ਅਰਬੀ ਦੀ ਸਬਜ਼ੀ ਸਿਰਫ ਖਾਣ ਵਿੱਚ ਹੀ ਸਵਾਦ ਨਹੀਂ ਹੁੰਦੀ, ਕਈ ਬਿਮਾਰੀਆਂ ਨੂੰ ਵੀ ਰੱਖਦੀ ਹੈ ਦੂਰ, ਫਾਇਦੇ ਜਾਣਕੇ ਹੋ ਜਾਓਗੇ ਹੈਰਾਨ
ਅਰਬੀ ਅਜਿਹੀ ਸਬਜ਼ੀ ਹੈ ਜਿਸ ਦੇ ਬਹੁਤ ਸਾਰੇ ਫਾਇਦੇ ਹੁੰਦੇ ਹਨ । ਕੁਝ ਲੋਕ ਇਸ ਦੇ ਪੱਤਿਆਂ ਦੀਆਂ ਪਕੌੜੀਆਂ ਬਣਾ ਕੇ ਖਾਣਾ ਪਸੰਦ ਕਰਦੇ ਹਨ ਤਾਂ ਕੁਝ ਇਸ ਦੀ ਸਬਜ਼ੀ । ਅਰਬੀ ਵਿਚ ਵਿਟਾਮਿਨ ਏ, ਵਿਟਾਮਿਨ ਸੀ ਅਤੇ ਐਂਟੀ-ਆਕਸੀਡੈਂਟ ਮੌਜੂਦ ਹੁੰਦੇ ਹਨ ਜੋ ਕੈਂਸਰ ਕੋਸ਼ਿਕਾਵਾਂ ਨੂੰ ਵਿਕਸਿਤ ਹੋਣ ਤੋਂ ਰੋਕਦੇ ਹਨ।
ਹੋਰ ਪੜ੍ਹੋ :
ਅੱਜ ਰਾਤ ਦੇਖੋ ਮਿਸ ਪੀਟੀਸੀ ਪੰਜਾਬੀ 2021, ਪੰਜਾਬੀ ਮੁਟਿਆਰਾਂ ਦਿਖਾਉਣਗੀਆਂ ਆਪਣਾ ਹੁਨਰ
ਅਰਬੀ ਵਿਚ ਭਰਪੂਰ ਮਾਤਰਾ ਵਿਚ ਫ਼ਾਈਬਰ ਮੌਜੂਦ ਹੁੰਦਾ ਹੈ। ਅਰਬੀ ਖਾਣ ਨਾਲ ਇੰਸੁਲਿਨ ਅਤੇ ਗਲੂਕੋਜ਼ ਦੀ ਮਾਤਰਾ ਦਾ ਸੰਤੁਲਨ ਬਣਿਆ ਰਹਿੰਦਾ ਹੈ। ਇਹ ਫ਼ਾਈਬਰ, ਪ੍ਰੋਟੀਨ, ਪੋਟਾਸ਼ੀਅਮ, ਵਿਟਾਮਿਨ ਏ, ਵਿਟਾਮਿਨ ਸੀ, ਕੈਲਸ਼ੀਅਮ ਅਤੇ ਆਇਰਨ ਨਾਲ ਭਰਪੂਰ ਹੁੰਦੀ ਹੈ।
ਇਸ ਤੋਂ ਇਲਾਵਾ ਇਸ ਵਿਚ ਭਰਪੂਰ ਮਾਤਰਾ ’ਚ ਐਂਟੀ-ਆਕਸੀਡੈਂਟਜ਼ ਮੌਜੂਦ ਹੁੰਦੇ ਹਨ। ਅਰਬੀ ਵਿਚ ਸੋਡੀਅਮ ਦੀ ਚੰਗੀ ਮਾਤਰਾ ਮੌਜੂਦ ਹੁੰਦੀ ਹੈ। ਇਸ ਤੋਂ ਇਲਾਵਾ ਇਹ ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਦੇ ਗੁਣਾਂ ਨਾਲ ਵੀ ਭਰਪੂਰ ਹੁੰਦੀ ਹੈ ਜਿਸ ਦੇ ਚਲਦੇ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਰਹਿੰਦਾ ਹੈ।