ਵਿਸਾਖੀ ਦੇ ਪਵਿੱਤਰ ਮੌਕੇ ‘ਤੇ ਰਿਲੀਜ਼ ਹੋਇਆ ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਨਵਾਂ ਸ਼ਬਦ ‘ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ’
ਅੱਜ ਦਾ ਦਿਨ ਸਿੱਖ ਇਤਿਹਾਸ ‘ਚ ਬੇਹੱਦ ਅਹਿਮ ਹੈ , ਅੱਜ ਦੇ ਦਿਨ ਸਾਹਿਬੇ-ਕਮਾਲ, ਸਰਬੰਸਦਾਨੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈਸਵੀ ਨੂੰ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ’ਤੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ। ਇਸ ਖ਼ਾਸ ਮੌਕੇ ਉੱਤੇ ਪੀਟੀਸੀ ਪੰਜਾਬੀ ਵੱਲੋਂ ਨਵਾਂ ਸ਼ਬਦ ਰਿਲੀਜ਼ ਕੀਤਾ ਗਿਆ ਹੈ। ਜਿਸ ਨੂੰ ਬੀਬੀ ਰਵਿੰਦਰ ਕੌਰ ਜੀ (Bibi Ravinder Kaur ji ) ਦੀ ਆਵਾਜ਼ ‘ਚ ਰਿਲੀਜ਼ ਕੀਤਾ ਗਿਆ ਹੈ ।
ਹੋਰ ਪੜ੍ਹੋ : Happy Baisakhi 2022 : ਦੇਸ਼ ਭਰ 'ਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਵਿਸਾਖੀ, ਜਾਣੋ ਇਸ ਦਿਨ ਦਾ ਮਹੱਤਵ
ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਨਵਾਂ ਸ਼ਬਦ ‘ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ’ ਰਿਲੀਜ਼ ਕੀਤਾ ਗਿਆ ਹੈ। ਇਸ ਸ਼ਬਦ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ਜਦੋਂ ਕਿ ਮਿਊਜ਼ਿਕ Ali Akbar ਨੇ ਦਿੱਤਾ ਹੈ । ਇਸ ਸ਼ਬਦ ਨੂੰ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਤੇ ਪੀਟੀਸੀ ਸਿਮਰਨ ਉੱਤੇ ਚਲਾਇਆ ਜਾ ਰਿਹਾ ਹੈ। ਦੱਸ ਦਈਏ ਇਹ ਸ਼ਬਦ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ।
ਹੋਰ ਪੜ੍ਹੋ : ਪੀਟੀਸੀ ਪੰਜਾਬੀ ‘ਤੇ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਨਵਾਂ ਸ਼ਬਦ ਕੀਤਾ ਜਾਵੇਗਾ ਰਿਲੀਜ਼
ਦੱਸ ਦਈਏ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਹਰ ਹਫਤੇ ਨਵੇਂ ਸ਼ਬਦ ਰਿਲੀਜ਼ ਕੀਤੇ ਜਾਂਦੇ ਹਨ। ਦੱਸ ਦਈਏ ਕਿ ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਘਰ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ । ਜਿਸ ਦਾ ਲਾਭ ਉਠਾ ਕੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਆਪਣਾ ਜੀਵਨ ਸਫਲ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸੰਗਤਾਂ ਦੇ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਵੀ ਕੀਤਾ ਜਾਂਦਾ ਹੈ ।