ਭਾਰਤੀ ਸਿੰਘ ਨੇ ਦਿਖਾਇਆ ਆਪਣੇ ਪੁੱਤਰ ਦਾ ਚਿਹਰਾ, ਜਨਮ ਤੋਂ ਲੈ ਕੇ ਤਿੰਨ ਮਹੀਨੇ ਤੱਕ ਦੇ 'Laksh' ਦੀਆਂ ਸਾਂਝੀਆਂ ਕੀਤੀਆਂ ਕਿਊਟ ਤਸਵੀਰਾਂ
Bharti Reveals face of her Son Laksh: ਕਾਮੇਡੀ ਦੀ ਰਾਣੀ ਭਾਰਤੀ ਸਿੰਘ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਇਸੇ ਸਾਲ ਟੀਵੀ ਇੰਡਸਟਰੀ ਦੀ ਮਸ਼ਹੂਰ ਜੋੜੀ ਭਾਰਤੀ ਸਿੰਘ ਅਤੇ ਹਰਸ਼ ਲਿੰਬਾਚੀਆ ਪਹਿਲੀ ਵਾਰ ਮੰਮੀ-ਪਾਪਾ ਬਣੇ ਨੇ। ਦੋਵੇਂ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਪ੍ਰਸ਼ੰਸਕਾਂ ਨੂੰ ਆਪਣੀ ਨਿੱਜੀ ਜ਼ਿੰਦਗੀ ਦੀਆਂ ਝਲਕੀਆਂ ਵੀ ਦਿਖਾਉਂਦੇ ਰਹਿੰਦੇ ਹਨ। ਜੀ ਹਾਂ ਇਹ ਪਹਿਲਾ ਮੌਕਾ ਹੈ ਜਦੋਂ ਭਰਤੀ ਸਿੰਘ ਨੇ ਆਪਣੇ ਪੁੱਤਰ ਦਾ ਚਿਹਰਾ ਦਿਖਾਇਆ ਹੈ।
ਜੀ ਹਾਂ ਭਾਰਤੀ ਸਿੰਘ ਨੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੀਤਾ ਵਾਅਦਾ ਪੂਰਾ ਕਰਦੇ ਹੋਏ ਆਪਣੇ ਪੁੱਤਰ ਲਕਸ਼ ਉਰਫ ਗੋਲਾ ਦਾ ਚਿਹਰਾ ਦਿਖਾ ਦਿੱਤਾ ਹੈ। ਜਿਸ ਨੂੰ ਲੈ ਕੇ ਫੈਨਜ਼ ਕਾਫੀ ਉਤਸੁਕ ਸਨ। ਹੁਣ ਇੰਤਜ਼ਾਰ ਦੀਆਂ ਘੜੀਆਂ ਖਤਮ ਹੋ ਗਈਆਂ ਨੇ।
ਭਾਰਤੀ ਅਤੇ ਹਰਸ਼ ਨੇ ਆਪਣੇ ਪੁੱਤਰ ਦਾ ਚਿਹਰਾ ਆਪਣੇ ਯੂਟਿਊਬ ਚੈਨਲ LOL (Life of Limbachiyaa’s) ਚ ਦਿਖਾਇਆ ਹੈ। ਭਾਰਤੀ ਅਤੇ ਹਰਸ਼ ਦਾ ਪੁੱਤਰ ਗੋਲਾ ਬਹੁਤ ਹੀ ਕਿਊਟ ਹੈ। ਇਸ ਵੀਡੀਓ ‘ਚ ਉਨ੍ਹਾਂ ਨੇ ਦੱਸਿਆ ਹੈ ਕਿ ਗੋਲਾ ਤਿੰਨ ਮਹੀਨੇ ਦਾ ਹੋ ਗਿਆ ਅਤੇ ਜਿਸ ਕਰਕੇ ਉਨ੍ਹਾਂ ਨੇ ਕੇਕ ਵੀ ਕੱਟਿਆ। ਲਕਸ਼ ਨੂੰ ਦੇਖਣ ਤੋਂ ਬਾਅਦ ਹੋਰ ਕਈ ਲਕਸ਼ ਦੀ ਕਿਊਟਨੈੱਸ ਦੀ ਤਾਰੀਫ ਕਰ ਰਿਹਾ ਹੈ। ਇੱਕ ਯੂਜ਼ਰ ਨੇ ਕਮੈਂਟ ਕੀਤਾ ਹੈ ਬਹੁਤ ਹੀ ਜ਼ਿਆਦਾ ਕਿਊਟ ਹੈ। ਇੱਕ ਹੋਰ ਯੂਜ਼ਰ ਨੇ ਕਿਹਾ ਸਾਡੀ ਸ਼ੁਕਾਮਨਾਵਾਂ ਲਕਸ਼ ਨੂੰ।
ਸਭ ਤੋਂ ਪਹਿਲਾਂ ਦੱਸ ਦੇਈਏ ਕਿ ਭਾਰਤੀ ਸਿੰਘ ਅਤੇ ਉਨ੍ਹਾਂ ਦੇ ਪਤੀ ਹਰਸ਼ ਲਿੰਬਾਚੀਆ ਪਹਿਲੀ ਵਾਰ ਇੱਕ ਰਿਆਲਿਟੀ ਸ਼ੋਅ ਦੇ ਸੈੱਟ ‘ਤੇ ਮਿਲੇ ਸਨ। ਇੱਥੋਂ ਹੀ ਦੋਵਾਂ ਵਿਚਾਲੇ ਪਿਆਰ ਪਿਆ ਅਤੇ ਕੁਝ ਸਮਾਂ ਡੇਟ ਕਰਨ ਤੋਂ ਬਾਅਦ ਭਾਰਤੀ ਅਤੇ ਹਰਸ਼ ਨੇ ਸਾਲ 2017 ‘ਚ ਵਿਆਹ ਕਰ ਲਿਆ। ਵਿਆਹ ਦੇ ਕਰੀਬ ਪੰਜ ਸਾਲ ਬਾਅਦ 3 ਅਪ੍ਰੈਲ 2022 ਨੂੰ ਦੋਵੇਂ ਇੱਕ ਪਿਆਰੇ ਬੱਚੇ ਦੇ ਮਾਤਾ-ਪਿਤਾ ਬਣ ਗਏ ਹਨ।