ਬਾਲੀਵੁੱਡ ਐਕਟਰ ਜਿੰਮੀ ਸ਼ੇਰਗਿੱਲ ਨੇ ਸਾਂਝੀ ਕੀਤੀ ਆਪਣੀ ਸਰਦਾਰੀ ਲੁੱਕ ਵਾਲੀ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਹੈ ਖੂਬ ਪਸੰਦ

Reported by: PTC Punjabi Desk | Edited by: Lajwinder kaur  |  July 12th 2021 09:50 AM |  Updated: July 11th 2021 05:51 PM

ਬਾਲੀਵੁੱਡ ਐਕਟਰ ਜਿੰਮੀ ਸ਼ੇਰਗਿੱਲ ਨੇ ਸਾਂਝੀ ਕੀਤੀ ਆਪਣੀ ਸਰਦਾਰੀ ਲੁੱਕ ਵਾਲੀ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਹੈ ਖੂਬ ਪਸੰਦ

ਹਿੰਦੀ ਸਿਨੇਮਾ ਜਗਤ ਦੇ ਨਾਮੀ ਐਕਟਰ ਜਿੰਮੀ ਸ਼ੇਰਗਿੱਲ ਜੋ ਕਿ ਸੋਸ਼ਲ ਮੀਡੀਆ ਉੱਤੇ ਘੱਟ-ਵੱਧ ਹੀ ਨਜ਼ਰ ਆਉਂਦੇ ਨੇ। ਜੀ ਹਾਂ ਉਨ੍ਹਾਂ ਨੇ ਆਪਣੀ ਇੱਕ ਨਵੀਂ ਤਸਵੀਰ ਪੋਸਟ ਕੀਤੀ ਹੈ। ਇਸ ਤਸਵੀਰ ‘ਚ ਉਨ੍ਹਾਂ ਦੀ ਸਰਦਾਰੀ ਲੁੱਕ ਦੇਖਣ ਨੂੰ ਮਿਲ ਰਹੀ ਹੈ।

bollywood actor jimmy shergill image source- instagram

ਹੋਰ ਪੜ੍ਹੋ : ਕੌਰ ਬੀ ਨੇ ਆਪਣੇ ਇੱਕ ਹੋਰ ਨਵੇਂ ਗੀਤ ‘ਲੈਜਾ ਲੈਜਾ’ ਕੀਤਾ ਐਲਾਨ, ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਗਾਣੇ ਦਾ ਪੋਸਟਰ

ਹੋਰ ਪੜ੍ਹੋ : ਹਰਭਜਨ ਮਾਨ ਨੇ ਪ੍ਰਸ਼ੰਸਕਾਂ ਨੂੰ ਪਰਿਵਾਰਕ ਰਿਸ਼ਤਿਆਂ ਸਬੰਧੀ ਦਿੱਤਾ ਇਹ ਖ਼ਾਸ ਸੁਨੇਹਾ, ਇਹ ਵੀਡੀਓ ਹਰ ਇੱਕ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

actor jimmy shergill image source- instagram

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਤਸਵੀਰ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਇਹ ਉਨ੍ਹਾਂ ਦੀ ਸ਼ੂਟਿੰਗ ਸਮੇਂ ਦੀ ਹੈ । ਇਸ ਤਸਵੀਰ ‘ਚ ਉਨ੍ਹਾਂ ਦੇ ਨਾਲ ਨਾਮੀ ਪੰਜਾਬੀ ਐਕਟਰ ਭੁੱਲਰ ਸਾਹਬ ਵੀ ਨਜ਼ਰ ਆ ਰਹੇ ਨੇ। ਪ੍ਰਸ਼ੰਸਕਾਂ ਨੂੰ ਜਿੰਮੀ ਸ਼ੇਰਗਿੱਲ ਦੀ ਇਹ ਤਸਵੀਰ ਕਾਫੀ ਪਸੰਦ ਆ ਰਹੀ ਹੈ। ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ।

Happy Birthday Jimmy Sheirgill! Know Some Lesser Known Facts About Him image source- instagram

ਜੇ ਗੱਲ ਕਰੀਏ ਏਨੀਂ ਦਿਨੀਂ ਜਿੰਮੀ ਸ਼ੇਰਗਿੱਲ ਦੀ ਹਾਲ ਹੀ ‘ਚ ਉਨ੍ਹਾਂ ਦੀ ਨਵੀਂ ਫ਼ਿਲਮ Collar Bomb ਡਿਜ਼ਨੀ ਪਲਸ ਹੌਟਸਟਾਰ ‘ਤੇ ਰਿਲੀਜ਼ ਹੋਈ ਹੈ । ਜਿਸ ਕਰਕੇ ਉਹ ਖੂਬ ਸੁਰਖੀਆਂ ਬਟੋਰ ਰਹੇ ਨੇ। ਜਿੰਮੀ ਸ਼ੇਰਗਿੱਲ ਹਿੰਦੀ ਫ਼ਿਲਮਾਂ ਦੇ ਨਾਲ ਪੰਜਾਬੀ ਫ਼ਿਲਮਾਂ ‘ਚ ਐਕਟਿਵ ਰਹਿੰਦੇ ਨੇ।

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network