ਸਮੁੰਦਰ ਕੰਢੇ ਪਾਣੀ ਦੀਆਂ ਛੱਲਾਂ ਦੇ ਨਾਲ ਮਸਤੀ ਕਰਦੇ ਹੋਏ ਬੱਬੂ ਮਾਨ ਨੇ ਆਪਣੀ ਸ਼ਾਇਰੀ ਦੇ ਨਾਲ ਬੰਨਿਆ ਰੰਗ, ਵੇਖੋ ਵੀਡੀਓ

Reported by: PTC Punjabi Desk | Edited by: Shaminder  |  September 06th 2022 03:41 PM |  Updated: September 06th 2022 03:43 PM

ਸਮੁੰਦਰ ਕੰਢੇ ਪਾਣੀ ਦੀਆਂ ਛੱਲਾਂ ਦੇ ਨਾਲ ਮਸਤੀ ਕਰਦੇ ਹੋਏ ਬੱਬੂ ਮਾਨ ਨੇ ਆਪਣੀ ਸ਼ਾਇਰੀ ਦੇ ਨਾਲ ਬੰਨਿਆ ਰੰਗ, ਵੇਖੋ ਵੀਡੀਓ

ਬੱਬੂ ਮਾਨ (Babbu Maan) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ । ਉਨ੍ਹਾਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ਨੂੰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਬੱਬੂ ਮਾਨ ਸਮੁੰਦਰ ਕਿਨਾਰੇ ਬੈਠੇ ਹੋਏ ਹਨ ਅਤੇ ਆਪਣੀ ਸ਼ਾਇਰੀ ਸੁਣਾ ਰਹੇ ਹਨ ।

Babbu Maan ,, image From instagram

ਹੋਰ ਪੜ੍ਹੋ : ਦਰਸ਼ਨ ਔਲਖ ਨੇ ‘ਸਾਥੋਂ ਬਾਬਾ ਖੋਹ ਲਿਆ ਤੇਰਾ ਨਨਕਾਣਾ’ ਵਰਗੇ ਗੀਤ ਲਿਖਣ ਵਾਲੇ ਗੀਤਕਾਰ ਸਵਰਨ ਸੀਵੀਆ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ

ਇਸ ਵੀਡੀਓ ਨੂੰ ਬੱਬੂ ਮਾਨ ਦੇ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸ਼ਕਾਂ ਵੱਲੋਂ ਇਸ ‘ਤੇ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ । ਬੱਬੂ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਹਾਲ ਹੀ ‘ਚ ਉਨ੍ਹਾਂ ਦੇ ਕਈ ਗੀਤ ਰਿਲੀਜ਼ ਹੋਏ ਹਨ ।

babbu Maan-

ਹੋਰ ਪੜ੍ਹੋ : ਜੌਰਡਨ ਸੰਧੂ ਪਹਾੜੀ ਵਾਦੀਆਂ ‘ਚ ਪਤਨੀ ਦੇ ਨਾਲ ਆਏ ਨਜ਼ਰ, ਵੀਡੀਓ ਕੀਤਾ ਸਾਂਝਾ

ਜਿਨ੍ਹਾਂ ਨੂੰ ਸਰੋਤਿਆਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ ।ਬੱਬੂ ਮਾਨ ਜਿੱਥੇ ਗਾਇਕੀ ਦੇ ਖੇਤਰ ‘ਚ ਸਰਗਰਮ ਹਨ । ਉੱਥੇ ਹੀ ਅਦਾਕਾਰੀ ਦੇ ਖੇਤਰ ‘ਚ ਵੀ ਉਨ੍ਹਾਂ ਨੇ ਮੱਲਾਂ ਮਾਰੀਆਂ ਹਨ । ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ।

'Mere geet homeopathy warge ne', writes Babbu Maan as he shares kid's performance on song 'Jatt Di Joon Buri' Image Source: Twitter

ਹਾਲਾਂਕਿ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ, ਪਰ ਹੌਲੀ ਹੌਲੀ ਉਹ ਅਦਾਕਾਰੀ ਦੇ ਖੇਤਰ ‘ਚ ਸਰਗਰਮ ਹੋਏ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਸਰਾਹਿਆ ਗਿਆ ।

 

View this post on Instagram

 

A post shared by Babbu Maan (@babbumaaninsta)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network