ਬਾਲੀਵੁੱਡ ਅਦਾਕਾਰ ਦਿਲੀਪ ਕੁਮਾਰ ਦਾ ਦਿਹਾਂਤ, ਬਾਲੀਵੁੱਡ ‘ਚ ਸੋਗ ਦੀ ਲਹਿਰ
ਦਿੱਗਜ ਅਦਾਕਾਰ ਦਿਲੀਪ ਕੁਮਾਰ ਦਾ ਦਿਹਾਂਤ ਹੋ ਗਿਆ ਹੈ। ਉਹ 98 ਸਾਲਾਂ ਦੇ ਸਨ । ਉਨ੍ਹਾਂ ਨੇ ਅੱਜ ਸਵੇਰੇ 7.30 ਵਜੇ ਆਖਰੀ ਸਾਹ ਲਿਆ। ਦਿਲੀਪ ਕੁਮਾਰ ਨੂੰ ਇੱਕ ਵਾਰ ਫਿਰ 29 ਜੂਨ ਨੂੰ ਸਾਹ ਲੈਣ ਵਿੱਚ ਮੁਸ਼ਕਲ ਹੋਣ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪਿਛਲੇ ਇਕ ਮਹੀਨੇ 'ਚ ਉਨ੍ਹਾਂ ਨੂੰ ਦੂਸਰੀ ਵਾਰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ।
ਹੋਰ ਪੜ੍ਹੋ :
ਬਿਮਾਰੀਆਂ ਨਾਲ ਲੜਨ ਦੀ ਤਾਕਤ ਦਿੰਦੀ ਹੈ ਅਦਰਕ, ਹਲਦੀ ਅਤੇ ਲਸਣ
ਹਰ ਵਾਰ ਉਨ੍ਹਾਂ ਦੀ ਪਤਨੀ ਸਾਇਰਾ ਬਾਨੋ ਨਾਲ ਰਹੀ ਤੇ ਹਰ ਵਾਰ ਉਨ੍ਹਾਂ ਨੇ ਫੈਨਜ਼ ਨੂੰ ਅਪੀਲ ਕੀਤੀ ਕਿ ਉਹ ਦਲੀਪ ਸਾਹਬ ਦੀ ਚੰਗੀ ਸਿਹਤ ਲਈ ਦੁਆ ਕਰਨ। ਦਿਲੀਪ ਕੁਮਾਰ ਬੀਤੇ ਕੁਝ ਦਿਨਾਂ ਤੋਂ ਉਮਰ ਨਾਲ ਸਬੰਧਤ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਰਹੇ ਸਨ ਤੇ ਉਨ੍ਹਾਂ ਨੂੰ 30 ਜੂਨ ਨੂੰ ਮੁੰਬਈ ਦੇ ਹਿੰਦੂਜਾ ਹਸਪਤਾਲ ਦੇ ਆਈਸੀਯੂ 'ਚ ਦਾਖ਼ਲ ਕਰਵਾਇਆ ਗਿਆ ਸੀ।
ਇਸ ਤੋਂ ਪਹਿਲਾਂ ਦਿਲੀਪ ਕੁਮਾਰ ਨੂੰ 6 ਜੂਨ ਨੂੰ ਸਾਹ ਲੈਣ ਵਿਚ ਤਕਲੀਫ਼ ਹੋਣ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਫੇਫੜਿਆਂ 'ਚ ਪਾਣੀ ਭਰਨ ਦੀ ਸਮੱਸਿਆ ਸੀ। ਉਦੋਂ ਇਕ ਛੋਟੀ ਜਿਹੀ ਸਰਜਰੀ ਹੋਈ ਸੀ ਤੇ ਪੰਜ ਦਿਨਾਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ।