ਸਿਰ ਤਲੀ ‘ਤੇ ਰੱਖ ਕੇ ਲੜਨ ਵਾਲੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਪੰਜਾਬੀ ਗਾਇਕ ਹਰਭਜਨ ਮਾਨ ਸਣੇ ਕਈ ਕਲਾਕਾਰਾਂ ਨੇ ਦਿੱਤੀ ਵਧਾਈ
ਸਿਰ ਤਲੀ ‘ਤੇ ਰੱਖਣ ਵਾਲੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਵਧਾਈ ਦਿੱਤੀ ਹੈ । ਇਸ ਮੌਕੇ ‘ਤੇ ਹਰਭਜਨ ਮਾਨ (Harbhajan Mann)ਨੇ ਵੀ ਆਪਣੇ ਟਵਿੱਟਰ ਅਕਾਊਂਟ ‘ਤੇ ਬਾਬਾ ਦੀਪ ਸਿੰਘ ਜੀ (Baba Deep Singh Ji) ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਸਮੂਹ ਸੰਗਤਾਂ ਨੂੰ ਬਾਬਾ ਜੀ ਦੇ ਜਨਮ ਦਿਹਾੜੇ (Birth Anniversary) ਦੀਆਂ ਵਧਾਈਆਂ ਦਿੱਤੀਆਂ ਹਨ ।
ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਦਾ ਅੱਜ ਹੈ ਜਨਮ ਦਿਨ, ਅਦਾਕਾਰਾ ਨੇ ਬਰਥਡੇ ਸੈਲੀਬ੍ਰੇਸ਼ਨ ਦਾ ਵੀਡੀਓ ਕੀਤਾ ਸਾਂਝਾ
ਬਾਬਾ ਦੀਪ ਸਿੰਘ ਜੀ ਦਾ ਜਨਮ ਜ਼ਾਲਮਾਂ ਨੂੰ ਦਿਨੇ ਤਾਰੇ ਦਿਖਾਉਣ ਵਾਲੇ ਬਾਬਾ ਦੀਪ ਸਿੰਘ ਜੀ ਦਾ ਜਨਮ 1682 ਨੂੰ ਤਰਨ ਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਪਹੂਵਿੰਡ ਵਿਖੇ ਮਾਤਾ ਜਿਊਣੀ ਜੀ ਤੇ ਪਿਤਾ ਭਗਤਾ ਜੀ ਦੇ ਘਰ ਹੋਇਆ।
ਹੋਰ ਪੜ੍ਹੋ : ਮਾਂ ਦੀ ਚੰਗੀ ਸਿਹਤ ਅਤੇ ਸਫਲ ਵਿਆਹੁਤਾ ਜੀਵਨ ਦੀ ਦੁਆ ਲਈ ਰਾਖੀ ਸਾਵੰਤ ਦਰਗਾਹ ‘ਤੇ ਚਾਦਰ ਚੜ੍ਹਾਉਣ ਪਹੁੰਚੀ, ਵੇਖੋ ਵੀਡੀਓ
ਜਦੋਂ 1699 ’ਚ ਦਸਮ ਪਿਤਾ ਨੇ ਅਨੰਦਪੁਰ ਸਾਹਿਬ ਵਿਖੇ ਸਾਰੀ ਸਿੱਖ ਸੰਗਤ ਨੂੰ ਹੁੰਮ- ਹੁੰਮਾ ਕੇ ਆਉਣ ਲਈ ਆਖਿਆ ਸੀ ਤਾਂ ਉਸ ਸਮੇਂ ਬਾਬਾ ਦੀਪ ਸਿੰਘ ਜੀ ਆਪਣੇ ਮਾਤਾ- ਪਿਤਾ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨ ਕਰਨ ਆਏ । ਜਿਸ ਤੋਂ ਬਾਅਦ ਉਨ੍ਹਾਂ ਨੇ ਅੰਮ੍ਰਿਤ ਛਕਣ ਤੋਂ ਬਾਅਦ ਦੀਪੇ ਤੋਂ ਦੀਪ ਸਿੰਘ ਬਣ ਗਏ ਸਨ ।
ਬਾਬਾ ਦੀਪ ਸਿੰਘ ਸਿੱਖ ਕੌਮ ਦੇ ਮਹਾਨ ਸੂਰਬੀਰ ਯੋਧੇ ਹੋਏ ਹਨ, ਜਿਨ੍ਹਾਂ ਨੇ ਸੀਸ ਤਲੀ ‘ਤੇ ਰੱਖ ਕੇ ਲੜਾਈ ਕੀਤੀ ਸੀ । ਹਰਭਜਨ ਮਾਨ ਨੇ ਬਾਬਾ ਜੀ ਦੀ ਤਸਵੀਰ ਸਾਂਝੀ ਕਰਦੇ ਹੋਏ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਹੈ ।ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਨ੍ਹੀਂ ਦਿਨੀਂ ਆਪਣੀ ਐਲਬਮ ਨੂੰ ਲੈ ਕੇ ਚਰਚਾ ‘ਚ ਹਨ ।
ਸਿੱਖ ਕੌਮ ਦੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਹੋਣ ਜੀ ??? pic.twitter.com/fDsBnXcETX
— Harbhajan Mann (@harbhajanmann) January 27, 2023