ਐੱਸਵਾਈਐੱਲ ਗੀਤ ਨੂੰ ਲੈ ਕੇ ਹੋ ਰਹੇ ਵਿਰੋਧ ਤੋਂ ਬਾਅਦ ਬੱਬੂ ਮਾਨ ਨੇ ਫੇਸਬੁੱਕੀ ਵਿਦਵਾਨਾਂ ਨੂੰ ਦਿੱਤਾ ਠੋਕਵਾਂ ਜਵਾਬ

Reported by: PTC Punjabi Desk | Edited by: Shaminder  |  June 25th 2022 03:54 PM |  Updated: June 25th 2022 03:54 PM

ਐੱਸਵਾਈਐੱਲ ਗੀਤ ਨੂੰ ਲੈ ਕੇ ਹੋ ਰਹੇ ਵਿਰੋਧ ਤੋਂ ਬਾਅਦ ਬੱਬੂ ਮਾਨ ਨੇ ਫੇਸਬੁੱਕੀ ਵਿਦਵਾਨਾਂ ਨੂੰ ਦਿੱਤਾ ਠੋਕਵਾਂ ਜਵਾਬ

ਸਿੱਧੂ ਮੂਸੇਵਾਲਾ (Sidhu Moose Wala )ਦਾ ਐੱਸਵਾਈਐੱਲ(SYL)  ਗੀਤ ਆਉਣ ਤੋਂ ਬਾਅਦ ਬੱਬੂ ਮਾਨ (Babbu Maan) ਨੂੰ ਸੋਸ਼ਲ ਮੀਡੀਆ ‘ਤੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇੱਕ ਲਾਈਵ ਸ਼ੋਅ ਦੇ ਦੌਰਾਨ ਗਾਇਕ ਅਤੇ ਅਦਾਕਾਰ ਬੱਬੂ ਮਾਨ ਨੇ ਫੇਸਬੁੱਕ ‘ਤੇ ਉਨ੍ਹਾਂ ਦਾ ਵਿਰੋਧ ਕਰਨ ਵਾਲਿਆਂ ਨੂੰ ਠੋਕਵਾਂ ਜਵਾਬ ਦਿੱਤਾ ਹੈ । ਉਨ੍ਹਾਂ ਨੇ ਆਪਣੇ ਸ਼ਾਇਰਾਨਾ ਅੰਦਾਜ਼ ‘ਚ ਜਵਾਬ ਦਿੱਤਾ ਹੈ । ਹੋਰ ਤਾਂ ਜਾਣੀ ਮੇਰੇ ਬਿਨਾਂ ਮੁੱਦੇ ਸਾਰੇ ਮੁੱਕ ਗਏ ਨੇ ਹੋਰ ਤਾਂ ਜਾਣੀ ਮੇਰੇ ਬਿਨਾਂ ਮੁੱਦੇ ਸਾਰੇ ਮੁੱਕ ਗਏ ਨੇ, ਕਦੇ ਸੋਚਿਆ ਬਹਿ ਕੇ ਪੰਜਾਬ ਦੇ ਖੂਹ, ਟੋਬੇ ਸੁੱਕ ਗਏ ਨੇ ।

Babbu Maan image From instagram

ਹੋਰ ਪੜ੍ਹੋ :ਕੁਲਵਿੰਦਰ ਬਿੱਲਾ ਨੇ ਸਿੱਧੂ ਮੂਸੇਵਾਲਾ ਦਾ ‘ਅਪਮਾਨ’ ਕਰਨ ‘ਤੇ ਦਿੱਤੀ ਸਫ਼ਾਈ, ਕਿਹਾ ‘ਮੈਂ ਉਸ ਦਾ ਅਪਮਾਨ ਕਿਵੇਂ ਕਰ ਸਕਦਾ ਹਾਂ’

ਆਓ ਨਿੱਜੀ ਰੰਜਿਸ਼ਾ ਛੱਡ ਕੇ ਪੜ੍ਹੀਏ ਬਾਬੇ ਦੀ ਬਾਣੀ, ਤਰਸ ਤਰਸ ਕੇ ਮਰ ਜਾਓਗੇ ਜਿੱਦਣ ਮੁੱਕ ਗਿਆ ਪਾਣੀ ।ਹਰ ਮੁਜ਼ਰਿਮ ਦੇ ਖਾਨੇ ਵਿੱਚ ਬੇਈਮਾਨ ਭਰਿਆ ਕਰੋ, ਫੇਸਬੁੱਕੀ ਵਿਦਵਾਨੋ ਮੇਰੀ ਕਿਰਦਾਰਨੋਸ਼ੀ ਕਰਿਆ ਕਰੋ’। ਬੱਬੂ ਮਾਨ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ ।

Kulwinder Billa clears air on 'disrespecting' Sidhu Moose Wala, says 'How can I disrespect him?' Image Source: Instagram

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਮਾਮਲੇ ਤੋਂ ਕਲੀਨ ਚਿੱਟ ਤੋਂ ਬਾਅਦ ਮਨਕਿਰਤ ਔਲਖ ਨੇ ਸਾਂਝੀ ਕੀਤੀ ਪੋਸਟ, ਕਿਹਾ ਹੁਣ ਮੈਨੂੰ ਮੀਡੀਆ ਵਾਲੇ ਚੰਗਾ ਕਹਿਣ ਲੱਗ ਪਏ, ਪਤਾ ਨਹੀਂ ਮੈਂ ਵੀ ਕਿੰਨੇ ਹੋਰ ਦਿਨਾਂ ਦਾ ਮਹਿਮਾਨ ਆਂ ਇਸ ਦੁਨੀਆ ‘ਤੇ’

ਦੱਸ ਦਈਏ ਕਿ ਬੀਤੇ ਦਿਨ ਸਿੱਧੂ ਮੂਸੇਵਾਲਾ ਦਾ ਗੀਤ ਐੱਸਵਾਈਐੱਲ ਆਇਆ ਹੈ । ਇਸ ਗੀਤ ਨੇ ਯੂ-ਟਿਊਬ ‘ਤੇ ਲਗਾਤਾਰ ਟ੍ਰੈਂਡ ਕਰ ਰਿਹਾ ਹੈ । ਇਸ ਦੇ ਨਾਲ ਹੀ ਇਸ ਗੀਤ ਦੀ ਪੰਜਾਬ ਹੀ ਨਹੀਂ ਦੇਸ਼ ਵਿਦੇਸ਼ ‘ਚ ਵੀ ਚਰਚਾ ਹੋ ਰਹੀ ਹੈ ।

Sidhu Moose Wala's new song 'SYL': What is SYL? Who is Balwinder Singh Jattana? Know all about it Image Source: Twitter

ਸਿੱਧੂ ਮੂਸੇਵਾਲਾ ਨੇ ਇਸ ਗੀਤ ‘ਚ ਪੰਜਾਬ ਦੇ ਮੁੱਦਿਆਂ ਨੂੰ ਬਿਆਨ ਕੀਤਾ ਹੈ ਅਤੇ ਬੜੇ ਜ਼ੋਰ ਸ਼ੋਰ ਦੇ ਨਾਲ ਇਨ੍ਹਾਂ ਮੁੱਦਿਆਂ ਨੂੰ ਲੋਕਾਂ ਤੱਕ ਪਹੁੰਚਾਇਆ ਹੈ ਅਤੇ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਹੈ । ਦੱਸ ਦਈਏ ਕਿ ਸਿੱਧੂ ਮੂਸੇਵਾਲ ਦਾ ਕਤਲ ਬੀਤੀ 29 ਮਈ ਨੂੰ ਕੁਝ ਹਥਿਆਰਬੰਦ ਲੋਕਾਂ ਵੱਲੋਂ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਇਸ ਮਾਮਲੇ ‘ਚ ਪੁਲਿਸ ਲਗਾਤਾਰ ਮੁਲਜ਼ਮਾਂ ਦੀ ਧਰ ਪਕੜ ਕਰ ਰਹੀ ਹੈ ।

 

View this post on Instagram

 

A post shared by Babbu Maan (@babbumaaninsta)


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network