ਬਾਲੀਵੁੱਡ ਐਕਟਰ ਰਣਦੀਪ ਹੁੱਡਾ ਨੇ ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ, ਪਰਮਾਤਮਾ ਅੱਗੇ ਜਲਦੀ ਸਭ ਠੀਕ ਕਰਨ ਲਈ ਕੀਤੀ ਅਰਦਾਸ

Reported by: PTC Punjabi Desk | Edited by: Lajwinder kaur  |  January 11th 2021 04:27 PM |  Updated: January 11th 2021 04:27 PM

ਬਾਲੀਵੁੱਡ ਐਕਟਰ ਰਣਦੀਪ ਹੁੱਡਾ ਨੇ ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ, ਪਰਮਾਤਮਾ ਅੱਗੇ ਜਲਦੀ ਸਭ ਠੀਕ ਕਰਨ ਲਈ ਕੀਤੀ ਅਰਦਾਸ

ਦੇਸ਼ ਦੇ ਕਿਸਾਨ ਪਿਛਲੇ ਕਈ ਦਿਨਾਂ ਤੋਂ ਮਾਰੂ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਨੇ । ਕੜਾਕੇ ਦੀ ਠੰਡ ‘ਚ ਕਿਸਾਨ ਦਿੱਲੀ ਦੀ ਸਰਹੱਦਾਂ ਉੱਤੇ ਬੈਠ ਕੇ ਆਪਣਾ ਪ੍ਰਦਰਸ਼ਨ ਕਰ ਰਿਹਾ ਹੈ। ਇਸ ਅੰਦੋਲਨ ਦੇ ਦੌਰਾਨ ਕਈ ਕਿਸਾਨ ਸ਼ਹੀਦ ਹੋ ਗਏ ਨੇ ।

randeep hooda

ਹੋਰ ਪੜ੍ਹੋ : ਰਣਜੀਤ ਬਾਵਾ ਲੈ ਕੇ ਆ ਰਹੇ ਨੇ ਨਵਾਂ ਗੀਤ ‘21ਵੀਂ ਸਦੀ’, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ

ਬਾਲੀਵੁੱਡ ਐਕਟਰ ਰਣਦੀਪ ਹੁੱਡਾ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਪੋਸਟ ਪਾ ਕੇ ਸ਼ਹੀਦ ਹੋਏ ਕਿਸਾਨਾਂ ਦੇ ਲਈ ਦੁੱਖ ਜਤਾਇਆ ਹੈ । ਉਨ੍ਹਾਂ ਹੱਥ ‘ਚ ਮੋਮਬੱਤੀ ਵਾਲੀ ਆਪਣੀ ਇੱਕ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਸਾਡੇ ਕਿਸਾਨਾਂ ਲਈ ਪ੍ਰਾਰਥਨਾ ਕਰਦੇ ਹੋਏ ਜਿਨ੍ਹਾਂ ਨੇ ਇਸ ਪ੍ਰਦਰਸ਼ਨ ਵਿਚ ਆਪਣੀ ਜਾਨਾਂ ਗਵਾਈਆਂ ਨੇ।  ਉਮੀਦ ਕਰਦਾ ਹੈ ਕਿ ਸਭ ਜਲਦੀ ਠੀਕ ਹੋ ਜਾਵੇ ਤਾਂ ਜੋ ਹਰ ਕੋਈ ਆਪੋ ਆਪਣੇ ਘਰ ਵਾਪਸ ਆ ਸਕੇ’

delhi farmer protest

ਇਹ ਪੋਸਟ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ । ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ । ਦੁਨੀਆ ਭਰ ਤੋਂ ਲੋਕ ਕਿਸਾਨਾਂ ਦੀ ਜਿੱਤ ਲਈ ਪਰਮਾਤਮਾ ਅੱਗੇ ਅਰਦਾਸਾਂ ਕਰ ਰਹੇ ਨੇ । ਕਿਸਾਨਾਂ ਨੂੰ ਪੰਜਾਬੀ ਮਿਊਜ਼ਿਕ ਤੇ ਫ਼ਿਲਮੀ ਇੰਡਸਟਰੀ ਵੀ ਪੂਰਾ ਸਮਰਥਨ ਦੇ ਰਹੀ ਹੈ ।

farmer protest


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network