ਸੰਤ ਰਵੀਦਾਸ ਜੀ ਦੇ ਜਨਮ ਦਿਹਾੜੇ 'ਤੇ ਬੱਬੂ ਮਾਨ ਨੇ ਦਿੱਤੀ ਵਧਾਈ,ਵੇਖੋ ਵੀਡਿਓ
ਸੰਤ ਰਵੀਦਾਸ ਜੀ ਦੇ ਜਨਮ ਦਿਹਾੜੇ ਦੇ ਮੌਕੇ 'ਤੇ ਬੱਬੂ ਮਾਨ ਨੇ ਆਪਣਾ ਗਾਇਆ ਹੋਇਆ ਗੀਤ ਗਾ ਕੇ ਸੰਤ ਰਵੀਦਾਸ ਜੀ ਨੂੰ ਯਾਦ ਕੀਤਾ ਹੈ । ਉਨ੍ਹਾਂ ਨੇ ਲੋਕਾਂ ਨੂੰ ਸੰਤ ਰਵੀਦਾਸ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਨੇ । ਸੰਤ ਰਵੀਦਾਸ ਜੀ ਨੇ ਕੁਲ ਲੁਕਾਈ ਨੂੰ ਇੱਕਜੁਟਤਾ ਦਾ ਸੁਨੇਹਾ ਦਿੱਤਾ । ਉਨ੍ਹਾਂ ਦੀ ਬਾਣੀ ਗੁਰੁ ਗ੍ਰੰਥ ਸਾਹਿਬ 'ਚ ਵੀ ਦਰਜ ਹੈ ।
ਅੱਜ ਉਨ੍ਹਾਂ ਦੇ ਪ੍ਰਕਾਸ਼ ਦਿਹਾੜੇ 'ਤੇ ਸੰਗਤਾਂ ਵੱਲੋਂ ਵੱਖ –ਵੱਖ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਕਰਕੇ ਉਨ੍ਹਾਂ ਨੂੰ ਯਾਦ ਕੀਤਾ ਜਾ ਰਿਹਾ ਹੈ ਅਤੇ ਬੱਬੂ ਮਾਨ ਨੇ ਵੀ ਆਪਣੇ ਹੀ ਅੰਦਾਜ਼ 'ਚ ਸੰਤ ਰਵੀਦਾਸ ਜੀ ਦੇ ਜਨਮ ਦਿਹਾੜੇ 'ਤੇ ਵਧਾਈ ਦਿੱਤੀ ਹੈ ।
ਹੋਰ ਵੇਖੋ:ਪੁਲਵਾਮਾ ਹਮਲੇ ਤੋਂ ਬਾਅਦ ਅਦਾਕਾਰ ਕਮਲ ਹਾਸਨ ਨੇ ਪੀ.ਓ.ਕੇ. ਨੂੰ ਦੱਸਿਆ ਅਜ਼ਾਦ ਕਸ਼ਮੀਰ, ਦੇਖੋ ਵੀਡਿਓ
https://www.instagram.com/p/BuC9cSpFVgX/
"ਰਵਿਦਾਸ ਜੀ ਨੂੰ ਗੁਰੂ ਰਵੀਦਾਸ, ਭਗਤ ਰਵਿਦਾਸ ਜੀ, ਸੰਤ ਰਵੀਦਾਸ, ਰੈਦਾਸ, ਰੋਹੀਦਾਸ ਅਤੇ ਰੂਹੀਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ । ਉਹ ਪੰਦਰਵੀਂ ਸਦੀ ਵਿਚ ਹੋਏ । ਉਨ੍ਹਾਂ ਦੀ ਰਚਨਾ ਦਾ ਭਗਤੀ ਵਿਚਾਰਧਾਰਾ ਉਤੇ ਡੂੰਘਾ ਪ੍ਰਭਾਵ ਪਿਆ । ਉਹ ਇਕ ਸਮਾਜ ਸੁਧਾਰਕ, ਮਾਨਵਵਾਦੀ, ਧਾਰਮਿਕ ਮਨੁੱਖ, ਚਿੰਤਕ ਅਤੇ ਮਹਾਨ ਕਵੀ ਸਨ । ਉਨ੍ਹਾਂ ਦਾ ਸੰਬੰਧ ਦੁਨਿਆਵੀ ਤੌਰ ਤੇ ਕੁਟਬਾਂਢਲਾ ਚਮਾਰ ਜਾਤੀ ਨਾਲ ਸੀ । ਉਨ੍ਹਾਂ ਦੇ ੪੦ ਸ਼ਬਦ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹਨ । ਇਸ ਤੋਂ ਇਲਾਵਾ ਵੀ ਉਨ੍ਹਾਂ ਦੀ ਕਾਫੀ ਰਚਨਾ ਮਿਲਦੀ ਹੈ । ਉਨ੍ਹਾਂ ਦੀ ਰਚਨਾ ਰੱਬ, ਗੁਰੂ, ਬ੍ਰਹਮੰਡ ਅਤੇ ਕੁਦਰਤ ਨਾਲ ਪ੍ਰੇਮ ਦਾ ਸੁਨੇਹਾ ਦਿੰਦੀ ਹੋਈ ਮਨੁੱਖ ਦੀ ਭਲਾਈ ਤੇ ਜੋਰ ਦਿੰਦੀ ਹੈ ।