ਵਾਲੀ ਕਮੀਜ਼ ਪਹਿਨੇ ਨਜ਼ਰ ਆ ਰਹੇ ਹਨ।

ਪ੍ਰਸ਼ੰਸਕਾਂ ਨੂੰ ਇਹ ਵੀਡੀਓ ਇਹ ਵੀਡੀਓ ਖੂਬ ਪਸੰਦ ਆ ਰਹੀ ਹੈ। ਇਸ ਤੋਂ ਇਲਾਵਾ ਸੋਨਮ ਬਾਜਵਾ, ਦਰਸ਼ਕ ਔਲਖ ਅਤੇ ਕਈ ਹੋਰ ਕਲਾਕਾਰਾਂ ਨੇ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਦਿੱਗਜ ਅਦਾਕਾਰ ਅਤੇ ਗਾਇਕ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

diljit dosanjh toronto show born to shin

ਦੱਸ ਦਈਏ ਦਿਲਜੀਤ ਦੋਸਾਂਝ ਜੋ ਕਿ ਆਪਣੇ ਬੌਰਨ ਟੂ ਸਾਈਨ ਟੂਰ ਨੂੰ ਲੈ ਕੇ ਚਰਚਾ ਹਨ। ਇੰਡੀਆ, ਕੈਨਡਾ ਤੋਂ ਬਾਅਦ ਹੁਣ ਅਮਰੀਕਾ ‘ਚ ਦਿਲਜੀਤ ਦੋਸਾਂਝ ਦਾ ਕੰਸਰਟ ਹੋਣ ਜਾ ਰਿਹਾ ਹੈ, ਜਿਸ ਨੂੰ ਲੈ ਕੇ ਖੁਦ ਦਿਲਜੀਤ ਦੋਸਾਂਝ ਅਤੇ ਪ੍ਰਸ਼ੰਸਕ ਕਾਫੀ ਉਤਸੁਕ ਹਨ। ਜੇ ਗੱਲ ਕਰੀਏ ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਦੀ ਝੋਲੀ ਕਈ ਫ਼ਿਲਮਾਂ ਹਨ, ਜਿਨ੍ਹਾਂ ‘ਚ ਕੁਝ ਪੰਜਾਬੀ ਅਤੇ ਕੁਝ ਬਾਲੀਵੁੱਡ ਦੀਆਂ ਫ਼ਿਲਮਾਂ ਹਨ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network