ਆਸਟ੍ਰੇਲੀਆ ‘ਚ ਗੁਰਦੁਆਰਾ ਸਾਹਿਬ ਨੂੰ ਮਿਲਿਆ ‘ਵਿਰਾਸਤੀ ਅਸਥਾਨ’ ਦਾ ਦਰਜਾ, ਸਿੱਖ ਭਾਈਚਾਰੇ ‘ਚ ਖੁਸ਼ੀ ਦੀ ਲਹਿਰ

Reported by: PTC Punjabi Desk | Edited by: Shaminder  |  October 22nd 2020 01:17 PM |  Updated: October 22nd 2020 01:17 PM

ਆਸਟ੍ਰੇਲੀਆ ‘ਚ ਗੁਰਦੁਆਰਾ ਸਾਹਿਬ ਨੂੰ ਮਿਲਿਆ ‘ਵਿਰਾਸਤੀ ਅਸਥਾਨ’ ਦਾ ਦਰਜਾ, ਸਿੱਖ ਭਾਈਚਾਰੇ ‘ਚ ਖੁਸ਼ੀ ਦੀ ਲਹਿਰ

ਆਸਟ੍ਰੇਲੀਆ ‘ਚ ਸਰਕਾਰ ਵੱਲੋਂ ਪਹਿਲੇ ਗੁਰਦੁਆਰਾ ਸਾਹਿਬ ਨੂੰ ਸਰਕਾਰ ਵੱਲੋਂ ‘ਵਿਰਾਸਤੀ ਅਸਥਾਨ’ ਦਾ ਦਰਜਾ ਦਿੱਤਾ ਗਿਆ ਹੈ । ਸਰਕਾਰ ਦੇ ਇਸ ਫੈਸਲੇ ਦੇ ਨਾਲ ਦੁਨੀਆ ਭਰ ਦੇ ਸਿੱਖਾਂ ‘ਚ ਖੁਸ਼ੀ ਦੀ ਲਹਿਰ ਹੈ । ਨਿਊ ਸਾਊਥ ਵੇਲਜ਼ ਸੂਬੇ ਦੇ ਵੂਲਗੂਲਗਾ ਸਥਿਤ ਆਸਟ੍ਰੇਲੀਆ ਦੇ ਪਹਿਲੇ ਗੁਰਦੁਆਰਾ ਸਾਹਿਬ ਨੂੰ ਉੱਥੋਂ ਦੀ ਸਰਕਾਰ ਨੇ ‘ਵਿਰਾਸਤੀ ਅਸਥਾਨ’ ਦਾ ਦਰਜਾ ਦਿੱਤਾ ਹੈ।

gurudwara gurudwara

ਕੌਫ਼ਸ ਬੰਦਰਗਾਹ ਲਾਗੇ ਸਥਿਤ ਇਸ ਗੁਰੂਘਰ ਦੀ ਸਥਾਪਨਾ 1968 ’ਚ ਹੋਈ ਸੀ ਤੇ ਤਦ ਆਸਟ੍ਰੇਲੀਆ ਦੇ ਸਥਾਨਕ ਗੋਰੇ ਨਾਗਰਿਕਾਂ ਨੇ ਇਸ ਕਾਰਜ ਵਿੱਚ ਕਾਫ਼ੀ ਮਦਦ ਕੀਤੀ ਸੀ। ਇਸ ਨੂੰ ਇਸੇ ਹਫ਼ਤੇ ਨਿਊ ਸਾਊਥ ਵੇਲਜ਼ ਦੀ ਸਰਕਾਰ ਨੇ ਰਾਜ ਦੇ ‘ਹੈਰੀਟੇਜ ਰਜਿਸਟਰ’ ਵਿੱਚ ਸੂਚੀਬੱਧ ਕਰ ਲਿਆ ਹੈ।

ਹੋਰ ਪੜ੍ਹੋ : ਗਾਇਕਾ ਅਫਸਾਨਾ ਖ਼ਾਨ ਨੇ ਗੁਰਦੁਆਰਾ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

‘ਇੰਡੀਅਨ ਲਿੰਕ’ ਵੱਲੋਂ ਪ੍ਰਕਾਸ਼ਿਤ ਰਿਪੋਰਟ ਮੁਤਾਬਕ ਵੂਲਗੂਲਗਾ ਦੇ ਇਸ ਗੁਰਦੁਆਰਾ ਸਾਹਿਬ ਦਾ ਇਤਿਹਾਸਕ ਹੀ ਨਹੀਂ, ਸੱਭਿਆਚਾਰਕ ਮਹੱਤਵ ਵੀ ਹੈ। ਇਹ ਗੁਰੂਘਰ ਪ੍ਰਵਾਸੀ ਪੰਜਾਬੀਆਂ ਦੀ ਆਸਟ੍ਰੇਲੀਆ ’ਚ ਆ ਕੇ ਵੱਸਣ ਦੀ ਕਹਾਣੀ ਵੀ ਬਿਆਨ ਕਰਦਾ ਹੈ।

gurdwara gurdwara

ਇਸ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪਬਲਿਕ ਆਫ਼ੀਸਰ ਅਮਨਦੀਪ ਸਿੰਘ ਸਿੱਧੂ ਨੇ ਕਿਹਾ ਇਹ ਨਿਊ ਸਾਊਥ ਵੇਲਜ਼ ਰਾਜ ਤੇ ਆਸਟ੍ਰੇਲੀਆ ਵਿੱਚ ਸਿੱਖ ਕੌਮ ਦੀ ਅਦਭੁਤ ਪ੍ਰਾਪਤੀ ਹੈ।

Amandeep-Singh-Sidhu Amandeep-Singh-Sidhu

ਉਨ੍ਹਾਂ ਦੱਸਿਆ ਕਿ ਇਸ ਗੁਰਦੁਆਰਾ ਸਾਹਿਬ ਨੂੰ ਇਹ ਦਰਜਾ ਦਿਵਾਉਣ ਲਈ ਉੱਦਮ ਸੱਤ ਵਰ੍ਹੇ ਪਹਿਲਾਂ 2013 ’ਚ ਸ਼ੁਰੂ ਕੀਤੇ ਗਏ ਸਨ।

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network