ਪੰਜਾਬੀ ਇੰਡਸਟਰੀ ਨੂੰ ਪਿਆ ਵੱਡਾ ਘਾਟਾ, ਗਾਇਕ ਮਨਜੀਤ ਰਾਹੀ ਦੇ ਦਿਹਾਂਤ ਕਾਰਨ ਸੋਗ ਦੀ ਲਹਿਰ
ਪੰਜਾਬੀ ਇੰਡਸਟਰੀ ਦੇ ਪ੍ਰਸਿੱਧ ਗਾਇਕ (Punjabi singer) ਮਨਜੀਤ ਰਾਹੀ (Manjit Rahi ) ਦਾ ਦਿਹਾਂਤ (Death) ਹੋ ਗਿਆ ਹੈ ।ਬੀਤੇ ਦਿਨ ਉਨ੍ਹਾਂ ਨੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ । ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੀਆਂ ਕਈ ਹਸਤੀਆਂ ਨੇ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ ।ਮਨਜੀਤ ਰਾਹੀ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਸਨ ਪਰ ਉਨ੍ਹਾਂ ਦੀ ਪੰਜਾਬੀ ਇੰਡਸਟਰੀ ‘ਚ ‘ਕੈਂਠੇ ਵਾਲਾ ਬਾਈ ਤੇਰਾ ਕੀ ਲੱਗਦਾ’ ਗੀਤ ਦੇ ਨਾਲ ਪਛਾਣ ਬਣੀ ਸੀ । ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੇ ਫੈਨਸ ‘ਚ ਸੋਗ ਦੀ ਲਹਿਰ ਹੈ । ਮਨਜੀਤ ਰਾਹੀ ਦਾ ਅੰਤਿਮ ਸਸਕਾਰ ਬੀਤੇ ਦਿਨ ਉਨ੍ਹਾਂ ਦੇ ਜੱਦੀ ਪਿੰਡ ਕਰ ਦਿੱਤਾ ਗਿਆ ।
image From youtube
ਹੋਰ ਪੜ੍ਹੋ : ਅਦਾਕਾਰਾ ਉਰਮਿਲਾ ਮਾਤੋਂਡਕਰ ਕੋਰੋਨਾ ਵਾਇਰਸ ਨਾਲ ਪੀੜਤ, ਅਦਾਕਾਰਾ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਗਾਇਕ ਮਨਜੀਤ ਰਾਹੀ ਹਲਕਾ ਅਮਲੋਹ ਦੇ ਪਿੰਡ ਮਾਜਰੀ ਕਿਸਨੇ ਵਾਲੀ ਵਿਖੇ ਰਹਿੰਦੇ ਸਨ ਅਤੇ ਉਹ ਆਪਣੇ ਬਹੁਤ ਸਾਰੇ ਗੀਤਾ ਨਾਲ ਪੰਜਾਬ ਅਤੇ ਬਾਹਰਲੇ ਦੇਸ਼ਾ ਵਿੱਚ ਵੀ ਮਸ਼ਹੂਰ ਹੋਏ। ਜਿਨ੍ਹਾਂ ਦੇ ਚਲੇ ਜਾਣ ਨਾਲ ਉਨ੍ਹਾਂ ਦੇ ਸਰੋਤਿਆ ਦੇ ਮਨਾ ਨੂੰ ਭਾਰੀ ਠੇਸ ਪਹੁੰਚੀ ਹੈ।ਮਨਜੀਤ ਰਾਹੀ ਦੇ ਚਲੇ ਜਾਣ ‘ਤੇ ਪੰਜਾਬੀ ਸੰਗੀਤ ਜਗਤ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
image From google
ਉਨ੍ਹਾਂ ਦੇ ਦੇਹਾਂਤ ਦੀ ਖਬਰ ਨਾਲ ਪੂਰੇ ਸਿੰਗਿੰਗ ਇੰਡਸਟਰੀ ਵਿੱਚ ਸਦਮੇ ਦੀ ਲਹਿਰ ਪਾਈ ਜਾ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਪਿਛਲੇ ਲੰਬੇ ਸਮੇਂ ਤੋਂ ਮਨਜੀਤ ਰਾਹੀ ਬਿਮਾਰ ਚੱਲ ਰਹੇ ਸਨ। ਖੰਨਾ ਅਮਲੋਹ ਦੇ ਵਿਚਾਲੇ ਮਾਜਰੀ ਪਿੰਡ ਵਿੱਚ ਉਹ ਰਹਿ ਰਹੇ ਸਨ। ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਾਫੀ ਹਿੱਟ ਗੀਤ ਦਿੱਤੇ ਸਨ ਜਿਨ੍ਹਾਂ ਨੂੰ ਅੱਜ ਵੀ ਫੈਨਜ਼ ਪਸੰਦ ਕਰਦੇ ਹਨ। ਉਨ੍ਹਾਂ ਨੇ ਆਪਣੇ ਗੀਤਾਂ ਨਾਲ ਆਪਣੇ ਫੈਨਸ ਨੂੰ ਹਮੇਸ਼ਾ ਚੰਗਾ ਮੈਸੇਜ ਦਿੱਤਾ।