ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਦਾ ਕੀਤਾ ਜਾਵੇਗਾ ਵਰਲਡ ਪ੍ਰੀਮੀਅਰ

Reported by: PTC Punjabi Desk | Edited by: Shaminder  |  May 27th 2022 06:11 PM |  Updated: May 27th 2022 06:11 PM

ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਦਾ ਕੀਤਾ ਜਾਵੇਗਾ ਵਰਲਡ ਪ੍ਰੀਮੀਅਰ

ਪੀਟੀਸੀ ਪੰਜਾਬੀ ‘ਤੇ ਸੰਗਤਾਂ ਦੇ ਲਈ ਨਵੇਂ-ਨਵੇਂ ਸ਼ਬਦ (Shabad) ਹਰ ਹਫਤੇ ਰਿਲੀਜ਼ ਕੀਤੇ ਜਾ ਰਹੇ ਹਨ । ਇਸੇ ਲੜੀ ਤਹਿਤ ਪੀਟੀਸੀ ਪੰਜਾਬੀ ‘ਤੇ ਭਾਈ ਸਤਿੰਦਰਪਾਲ ਸਿੰਘ ਜੀ (Bhai Satinderpal Singh ji) ਦੀ ਆਵਾਜ਼ ‘ਚ ਨਵਾਂ ਸ਼ਬਦ ਰਿਲੀਜ਼ ਕੀਤਾ ਜਾਵੇਗਾ । ਇਸ ਸ਼ਬਦ ਦਾ ਵਰਲਡ ਪ੍ਰੀਮੀਅਰ 28  ਮਈ, ਦਿਨ ਸ਼ਨਿੱਚਰਵਾਰ ਨੂੰ ਹੋਵੇਗਾ ।

bhai Satinderpal singh ,-

ਹੋਰ ਪੜ੍ਹੋ : ਪੀਟੀਸੀ ਰਿਕਾਰਡਸ ‘ਤੇ ਰਿਲੀਜ਼ ਹੋਇਆ ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ “ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ “

ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ, ਪੀਟੀਸੀ ਨਿਊਜ਼ ਅਤੇ ਪੀਟੀਸੀ ਪੰਜਾਬੀ ਦੇ ਯੂਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ‘ਤੇ ਭਾਈ ਸਾਹਿਬ ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।

bhai-satinderpal-singh-ji,,,,-min

 

 

ਹੋਰ ਪੜ੍ਹੋ : ਪੀਟੀਸੀ ਪੰਜਾਬੀ ‘ਤੇ ਸਰਵਣ ਕਰੋ ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

ਜਿਨ੍ਹਾਂ ਦਾ ਲਾਭ ਉਠਾ ਕੇ ਸੰਗਤਾਂ ਆਪਣਾ ਜੀਵਨ ਸਫਲ ਕਰ ਰਹੀਆਂ ਹਨ । ਪੀਟੀਸੀ ਪੰਜਾਬੀ ‘ਤੇ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਦੇ ਲਈ ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ, ਉੱਥੇ ਹੀ ਸੰਗਤਾਂ ਦੇ ਲਈ ਕਈ ਧਾਰਮਿਕ ਪ੍ਰੋਗਰਾਮਾਂ ਦਾ ਪ੍ਰਸਾਰਣ ਵੀ ਕੀਤਾ ਜਾ ਰਿਹਾ ਹੈ । ਭਾਈ ਸਤਿੰਦਰਪਾਲ ਸਿੰਘ ਜੀ ਦੀ ਰਸਭਿੰਨੀ ਆਵਾਜ਼ ‘ਚ ਇਸ ਸ਼ਬਦ ਨੂੰ ਤੁਸੀਂ ਸ਼ਨੀਵਾਰ ਨੂੰ ਸਰਵਣ ਕਰ ਸਕਦੇ ਹੋ ।

 

ਪੀਟੀਸੀ ਪੰਜਾਬੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਦੇਸ਼ ਦੁਨੀਆ ਦੇ ਹਰ ਕੋਨੇ ‘ਚ ਪਹੁੰਚਾ ਰਿਹਾ ਹੈ ।ਇਸ ਦੇ ਨਾਲ ਹੀ ਦਰਸ਼ਕਾਂ ਦੇ ਹਰ ਵਰਗ ਨੂੰ ਧਿਆਨ ‘ਚ ਰੱਖਦੇ ਹੋਏ ਕੰਟੈਂਟ ਦਰਸ਼ਕਾਂ ਦੇ ਲਈ ਤਿਆਰ ਕੀਤਾ ਜਾਂਦਾ ਹੈ । ਦਰਸ਼ਕਾਂ ਦੇ ਲਈ ਧਾਰਮਿਕ, ਸੱਭਿਆਚਾਰਕ ਜਾਣਕਾਰੀ ਅਤੇ ਮਨੋਰੰਜਨ ਭਰਪੂਰ ਪ੍ਰੋਗਰਾਮ ਤਿਆਰ ਕੀਤੇ ਜਾਂਦੇ ਹਨ । ਤੁਸੀਂ ਵੀ ਨਵੇਂ-ਨਵੇਂ ਪ੍ਰੋਗਰਾਮ ਅਤੇ ਜਾਣਕਾਰੀ ਹਾਸਲ ਕਰਨਾ ਚਾਹੁੰਦੇ ਹੋ ਤਾਂ ਜੁੜੇ ਰਹੋ ਪੀਟੀਸੀ ਪੰਜਾਬੀ ਦੇ ਨਾਲ।

 

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network