ਭੁਪਿੰਦਰ ਗਿੱਲ ਆਪਣੀ ਪਤਨੀ ਨਾਲ ਕਪਾਹ ਸਾਫ਼ ਕਰਦੇ ਆਏ ਨਜ਼ਰ, ਵੀਡੀਓ ਕੀਤਾ ਸਾਂਝਾ
ਭੁਪਿੰਦਰ ਗਿੱਲ (Bhupinder Gill) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ੍ਰ ‘ਚ ਤੁਸੀਂ ਵੇਖ ਸਕਦੇ ਹੋ ਕਿ ਭੁਪਿੰਦਰ ਗਿੱਲ ਨਰਮੇ ਦੀਆਂ ਫੁੱਟੀਆਂ ਚੋਂ ਕਪਾਹ ਕੱਢਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਗਾਇਕ ਦੀ ਪਤਨੀ ਵੀ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।
Image From Instagram
ਹੋਰ ਪੜ੍ਹੋ : ਕਰਵਾ ਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਆਪਣੀ ਸਰਗੀ ਵਿੱਚ ਸ਼ਾਮਿਲ ਕਰਨ ਇਹ ਚੀਜ਼ਾਂ, ਪੂਰਾ ਦਿਨ ਨਹੀਂ ਲੱਗੇਗੀ ਭੁੱਖ
ਭੁਪਿੰਦਰ ਗਿੱਲ ਅਕਸਰ ਇਸ ਤਰ੍ਹਾਂ ਦੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ਅਤੇ ਇਨ੍ਹਾਂ ਵੀਡੀਓਜ਼ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਪਸੰਦ ਕੀਤਾ ਜਾਂਦਾ ਹੈ ।
Image From Instagram
ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਰੁੱਤ ਨਰਮੇ ਦੀ ਆਈ ਐ’ ਭੁਪਿੰਦਰ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ਅਤੇ ਲਗਾਤਾਰ ਉਹ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਭੁਪਿੰਦਰ ਗਿੱਲ ਬੱਬੂ ਮਾਨ ਦੇ ਨਾਲ ਇੱਕ ਫ਼ਿਲਮ ‘ਚ ਵੀ ਨਜ਼ਰ ਆ ਚੁੱਕੇ ਹਨ ।
View this post on Instagram