ਬਾਲੀਵੁੱਡ ਐਕਟਰ ਸੋਨੂੰ ਸੂਦ ਨੇ ਆਪਣੇ ਸ਼ਹਿਰ ਮੋਗਾ ਪਹੁੰਚ ਕੇ ਕੀਤੇ ਇਹ ਚੰਗੇ ਕੰਮ
ਬਾਲੀਵੁੱਡ ਐਕਟਰ ਸੋਨੂੰ ਸੂਦ ਆਪਣੇ ਜੱਦੀ ਸ਼ਹਿਰ ਮੋਗਾ ਪਹੁੰਚੇ ਜਿੱਥੇ ਉਹਨਾਂ ਨੇ ਆਪਣੇ ਕਰੀਬੀ ਦੋਸਤਾਂ ਨਾਲ ਮੁਲਾਕਾਤ ਕੀਤੀ । ਆਪਣੇ ਇਸ ਦੌਰੇ ਦੌਰਾਨ ਸੋਨੂੰ ਸੂਦ ਨੇ 50 ਦੇ ਕਰੀਬ ਲੋਕਾਂ ਨੂੰ ਸਾਇਕਲ ਵੰਡੇ । ਸੋਨੂੰ ਸੂਦ ਨੇ ਕਿਹਾ ਕਿ ਮੋਗਾ ਉਹ ਧਰਤੀ ਹੈ ਜਿੱਥੇ ਉਹ ਜਨਮੇ ਤੇ ਵੱਡੇ ਹੋਏ ਹਨ । ਉਹਨਾਂ ਨੇ ਕਿਹਾ ਕਿ ਉਹਨਾਂ ਨੂੰ ਇਸ ਧਰਤੀ ਤੇ ਇੱਥੋਂ ਦੇ ਲੋਕਾਂ ਨਾਲ ਬਹੁਤ ਪਿਆਰ ਹੈ ਤੇ ਉਹਨਾਂ ਨੂੰ ਜਦੋਂ ਵੀ ਮੌਕਾ ਮਿਲਦਾ ਹੈ ਉਹ ਇਸ ਧਰਤੀ ਨੂੰ ਪ੍ਰਣਾਮ ਕਰਨ ਲਈ ਆ ਜਾਂਦੇ ਹਨ ।
sonu sood
ਦੇਸ਼ ਵਿੱਚ ਚੋਣਾਵੀ ਮਾਹੌਲ ਦੇ ਚਲਦੇ ਜਦੋਂ ਉਹਨਾਂ ਨੂੰ ਇਹ ਪੁੱਛਿਆ ਗਿਆ ਕਿ ਉਹ ਸਿਆਸਤ ਵਿੱਚ ਆਉਣਗੇ ਤਾਂ ਉਹਨਾਂ ਨੇ ਕਿਹਾ ਕਿ ਫਿਲਹਾਲ ਉਹਨਾਂ ਦਾ ਸਿਆਸਤ ਵਿੱਚ ਆਉਣ ਦਾ ਕੋਈ ਮੂਡ ਨਹੀਂ ਹੈ ।
sonu sood
ਇੱਥੇ ਤੁਹਾਨੂੰ ਦੱਸ ਦਿੰਦੇ ਹਾਂ ਕਿ ਸੋਨੂੰ ਸੂਦ ਨੇ ਬਾਲੀਵੁੱਡ ਵਿੱਚ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਇਸ ਤੋਂ ਇਲਾਵਾਂ ਉਹਨਾਂ ਨੇ ਸਾਊਥ ਕਈ ਫ਼ਿਲਮਾਂ ਵਿੱਚ ਵੀ ਆਪਣੀ ਜ਼ਬਰਦਸਤ ਅਦਾਕਾਰੀ ਦਾ ਲੋਹਾ ਮਨਵਾਇਆ ਹੈ ।