ਬੱਬੂ ਮਾਨ ਦਾ ਨਵਾਂ ਹਿੰਦੀ ਗੀਤ ‘ਹਵਾ’ ਰਿਲੀਜ਼, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
ਬੱਬੂ ਮਾਨ (Babbu Maan) ਪੰਜਾਬੀ ਇੰਡਸਟਰੀ ਦੇ ਅਜਿਹੇ ਸਿਤਾਰੇ ਹਨ । ਜਿਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਗੀਤਾਂ ਨੂੰ ਸਰੋਤਿਆਂ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਇਸੇ ਲੜੀ ਦੇ ਤਹਿਤ ਬੱਬੂ ਮਾਨ ਆਪਣੇ ਸਰੋਤਿਆਂ ਦੇ ਲਈ ਨਵਾਂ ਗੀਤ (New Song) ਲੈ ਕੇ ਆਏ ਹਨ ।‘ਹਵਾ’ (Hawaa)ਟਾਈਟਲ ਹੇਠ ਰਿਲੀਜ਼ ਹੋਏ ਇਸ ਗੀਤ ਦੇ ਬੋਲ ਖੁਦ ਬੱਬੂ ਮਾਨ ਨੇ ਲਿਖੇ ਹਨ ਜਦੋਂਕਿ ਮਿਊਜ਼ਿਕ ਵੀ ਉਨ੍ਹਾਂ ਨੇ ਖੁਦ ਹੀ ਤਿਆਰ ਕੀਤਾ ਹੈ । ਇਸ ਗੀਤ ਦੀ ਖ਼ਾਸ ਗੱਲ ਇਹ ਹੈ ਕਿ ਇਸ ਨੂੰ ਗਾਇਕ ਨੇ ਹਿੰਦੀ ‘ਚ ਗਾਇਆ ਹੈ । ਗੀਤ ਨੂੰ ਬੱਬੂ ਮਾਨ ਨੇ ਆਪਣੇ ਯੂ-ਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਹੈ ਅਤੇ ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।
image From babbu Maan song
ਹੋਰ ਪੜ੍ਹੋ : ਉੱਘੇ ਗੀਤਕਾਰ ਬਾਬੂ ਸਿੰਘ ਮਾਨ ਦੇ ਬੇਟੇ ਰਵੀ ਮਾਨ ਦਾ ਦਿਹਾਂਤ, ਹਰਭਜਨ ਮਾਨ, ਬੱਬੂ ਮਾਨ ਸਣੇ ਕਈ ਗਾਇਕਾਂ ਨੇ ਜਤਾਇਆ ਦੁੱਖ
ਬੱਬੂ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਵੀ ਉਹ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ । ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਲਗਾਤਾਰ ਹਿੱਟ ਗੀਤ ਇੰਡਸਟਰੀ ਨੂੰ ਦਿੰਦੇ ਆ ਰਹੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਗੀਤਾਂ ਦੇ ਨਾਲ-ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ ।
image From babbu Maan Song
ਬੱਬੂ ਮਾਨ ਨੇ ਆਪਣੇ ਮਿਊਜ਼ਿਕ ਕਰੀਅਰ ਦੇ ਦੌਰਾਨ ਲੋਕ ਗੀਤ, ਧਾਰਮਿਕ, ਪੌਪ ਅਤੇ ਖੇਤੀ ਕਿਰਸਾਨੀ ਦੇ ਨਾਲ ਸਬੰਧਤ ਗੀਤ ਵੀ ਗਾਏ ਹਨ ।ਇਨ੍ਹਾਂ ਸਾਰੇ ਗੀਤਾਂ ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।ਬੱਬੂ ਮਾਨ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ‘ਪਿੰਡ ਪਹਿਰਾ ਲੱਗਦਾ’, ‘ਸਾਉਣ ਦੀ ਝੜੀ’, ‘ਸੱਜਣ ਰੁਮਾਲ ਦੇ ਗਿਆ’, ‘ਨੀਂਦਰਾਂ ਨਹੀਂ ਆਉਂਦੀਆਂ’, ‘ਤੁਪਕਾ ਤੁਪਕਾ’ ਸਣੇ ਕਈ ਗੀਤ ਹਨ, ਜੋ ਅੱਜ ਵੀ ਸਰੋਤਿਆਂ ਦੀ ਪਹਿਲੀ ਪਸੰਦ ਬਣੇ ਹੋਏ ਹਨ ।