ਕਿਸਾਨਾਂ ਦੇ ਹੱਕ 'ਚ ਆਏ ਬੱਬੂ ਮਾਨ, ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਮੰਗ
ਪੰਜਾਬ ਦੇ ਮਸ਼ਹੂਰ ਗਾਇਕ ਬੱਬੂ ਮਾਨ ਅਕਸਰ ਹੀ ਸੋਸ਼ਲ ਮੀਡੀਆ ਉੱਤੇ ਐਕਟਿਵ ਰਹਿੰਦੇ ਹਨ। ਉਹ ਕਿਸੇ ਨਾ ਕਿਸੇ ਮੁੱਦੇ ਉੱਤੇ ਆਪਣੇ ਵਿਚਾਰ ਫੈਨਜ਼ ਨਾਲ ਸਾਂਝੇ ਕਰਦੇ ਰਹਿੰਦੇ ਹਨ। ਬੱਬੂ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਮੁੜ ਇੱਕ ਵਾਰ ਫੇਰ ਕਿਸਾਨਾਂ ਦੇ ਹੱਕ ਵਿੱਚ ਪੋਸਟ ਪਾਈ ਹੈ।
ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਪਤਨੀ ਦੇ ਨਾਲ ਸਾਂਝੀ ਕੀਤੀ ਰੋਮਾਂਟਿਕ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ
Image Source- Instagram
ਬੱਬੂ ਮਾਨ ਨੇ ਆਪਣੀ ਇਸ ਇੰਸਟਾਗ੍ਰਾਮ ਪੋਸਟ ਵਿੱਚ ਬੰਦੀ ਸਿੰਘਾਂ ਦੀ ਗੱਲ ਕੀਤੀ ਹੈ। ਆਪਣੀ ਪੋਸਟ ਵਿੱਚ ਉਨ੍ਹਾਂ ਨੇ ਲਿਖਿਆ, " ਜਦੋਂ ਵੀ ਨੇਤਾ ਪਿੰਡ ਵਿੱਚ ਆਉਂਦਾ, ਤੁਸੀਂ ਵੀ ਕਿਹਾ ਕਰੋ। ਬੰਦੀ ਸਿੰਘ ਜੋ ਜੇਲ੍ਹਾਂ ਵਿੱਚ ਬੰਦ ਨੇ ਉਨ੍ਹਾਂ ਨੂੰ ਰਿਹਾ ਕਰੋ। ਤੁਸੀਂ ਤਾਂ ਵਾਰੀ-ਵਾਰੀ ਸਰਕਾਰ ਬਣਾ ਲਈ, ਉਨ੍ਹਾਂ ਦਾ ਕੀ ਜਿਨ੍ਹਾਂ ਦੀ ਜਵਾਨੀ ਖਾ ਲਈ। ਬੇਈਮਾਨ!"
ਬੱਬੂ ਮਾਨ ਦੀ ਇਹ ਪੋਸਟ ਕਿਸਾਨਾਂ ਦੇ ਪ੍ਰਤੀ ਉਨ੍ਹਾਂ ਦੇ ਫ਼ਿਕਰ ਨੂੰ ਦਰਸਾਉਂਦੀ ਹੈ। ਇਥੇ ਬੱਬੂ ਮਾਨ ਕਿਸਾਨ ਅੰਦੋਲਨ ਦੌਰਾਨ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਿੰਘਾਂ ਦੀ ਰਿਹਾਈ ਦੀ ਗੱਲ ਕਹਿ ਰਹੇ ਹਨ।
Image Source- Instagram
ਹੋਰ ਪੜ੍ਹੋ : ਕੋਰੋਨਾ ਕਾਰਨ ਰੱਦ ਹੋਈ ਅੰਕਿਤਾ ਲੋਖੰਡੇ ਤੇ ਵਿੱਕੀ ਜੈਨ ਦੀ ਰਿਸੈਪਸ਼ਨ ਪਾਰਟੀ
Image Source- Google
ਦੱਸ ਦਈਏ ਜਦੋਂ ਕਿਸਾਨ ਆਪਣੇ ਹੱਕਾਂ ਲਈ ਦਿੱਲੀ ਬਾਰਡਰਾਂ ਉੱਤੇ ਬੈਠੇ ਸਨ, ਉਸ ਵੇਲੇ ਬੱਬੂ ਮਾਨ, ਹਰਭਜਨ ਮਾਨ, ਕੰਵਰ ਗਰੇਵਾਲ ਸਣੇ ਕਈ ਪੰਜਾਬੀ ਗਾਇਕਾਂ ਨੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ। ਇਸ ਦੌਰਾਨ ਬੱਬੂ ਮਾਨ ਵੀ ਕਈ ਵਾਰ ਦਿੱਲੀ ਦੇ ਵੱਖ-ਵੱਖ ਬਾਰਡਰਾਂ ਉੱਤੇ ਕਿਸਾਨਾਂ ਨਾਲ ਮੁਲਾਕਾਤ ਕਰਨ ਪਹੁੰਚੇ।