ਕਿਸਾਨ ਯੂਨੀਅਨਾਂ ਦੀ ਹੋਈ ਵੱਡੀ ਜਿੱਤ, ਕਈ ਸਿਨੇਮਾ ਘਰਾਂ ਦੇ ਮਾਲਕਾਂ ਨੇ ਅਕਸ਼ੇ ਦੀ ਫ਼ਿਲਮ ‘ਸੂਰਿਆਵੰਸ਼ੀ’ ਚਲਾਉਣ ਤੋਂ ਕੀਤੀ ਨਾਂਹ

Reported by: PTC Punjabi Desk | Edited by: Rupinder Kaler  |  November 08th 2021 10:49 AM |  Updated: November 08th 2021 11:03 AM

ਕਿਸਾਨ ਯੂਨੀਅਨਾਂ ਦੀ ਹੋਈ ਵੱਡੀ ਜਿੱਤ, ਕਈ ਸਿਨੇਮਾ ਘਰਾਂ ਦੇ ਮਾਲਕਾਂ ਨੇ ਅਕਸ਼ੇ ਦੀ ਫ਼ਿਲਮ ‘ਸੂਰਿਆਵੰਸ਼ੀ’ ਚਲਾਉਣ ਤੋਂ ਕੀਤੀ ਨਾਂਹ

ਅਕਸ਼ੇ ਕੁਮਾਰ (Akshay Kumar) ਦਾ ਪੰਜਾਬ ਵਿੱਚ ਜਬਰਦਸਤ ਵਿਰੋਧ ਹੋ ਰਿਹਾ ਹੈ । ਇਸ ਸਭ ਦੇ ਚਲਦੇ ਕਿਸਾਨ ਯੂਨੀਅਨਾਂ ਨੇ ਪੰਜਾਬ ਕਈ ਸਿਨੇਮਾਂ ਘਰਾਂ ਵਿੱਚੋਂ ਅਕਸ਼ੇ ਕੁਮਾਰ ਦੀ ਫ਼ਿਲਮ ‘ਸੂਰਿਆਵੰਸ਼ੀ’ (Sooryavanshi)  ਬੰਦ ਕਰਵਾ ਦਿੱਤੀ ਹੈ। ਤੁਹਾਨੂੰ ਦੱਸ ਦਿੰਦੇ ਹਾਂ ਕਿ ਪੰਜਾਬ ਵਿੱਚ ਅਕਸ਼ੇ ਦੀਆਂ ਫਿਲਮਾਂ ਨੂੰ ਵੱਡਾ ਹੁੰਗਾਰਾ ਮਿਲਦਾ ਸੀ ਪਰ ਕਿਸਾਨ ਅੰਦੋਲਨ ਦੇ ਮੁੱਦੇ ਉੱਪਰ ਕੇਂਦਰ ਸਰਕਾਰ ਦੇ ਹੱਕ ਵਿੱਚ ਖੜ੍ਹਨ ਕਰਕੇ ਕਈ ਅਕਸ਼ੇ (Akshay Kumar)  ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਅਕਸ਼ੇ ਦੀ ਕੋਈ ਫਿਲਮ ਪੰਜਾਬ ਵਿੱਚ ਨਹੀਂ ਚੱਲ਼ਣ ਦਿੱਤੀ ਜਾਵੇਗੀ। ਕਿਸਾਨਾਂ ਵੱਲੋਂ ਸਿਨੇਮਾਂ ਘਰਾਂ ਵਿੱਚੋਂ ਫ਼ਿਲਮ ਬੰਦ ਕਰਵਾ ਕੇ ਪੋਸਟਰ ਪਾੜੇ ਜਾ ਰਹੇ ਹਨ। ਇਸ ਲਈ ਬਹੁਤੇ ਸਿਨਮਾਂ ਮਾਲਕ ਅਕਸ਼ੇ ਦੀ ਫਿਲਮ ਲਾਉਣ ਤੋਂ ਵੀ ਟਾਲਾ ਵੱਟ ਰਹੇ ਹਨ।

akshaykumar-dhanush-saraalikhan-atrangire.jpg

ਹੋਰ ਪੜ੍ਹੋ :

ਨਵਰਾਜ ਹੰਸ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਪਤਨੀ ਨਾਲ ਰੋਮਾਂਟਿਕ ਤਸਵੀਰ ਸਾਂਝੀ ਕਰਕੇ ਦਿੱਤੀ ਵਧਾਈ

Pic Courtesy: Youtube

ਕਿਸਾਨਾਂ ਦਾ ਕਹਿਣਾ ਹੈ ਕਿ ਅਦਾਕਾਰ ਸੰਨੀ ਦਿਓਲ, ਅਕਸ਼ੇ ਕੁਮਾਰ ਤੇ ਕੰਗਨਾ ਰਣੌਤ ਖੇਤੀ ਕਾਨੂੰਨਾਂ ਦੀ ਹਮਾਇਤ ਨਹੀਂ ਕਰਦੇ ਹਨ। ਇਨ੍ਹਾਂ ਨੇ ਕਦੇ ਵੀ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਨਹੀਂ ਕੀਤੀ, ਜਿਸ ਕਰਕੇ ਕਿਸਾਨਾਂ ਦਾ ਫ਼ੈਸਲਾ ਹੈ ਕਿ ਉਹ ਇਨ੍ਹਾਂ ਅਦਾਕਾਰਾਂ ਦੀਆਂ ਫਿਲਮਾਂ ਸੂਬੇ ਦੇ ਸਿਨੇਮਾ ਘਰਾਂ ’ਚ ਨਹੀਂ ਚੱਲਣ ਦੇਣਗੇ। ਕਿਸਾਨ ਲੀਡਰਾਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ, ਉਦੋਂ ਤੱਕ ਕਿਸਾਨ ਮੋਰਚੇ ਵੱਲੋਂ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਖੜ੍ਹਨ ਵਾਲੇ ਅਦਾਕਾਰਾਂ ਦਾ ਵਿਰੋਧ ਜਾਰੀ ਰਹੇਗਾ।

Pic Courtesy: Youtube

ਇਨ੍ਹਾਂ ਦੀਆਂ ਆਉਣ ਵਾਲੀਆਂ ਫਿਲਮਾਂ ਦਾ ਵੀ ਡੱਟਵਾਂ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜਾ ਵੀ ਸਿਆਸੀ ਆਗੂ ਜਾਂ ਕੋਈ ਹੋਰ ਕਿਸਾਨ ਅੰਦੋਲਨ ਜਾਂ ਕਿਸਾਨਾਂ ਖ਼ਿਲਾਫ਼ ਬੋਲੇਗਾ, ਉਸ ਦਾ ਵਿਰੋਧ ਕੀਤਾ ਜਾਵੇਗਾ। ਕਿਸਾਨਾਂ ਨੇ ਅਕਸ਼ੇ ਕੁਮਾਰ ਉੱਤੇ ਦੋਸ਼ ਲਾਇਆ ਕਿ ਜਦੋਂ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੀ ਦੁਨੀਆ ਭਰ ਵਿੱਚ ਸ਼ਲਾਘਾ ਹੋ ਰਹੀ ਸੀ ਤਾਂ ਉਦੋਂ ਅਦਾਕਾਰ ਨੇ ਕਿਸਾਨ ਅੰਦੋਲਨ ਦਾ ਵਿਰੋਧ ਕੀਤਾ ਸੀ। ਇਸ ਲਈ ਕਿਸਾਨਾਂ ਵੱਲੋਂ ਉਸ ਦੀ ਫ਼ਿਲਮ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਆਖਿਆ ਕਿ ਅਕਸ਼ੇ ਦੀਆਂ ਫ਼ਿਲਮਾਂ ਦਾ ਵਿਰੋਧ ਅੱਗੋਂ ਵੀ ਜਾਰੀ ਰਹੇਗਾ। ਜੇਕਰ ਫਿਰ ਵੀ ਸਿਨੇਮਾ ਅਧਿਕਾਰੀ ਇਸ ਦੀਆਂ ਫ਼ਿਲਮਾਂ ਚਲਾਉਂਦੇ ਹਨ ਤਾਂ ਉਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਤੇ ਸਿਨੇਮਾ ਅਧਿਕਾਰੀਆਂ ਦੀ ਖੁਦ ਹੋਵੇਗੀ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network