ਪੀਟੀਸੀ ਰਿਕਾਰਡਸ 'ਤੇ ਰਿਲੀਜ਼ ਹੋਇਆ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ 'ਚ ਸ਼ਬਦ "ਮੋ ਕਉ ਤੂੰ ਨ ਬਿਸਾਰਿ"

Reported by: PTC Punjabi Desk | Edited by: Pushp Raj  |  March 09th 2022 01:10 PM |  Updated: March 09th 2022 01:25 PM

ਪੀਟੀਸੀ ਰਿਕਾਰਡਸ 'ਤੇ ਰਿਲੀਜ਼ ਹੋਇਆ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ 'ਚ ਸ਼ਬਦ "ਮੋ ਕਉ ਤੂੰ ਨ ਬਿਸਾਰਿ"

ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਨੇ । ਇਸ ਲਈ ਹਰ ਹਫ਼ਤੇ ਨਵੇਂ ਸ਼ਬਦ ਰਿਲੀਜ਼ ਕੀਤੇ ਜਾਂਦੇ ਹਨ। ਹਜ਼ੂਰੀ ਰਾਗੀ ਭਾਈ ਅੰਮ੍ਰਿਤਪਾਲ ਸਿੰਘ ਜੀ ਆਪਣੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਦੇ ਹਨ। ਪੀਟੀਸੀ ਰਿਕਾਰਡਸ ਉੱਤੇ ਉਨ੍ਹਾਂ ਦਾ ਇੱਕ ਹੋਰ ਸ਼ਬਦ ਅੰਮ੍ਰਿਤਪਾਲ ਦਾ ਰਿਲੀਜ਼ ਹੋ ਗਿਆ ਹੈ।

ਪੀਟੀਸੀ ਰਿਕਾਰਡਸ ਉੱਤੇ 8 ਮਾਰਚ ਨੂੰ ਉਨ੍ਹਾਂ ਦਾ ਇੱਕ ਹੋਰ ਸ਼ਬਦ "ਮੋ ਕਉ ਤੂੰ ਨ ਬਿਸਾਰਿ" ਰਿਲੀਜ਼ ਹੋਇਆ ਹੈ। ਇਸ ਦਾ ਵਰਲਡ ਪ੍ਰੀਮੀਅਰ ਪੀਟੀਸੀ ਰਿਕਾਰਡਸ ਸਣੇ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਤੇ ਪੀਟੀਸੀ ਦੇ ਆਫ਼ੀਸ਼ੀਅਲ ਯੂਟਿਊਬ ਚੈਨਲ 'ਤੇ ਵੀ ਉਪਲਬਧ ਹੋਵੇਗਾ। ਸੰਗਤਾਂ ਇਨ੍ਹਾਂ ਵੱਖ-ਵੱਖ ਚੈਨਲਾਂ ਉੱਤੇ ਗੁਰਬਾਣੀ ਨਾਲ ਸਬੰਧਤ ਇਸ ਪਵਿੱਤਰ ਸ਼ਬਦ ਦਾ ਆਨੰਦ ਮਾਣ ਸਕਦੀਆਂ ਹਨ।

Image Source: PTC NETWORK

ਇਸ ਸ਼ਬਦ ਨੂੰ ਭਾਈ ਅੰਮ੍ਰਿਤਪਾਲ ਸਿੰਘ ਜੀ ਨੇ ਆਪਣੀ ਆਵਾਜ਼ ਵਿੱਚ ਗਾਇਨ ਕੀਤਾ ਹੈ ਤੇ ਉਨ੍ਹਾਂ ਦੇ ਸਾਥੀ ਰਾਗੀਆਂ ਨੇ ਉਨ੍ਹਾਂ ਦਾ ਸਾਥ ਦਿੱਤਾ ਹੈ। ਇਸ ਦਾ ਸਿਰਲੇਖ ਹੈ "ਮੋ ਕਉ ਤੂੰ ਨ ਬਿਸਾਰਿ", ਗੁਰਬਾਣੀ ਦੇ ਇਸ ਸ਼ਬਦ ਦਾ ਅਰਥ ਹੈ ਕਿ ਜੋ ਵੀ ਸੱਚੇ ਮਨ ਨਾਲ ਪਰਮਾਤਮਾ ਦਾ ਧਿਆਨ ਕਰਦਾ ਹੈ, ਉਸ ਨੂੰ ਪਰਮਾਤਮਾ ਕਦੇ ਨਹੀਂ ਬਿਸਾਰਦਾ। ਅਰਥਾਤ ਰੱਬ ਆਪਣੇ ਭਗਤਾਂ ਦੀ ਹਰ ਇੱਛਾ ਪੂਰੀ ਕਰਦਾ ਹੈ ਤੇ ਨਿੱਤਨੇਮ ਕਰਨ ਵਾਲੇ ਵਿਅਕਤੀ ਦੇ ਹਰ ਦੁੱਖ ਦਰਦ ਦੂਰ ਹੋ ਜਾਂਦੇ ਹਨ ਤੇ ਉਸ ਨੂੰ ਅਸੀਮ ਸੁੱਖ ਦੀ ਪ੍ਰਾਪਤੀ ਹੁੰਦੀ ਹੈ।

ਪੀਟੀਸੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਨਾਲ ਜੋੜਨ ਲਈ ਲਗਾਤਾਰ ਕਈ ਉਪਰਾਲੇ ਕੀਤੇ ਜਾ ਰਹੇ ਹਨ। ਪੀਟੀਸੀ ਪੰਜਾਬੀ ‘ਤੇ ਜਿੱਥੇ ਸੰਗਤਾਂ ਨੂੰ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ਬਦ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਂਦਾ ਹੈ । ਉੱਥੇ ਹੀ ਪੀਟੀਸੀ ਸਿਮਰਨ ‘ਤੇ ਸਿੱਖ ਵਿਰਾਸਤ ਅਤੇ ਸਿੱਖੀ ਨਾਲ ਸਬੰਧਤ ਕੰਟੈਂਟ ਵਿਖਾਇਆ ਜਾਂਦਾ ਹੈ।

Image Source: PTC NETWORK

ਹੋਰ ਪੜ੍ਹੋ : ‘ਮੇਰੇ ਪਿਆਰੇ ਗੁਰੂ ਜੀ’ ਸ਼ਬਦ ਸੰਤ ਬਾਬਾ ਹਰਜੀਤ ਸਿੰਘ ਜੀ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦੇਖੋ ਵੀਡੀਓ

ਇਸ ਦੇ ਨਾਲ ਹੀ ਪੀਟੀਸੀ ਪੰਜਾਬੀ 'ਤੇ ਸੰਗਤਾਂ ਦੇ ਲਈ ਧਾਰਮਿਕ ਸਮਾਗਮਾਂ ਦਾ ਲਾਈਵ ਪ੍ਰਸਾਰਣ ਵੀ ਕੀਤਾ ਜਾਂਦਾ ਹੈ। ਜੇਕਰ ਤੁਸੀਂ ਵੀ ਪੰਜਾਬੀ ਸੱਭਿਆਚਾਰ, ਜਾਣਕਾਰੀ ਅਤੇ ਮਨੋਰੰਜਨ ਭਰਪੂਰ ਪ੍ਰੋਗਰਾਮ ਅਤੇ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣਾ ਚਾਹੁੰਦੇ ਹੋ ਤਾਂ ਪੀਟੀਸੀ ਪੰਜਾਬੀ ਦੇ ਨਾਲ ਜੁੜੇ ਰਹੋ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network