ਮਲਾਇਕਾ ਅਰੋੜਾ ਅਤੇ ਅਰਜੁਨ ਕਪੂਰ ਦੇ ਬ੍ਰੇਕਅੱਪ ਦੀਆਂ ਅਫਵਾਹਾਂ ‘ਤੇ ਅਰਜੁਨ ਕਪੂਰ ਨੇ ਦਿੱਤਾ ਜਵਾਬ
ਮਲਾਇਕਾ ਅਰੋੜਾ (Malaika Arora ) ਅਤੇ ਅਰਜੁਨ ਕਪੂਰ (Arjun Kapoor) ਪਿਛਲੇ ਕਈ ਸਾਲਾਂ ਤੋਂ ਆਪਣੀ ਰਿਲੇਸ਼ਨਸ਼ਿਪ ਨੂੰ ਲੈ ਕੇ ਚਰਚਾ ‘ਚ ਹਨ । ਪਰ ਬੀਤੇ ਕੁਝ ਦਿਨਾਂ ਤੋਂ ਦੋਵਾਂ ਦੇ ਬ੍ਰੇਕਅੱਪ ਦੀਆਂ ਅਫਵਾਹਾਂ ( (rumours) ਫੈਲ ਰਹੀਆਂ ਸਨ ।ਜਿਸ ਤੋਂ ਬਾਅਦ ਅਰਜੁਨ ਕਪੂਰ ਨੇ ਇੱਕ ਪੋਸਟ ਸਾਂਝੀ ਕਰਦੇ ਹੋਏ ਇਨ੍ਹਾਂ ਅਫਵਾਹਾਂ ‘ਤੇ ਵਿਰਾਮ ਲਗਾ ਦਿੱਤਾ ਹੈ । ਅਰਜੁਨ ਕਪੂਰ ਨੇ ਮਲਾਇਕਾ ਅਰੋੜਾ ਦੇ ਨਾਲ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਕਿ ‘ਅਫਵਾਹਾਂ ਲਈ ਕੋਈ ਥਾਂ ਨਹੀਂ, ਸੇਫ ਰਹੋ, ਸਭ ਲੋਕਾਂ ਨੂੰ ਪਿਆਰ’।
image From instagram
ਹੋਰ ਪੜ੍ਹੋ : ਰੁਬੀਨਾ ਬਾਜਵਾ ਆਪਣੇ ਮੰਗੇਤਰ ਦੇ ਨਾਲ ਰੋਮਾਂਟਿਕ ਡੇਟ ‘ਤੇ ਆਈ ਨਜ਼ਰ, ਤਸਵੀਰਾਂ ਕੀਤੀਆਂ ਸਾਂਝੀਆਂ
ਇਸ ਤਸਵੀਰ ਨੂੰ ਸ਼ੇਅਰ ਕਰਨ ਤੋਂ ਬਾਅਦ ਪ੍ਰਸ਼ੰਸਕ ਵੀ ਕਮੈਂਟ ਕਰਕੇ ਸ਼ਲਾਘਾ ਕਰ ਰਹੇ ਹਨ । ਅਰਜੁਨ ਕਪੂਰ ਅਤੇ ਮਲਾਇਕਾ ਅਰੋੜਾ ਕਾਫੀ ਸਮੇਂ ਤੋਂ ਰਿਲੇਸ਼ਨਸ਼ਿਪ ‘ਚ ਹਨ । ਦੋਵਾਂ ਦੇ ਵਿਆਹ ਦੀਆਂ ਖ਼ਬਰਾਂ ਵੀ ਕਈ ਵਾਰ ਵਾਇਰਲ ਹੋਈਆਂ ਸਨ । ਪਰ ਹਾਲੇ ਤੱਕ ਦੋਵਾਂ ਨੇ ਵਿਆਹ ਨਹੀਂ ਕਰਵਾਇਆ ।
image From instagram
ਅਰਜੁਨ ਕਪੂਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ਹਨ । ਉਹ ਹਾਲ ਹੀ ਸੈਫ ਅਲੀ ਖ਼ਾਨ ਦੇ ਨਾਲ ‘ਭੂਤ ਪੁਲਿਸ’ ‘ਚ ਨਜ਼ਰ ਆਏ ਸਨ ।ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ‘ਚ ਉਹ ਹੋਰ ਵੀ ਕਈ ਪ੍ਰਾਜੈਕਟਸ ‘ਚ ਨਜ਼ਰ ਆਉਣਗੇ । ਮਲਾਇਕਾ ਅਰੋੜਾ ਦੀ ਗੱਲ ਕਰੀਏ ਤਾਂ ਉਹ ਕਈ ਰਿਆਲਟੀ ਸ਼ੋਅਜ਼ ‘ਚ ਨਜ਼ਰ ਆ ਰਹੀ ਹੈ । ਆਪਣੀ ਫਿੱਟਨੈਸ ਕਰਕੇ ਉਹ ਕਾਫੀ ਫੇਮਸ ਹੈ । ਖੁਦ ਨੂੰ ਫਿੱਟ ਰੱਖਣ ਦੇ ਲਈ ਉਹ ਯੋਗਾ ਦੇ ਨਾਲ ਨਾਲ ਜਿੰਮ ‘ਚ ਵੀ ਖੂਬ ਪਸੀਨਾ ਵਹਾਉਂਦੀ ਹੈ ।
View this post on Instagram